ਲਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਮੈਡਮ ਮੋਨਿਕਾ ਲਾਂਬਾ ਦੀ ਫਰੀਦਕੋਟ ਅਦਾਲਤ ਵਿੱਚ ਬੇਅਦਬੀ ਕਾਂਡ ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ। ਅਦਾਲਤ ’ਚ ਡੇਰਾ ਮੁਖੀ ਨੇ ਵਕੀਲਾਂ ਰਾਹੀਂ ਅਰਜ਼ੀ ਦੇ ਕੇ ਮੰਗ ਕੀਤੀ ਕਿ ਉਹਨਾਂ ਨੂੰ ਬੇਅਦਬੀ ਕਾਂਡ ਵਿੱਚ ਸੀਬੀਆਈ ਵੱਲੋਂ ਪੜਤਾਲ ਦੌਰਾਨ ਇਕੱਤਰ ਕੀਤੇ ਦਸਤਾਵੇਜ਼ ਮੁਹੱਈਆ ਕਰਵਾਏ ਜਾਣ। ਅਦਾਲਤ ਨੇ ਡੇਰਾ ਮੁਖੀ ਦੇ ਵਕੀਲ ਵਲੋਂ ਦਾਇਰ ਕੀਤੀ ਅਰਜ਼ੀ ਦੀ ਨਕਲ ਐੱਸਆਈਟੀ ਅਤੇ ਪੰਜਾਬ ਸਰਕਾਰ ਨੂੰ ਭੇਜਦਿਆਂ ਆਦੇਸ਼ ਦਿੱਤੇ ਸਨ ਕਿ 14 ਜੂਨ ਤਕ ਇਸ ਮਾਮਲੇ
ਵਿੱਚ ਆਪਣਾ ਲਿਖਤੀ ਜਵਾਬ ਪੇਸ਼ ਕਰਨ, ਜਿਸ ’ਤੇ ਅੱਜ ਐੱਸਆਈਟੀ ਨੇ ਅਦਾਲਤ ਵਿੱਚ ਅਰਜ਼ੀ ਦਾ ਜਵਾਬ ਪੇਸ਼ ਨਾ ਕੀਤਾ ਤਾਂ ਅਦਾਲਤ ਨੇ ਉਕਤ ਸੁਣਵਾਈ ਨੂੰ 29 ਜੁਲਾਈ ਤਕ ਮੁਲਤਵੀ ਕਰ ਦਿੱਤਾ ਪ੍ਰਾਪਤ ਜਾਣਕਾਰੀ ਅਨੁਸਾਰ, ਬੇਅਦਬੀ ਕਾਂਡ ਨਾਲ ਜੁੜੇ ਤਿੰਨ ਮਾਮਲਿਆਂ ਵਿੱਚ ਐੱਸਆਈਟੀ ਦੋਸ਼ ਪੱਤਰ ਅਦਾਲਤ ਵਿੱਚ ਪੇਸ਼ ਕਰ ਚੁੱਕੀ ਹੈ ਅਤੇ ਪਿਛਲੇ ਮਹੀਨੇ 4 ਮਈ ਨੂੰ ਅਦਾਲਤ ਨੇ ਕਾਨੂੰਨ ਮੁਤਾਬਕ ਉਕਤ ਦੋਸ਼ ਪੱਤਰਾਂ ਦੀ ਇਕ ਨਕਲ ਡੇਰਾ ਮੁਖੀ ਨੂੰ ਮੁਹੱਈਆ ਕਰਵਾਈ ਸੀ। ਡੇਰਾ ਮੁਖੀ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਕਾਂਡ
ਵਿੱਚ ਪੇਸ਼ ਕੀਤੇ ਗਏ ਦੋਸ਼ ਪੱਤਰਾਂ ਵਿੱਚ ਸੀਬੀਆਈ ਵੱਲੋਂ ਇਕੱਤਰ ਕੀਤੇ ਗਏ ਦਸਤਾਵੇਜ਼ਾਂ ਨੂੰ ਸ਼ਾਮਲ ਨਹੀਂ ਕੀਤਾ, ਜਦੋਂ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮੁਤਾਬਿਕ ਸੀਬੀਆਈ ਵਲੋਂ ਇਕੱਤਰ ਕੀਤੀ ਗਵਾਹੀ ਵੀ ਉਕਤ ਚਲਾਨਾਂ ਦਾ ਹਿੱਸਾ ਹੋਣੀ ਚਾਹੀਦੀ ਸੀ। ਜ਼ਿਕਰਯੋਗ ਹੈ ਕਿ ਗੁਰਮੀਤ ਰਾਮ ਰਹੀਮ ਦੀ ਵੀਡੀਓ ਕਾਨਫਰੰਸ ਰਾਹੀਂ ਚੌਥੀ ਵਾਰ ਅਦਾਲਤ ਵਿੱਚ ਪੇਸ਼ੀ ਹੋਈ, ਜਦਕਿ 7 ਹੋਰ ਡੇਰਾ ਪ੍ਰੇਮੀ ਮੁਲਜ਼ਮ ਵਜੋਂ ਅਦਾਲਤ ਵਿੱਚ ਅੱਜ ਨਿੱਜੀ ਤੌਰ ’ਤੇ ਹਾਜ਼ਰ ਸਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।