ਅਗਨ ਭੇਟ ਹੋਏ ਪਾਵਨ ਸਰੂਪ ਦੇ ਕਰੋ ਦਰਸ਼ਨ,ਦਰਸ਼ਨ ਕਰ ਕੇ ਸੰਗਤਾਂ ਰੋਈਆਂ ਫੁੱਟ ਫੁੱਟ

Uncategorized

ਪਿਛਲੇ ਦਿਨਾਂ ਚ ਸੰਗਰੂਰ ਦੇ ਭਵਾਨੀਗੜ੍ਹ ਬਲਾਕ ਦੇ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿੱਚ ਇੱਕ ਔਰਤ ਨੇ ਬਹੁਤ ਹੀ ਸ਼ਰਮਨਾਕ ਘਟਨਾ ਨੂੰ ਅੰਜਾਮ ਦਿੱਤਾ ਸੀ,ਜਿਥੇ ਕਿ ਉਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਥੜ੍ਹੇ ਉੱਤੇ ਤੇਲ ਪਾ ਕੇ ਉਸ ਨੂੰ ਅੱਗ ਲਗਾ ਦਿੱਤੀ ਸੀ।ਜਿਸ ਔਰਤ ਨੇ ਅਜਿਹਾ ਘਟੀਆ ਕੰਮ ਕੀਤਾ,ਉਸ ਦਾ ਨਾਮ ਗੁਰਮੇਲੋ ਦੱਸਿਆ ਜਾ ਰਿਹਾ ਹੈ ਅਤੇ ਉਸ ਨੇ ਤਿੰਨ ਦਿਨ ਪਹਿਲਾਂ ਉਹ ਤੇਲ ਲਿਆ ਕੇ ਰੱਖਿਆ ਸੀ।ਜਿਸ ਚ ਤੇਲ ਨਾਲ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ।ਦੱਸ ਦੇਈਏ ਕਿ ਜਦੋਂ ਇਸ ਘਟਨਾ ਦਾ ਲੋਕਾਂ ਨੂੰ ਪਤਾ ਚੱਲਿਆ ਤਾਂ ਉਸ ਤੋਂ ਬਾਅਦ ਗੁਰਮੇਲੋ ਨੂੰ ਪੁਲੀਸ ਮੁਲਾਜ਼ਮਾਂ ਵੱਲੋਂ ਗ੍ਰਿਫਤਾਰ ਕਰ

ਲਿਆ ਗਿਆ ਸੀ।ਪਰ ਫਿਰ ਵੀ ਸਿੱਖ ਸੰਗਤਾਂ ਇਸ ਕਾਰਵਾਈ ਤੋਂ ਸੰਤੁਸ਼ਟ ਨਹੀਂ ਹਨ,ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ।ਇਸ ਤੋਂ ਇਲਾਵਾ ਹੁਣ ਇਸ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਮਾਹੌਲ ਬਹੁਤ ਹੀ ਜ਼ਿਆਦਾ ਭਾਵੁਕ ਪੂਰਨ ਬਣਿਆ ਹੋਇਆ ਹੈ, ਕਿਉਂਕਿ ਇੱਥੋਂ ਦੇ ਲੋਕਾਂ ਦੇ ਨਾਲ ਨਾਲ ਪੂਰੇ ਸਿੱਖ ਜਗਤ ਵਿੱਚੋਂ ਹੁਣ ਗ਼ਮ ਦਾ ਮਾਹੌਲ ਬਣਿਆ ਹੋਇਆ ਹੈ।ਇਸ ਤੋਂ ਇਲਾਵਾ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਗਨ ਭੇਟ ਹੋਣ ਤੋਂ ਬਾਅਦ ਬਹੁਤ ਸਾਰੇ ਲੋਕ

ਭਾਵੁਕ ਹੋ ਰਹੇ ਹਨ। ਦੱਸ ਦੇਈਏ ਕਿ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਚ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਦਿਖਾਇਆ ਜਾ ਰਿਹਾ ਹੈ,ਜਿਸ ਨੂੰ ਗੁਰਮੇਲੋ ਨਾਂ ਦੀ ਔਰਤ ਵੱਲੋਂ ਅਗਨੀ ਭੇਟ ਕੀਤਾ ਗਿਆ ਸੀ।ਇਸ ਸਮੇਂ ਬਹੁਤ ਸਾਰੀਆਂ ਸੰਗਤਾਂ ਗੁਰਦੁਆਰਾ ਸਾਹਿਬ ਵਿਚ ਮੌਜੂਦ ਸਨ ਜੋ ਕੇ ਭੁੱਬਾਂ ਮਾਰ ਕੇ ਰੋ ਰਹੀਆਂ ਸਨ ਅਤੇ ਉਸ ਸ੍ਰੀ ਗੁਰੂ

ਗ੍ਰੰਥ ਸਾਹਿਬ ਜੀ ਦੇ ਸਰੂਪ ਦੇ ਦਰਸ਼ਨ ਵੀ ਕਰ ਰਹੀਆਂ ਸਨ,ਜਿਸ ਨੂੰ ਅਗਨ ਭੇਟ ਕੀਤਾ ਗਿਆ ਸੀ।

Leave a Reply

Your email address will not be published. Required fields are marked *