ਛੱਬੀ ਜਨਵਰੀ ਦੀ ਲਾਲ ਕਿਲੇ ਦੀ ਘਟਨਾ ਤੋਂ ਬਾਅਦ ਦੀਪ ਸਿੱਧੂ ਨੂੰ ਉਸ ਘਟਨਾ ਦਾ ਜ਼ਿੰਮੇਵਾਰ ਠਹਿਰਾਇਆ ਗਿਆ ਸੀ, ਜਿਸ ਤੋਂ ਬਾਅਦ ਉਸ ਨੂੰ ਦਿੱਲੀ ਪੁਲੀਸ ਵੱਲੋਂ ਹਿਰਾਸਤ ਵਿੱਚ ਵੀ ਲਿਆ ਗਿਆ ਸੀ ਅਤੇ ਕੁਝ ਸਮਾਂ ਉਹ ਜੇਲ੍ਹ ਵਿੱਚ ਵੀ ਬਚਾ ਕੇ ਆਏ ਹਨ ਅਤੇ ਹੁਣ ਉਹ ਜ਼ਮਾਨਤ ਤੇ ਬਾਹਰ ਆਏ ਹੋਏ ਹਨ। ਇਸ ਦੌਰਾਨ ਉਨ੍ਹਾਂ ਨੇ ਬਹੁਤ ਸਾਰੀਆਂ ਇੰਟਰਵਿਊ ਕੀਤੀਆਂ ਜਿਸ ਵਿੱਚ ਉਨ੍ਹਾਂ ਨੇ ਦੱਸਿਆ ਕਿ ਕਿਸ ਤਰੀਕੇ ਨਾਲ ਉਨ੍ਹਾਂ ਦੀ ਕੋਈ ਗਲਤੀ ਨਹੀਂ ਸੀ, ਪਰ ਫਿਰ ਵੀ ਉਨ੍ਹਾਂ ਨੂੰ ਜੇਲ੍ਹ ਵਿਚ ਜਾਣਾ ਪਿਆ।ਕਾਫੀ ਲੰਬਾ ਸਮਾਂ ਦੀਪ ਚ ਦੋ ਕਿਸਾਨੀ ਅੰਦੋਲਨ ਤੋਂ ਦੂਰ ਰਹੇ, ਪਰ ਹੁਣ ਉਨ੍ਹਾਂ ਨੇ ਇੱਕ ਵੀਡੀਓ ਸੋਸ਼ਲ ਮੀਡੀਆ ਉਤੇ ਸਾਂਝੀ ਕੀਤੀ ਹੈ। ਜਿਸ ਵਿਚ ਉਹ ਕਿਸਾਨੀ ਅੰਦੋਲਨ ਵਿੱਚ ਦਿਖਾਈ ਦੇ ਰਹੇ ਹਨ। ਰਾਤ
ਦੇ ਸਮੇਂ ਉਹ ਦਿਖਾ ਰਹੇ ਹਨ ਕਿ ਕਿਸ ਤਰੀਕੇ ਨਾਲ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ। ਇਸ ਵੀਡੀਓ ਵਿੱਚ ਉਹ ਦਿਖਾ ਰਹੇ ਹਨ ਕਿ ਕਿਸਾਨ ਤੰਬੂਆਂ ਵਿਚ ਬੈਠੇ ਹੋਏ ਹਨ ਅਤੇ ਉਨ੍ਹਾਂ ਨੇ ਤਿਰੰਗੇ ਦੇ ਝੰਡੇ ਵੀ ਲਗਾਏ ਹੋਏ ਹਨ ਅਤੇ ਨਾਲ ਹੀ ਨਿਸ਼ਾਨ ਸਾਹਿਬ ਵੀ ਝੂਲਦੇ ਹੋਏ ਦਿਖਾਈ ਦੇ ਰਹੇ ਹਨ।ਦੀਪ ਸਿੱਧੂ ਨੇ ਇਨ੍ਹਾਂ ਕਿਸਾਨਾਂ ਦੀਆਂ ਲੰਮੀਆਂ ਉਮਰਾਂ ਦੀ ਦੁਆ ਕੀਤੀ ਅਤੇ ਨਾਲ ਹੀ ਕਿਹਾ ਕਿ ਇਹ ਹਮੇਸ਼ਾ ਚੜ੍ਹਦੀ ਕਲਾ ਵਿੱਚ ਰਹਿਣ ਇਸ ਵੀਡੀਓ ਦੌਰਾਨ ਦੀਪ ਸਿੱਧੂ ਇਨ੍ਹਾਂ ਸੰਘਰਸ਼ੀ ਬੰਦਿਆਂ ਨੂੰ ਸਲਾਮ ਕਰਦੇ ਹੋਏ ਵੀ ਦਿਖਾਈ ਦਿੱਤੇ,ਕਿਉਂਕਿ ਇਨ੍ਹਾਂ ਵੱਲੋਂ ਲੰਬੇ
