ਮਾਨਸਾ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਕਿ ਦੋ ਲੜਕਿਆਂ ਦੀ ਇੱਕ ਹੋਟਲ ਵਿੱਚ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਹ ਲਡ਼ਕੇ ਬਰਨਾਲਾ ਦੇ ਪੰਧੇਰ ਪਿੰਡ ਦੇ ਰਹਿਣ ਵਾਲੇ ਸੀ ਜਿਨ੍ਹਾਂ ਦਾ ਨਾਮ ਹਰਪ੍ਰੀਤ ਸਿੰਘ ਅਤੇ ਕੁਲਦੀਪ ਸਿੰਘ ਦੱਸਿਆ ਜਾ ਰਿਹਾ ਹੈ।ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਇਨ੍ਹਾਂ ਦੋਹਾਂ ਲੜਕੀਆਂ ਨੇ ਮਾਨਸਾ ਦੇ ਇੱਕ ਨਿੱਜੀ ਹੋਟਲ ਵਿੱਚ ਕਮਰਾ ਬੁੱਕ ਕਰਵਾਇਆ ਸੀ। ਇਸ ਕਮਰੇ ਵਿਚ ਹੀ ਇਨ੍ਹਾਂ ਦੋਨਾਂ ਦੀਆਂ ਮ੍ਰਿਤਕ ਦੇਹਾਂ ਮਿਲੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਲੜਕੀਆਂ ਨੇ ਸ-ਲ-ਫਾ-ਸ ਖਾ ਕੇ ਆ-ਤ-ਮ-ਹੱ-ਤਿ-ਆ ਕੀਤੀ ਹੈ। ਪਰ ਇਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਕੋਲ ਅਜਿਹੀ ਕੋਈ ਵੀ ਵਜ੍ਹਾ ਨਹੀਂ ਸੀ,ਜਿਸ ਕਾਰਨ ਇਹ ਆਪਣੇ
ਆਪ ਨੂੰ ਖ਼ਤਮ ਕਰ ਸਕਦੇ ਸੀ।ਸੋ ਇਸ ਲਈ ਪਰਿਵਾਰਕ ਮੈਂਬਰਾਂ ਵੱਲੋਂ ਇਹ ਸ਼ੱਕ ਜਤਾਇਆ ਹੈ ਕਿ ਕਿਸੇ ਵੱਲੋਂ ਇਨ੍ਹਾਂ ਨੂੰ ਖ਼ਤਮ ਕੀਤਾ ਗਿਆ ਹੈ। ਸੋ ਇਸੇ ਲਈ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ,ਜਿਸਦੀ ਰਿਪੋਰਟ ਆਉਣ ਤੋਂ ਬਾਅਦ ਉਨ੍ਹਾਂ ਸਾਹਮਣੇ ਬਹੁਤ
ਸਾਰੇ ਭੇਦ ਖੁੱਲ੍ਹ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਜਿਸ ਕਮਰੇ ਵਿੱਚ ਇਹ ਲੜਕੇ ਠਹਿਰੇ ਹੋਏ ਸੀ,ਉਸ ਕਮਰੇ ਦੀ ਤਲਾਸ਼ੀ ਲਈ ਗਈ ਤਾਂ ਉਥੋਂ ਕੁਝ ਸਾਮਾਨ ਮਿਲਿਆ ਹੈ।ਜਿਸ ਦੇ ਆਧਾਰ ਉੱਤੇ ਪਤਾ ਕੀਤਾ ਜਾਵੇਗਾ ਕਿ ਇਨ੍ਹਾਂ ਲੜਕਿਆਂ ਦੀ ਮੌਤ ਕਿਸ ਵਜ੍ਹਾ ਕਰਕੇ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਲੜਕੇ ਦੀ ਲਾਸ਼ ਬਾਥਰੂਮ ਦੇ ਵਿੱਚ ਪਈ ਸੀ ਅਤੇ ਦੂਜਾ ਕਮਰੇ ਦੇ ਵਿੱਚ ਡਿੱਗਿਆ ਪਿਆ ਸੀ। ਹੋਟਲ ਵਿੱਚ ਕੰਮ ਕਰਨ ਵਾਲੇ ਇੱਕ ਕਰਮਚਾਰੀ ਦਾ ਦੱਸਣਾ ਹੈ ਕਿ ਜਦੋਂ ਉਨ੍ਹਾਂ ਨੇ ਲਗਾਤਾਰ ਕਮਰੇ ਦੇ ਦਰਵਾਜ਼ੇ ਨੂੰ ਖੜਕਾਇਆ ਪਰ ਅੰਦਰੋਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤਾਂ ਉਨ੍ਹਾਂ ਨੇ ਹੋਟਲ ਦੇ ਮਾਲਕ ਦੀ ਮੌਜੂਦਗੀ ਵਿੱਚ ਦਰਵਾਜ਼ਾ ਖੋਲ੍ਹਿਆ ਤਾਂ
ਦੇਖਿਆ ਕਿ ਅੰਦਰ ਦੋ ਲੜਕਿਆਂ ਦੀਆਂ ਮ੍ਰਿਤਕ ਦੇਹਾਂ ਪਈਆਂ ਹੋਈਆਂ ਸਨ ,ਜਿਸ ਤੋਂ ਬਾਅਦ ਹੁਣ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।