ਸਮੇਂ ਤੋਂ ਕੇਂਦਰ ਸਰਕਾਰ ਨਾਲ ਮੱਥਾ ਲਗਾਇਆ ਗਿਆ ਹੈ ਅਤੇ ਅੱਜ ਤੱਕ ਵੀ ਇਹ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਅਤੇ ਇਨ੍ਹਾਂ ਦੇ ਹੌਸਲੇ ਦੀ ਤਾਰੀਫ ਕਰਦੇ ਹੋਏ ਦੀਪ ਸਿੱਧੂ ਨੇ ਇਨ੍ਹਾਂ ਨੂੰ ਸਲਾਮ ਕੀਤੀ।ਦੱਸ ਦਈਏ ਕਿ ਦੀਪ ਸਿੱਧੂ ਜਦੋਂ ਜੇਲ੍ਹ ਤੋਂ ਬਾਹਰ ਆਏ ਸੀ ਉਸ ਤੋਂ ਬਾਅਦ ਉਨ੍ਹਾਂ ਨੇ ਕਿਹਾ ਸੀ ਕਿ ਕਿਸਾਨ ਆਗੂਆਂ ਨੇ ਆਪਣੀ ਜ਼ਿੰਮੇਵਾਰੀ ਨੂੰ ਨਹੀਂ ਨਿਭਾਇਆ।ਜਿਸ ਕਾਰਨ ਅੱਜ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਕਿਸਾਨੀ ਅੰਦੋਲਨ ਤੋਂ ਦੂਰ ਹੋ ਗਏ ਹਨ।ਜੇਕਰ ਕਿਸਾਨਾਂ ਆਗੂ ਆਪਣੀ ਜ਼ਿੰਮੇਵਾਰੀ ਨੂੰ ਸਹੀ ਤਰੀਕੇ ਨਾਲ ਨਿਭਾਉਂਦੇ ਤਾਂ ਸ਼ਾਇਦ ਅੱਜ ਕਿਸਾਨੀ ਅੰਦੋਲਨ ਇੰਨਾ ਲੰਬਾ ਸਮਾਂ ਨਹੀਂ ਚੱਲਣਾ ਸੀ,ਭਾਵ ਪੰਜਾਬ ਦੇ ਨੌਜਵਾਨਾਂ ਨੇ ਕਿਸਾਨੀ ਅੰਦੋਲਨ ਤੋਂ ਦੂਰ ਨਹੀਂ ਜਾਣਾ ਸੀ
।ਦੱਸ ਦਈਏ ਕਿ ਦੀਪ ਸਿੱਧੂ ਅਤੇ ਬਹੁਤ ਸਾਰੇ ਇਲਜ਼ਾਮ ਲੱਗੇ ਪਰ ਫਿਰ ਵੀ ਉਨ੍ਹਾਂ ਨੇ ਅੱਜ ਤਕ ਕਿਸਾਨੀ ਅੰਦੋਲਨ ਦਾ ਸਾਥ ਦਿੱਤਾ ਹੈ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਕਿਸਾਨੀ ਅੰਦੋਲਨ ਦਾ ਸਾਥ ਦਿੰਦੇ ਰਹਿਣਗੇ।