ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤਰਸ ਦੇ ਆਧਾਰ ਤੇ ਵਿਧਾਇਕਾਂ ਦੇ ਪੁੱਤਰਾਂ ਨੂੰ ਤਾਂ ਨੌਕਰੀਆਂ ਦੇ ਦਿੱਤੀਆਂ ਸੀ॥ਪਰ ਜਿਹੜੇ ਨੌਜਵਾਨ ਲੰਬੇ ਸਮੇਂ ਤੋਂ ਤਪਦੀ ਧੁੱਪ ਵਿੱਚ ਮਿਹਨਤ ਕਰਨ ਤੋਂ ਬਾਅਦ ਵੀ ਡਾਂਗਾਂ ਖਾ ਰਹੇ ਹਨ।ਉਨ੍ਹਾਂ ਉੱਤੇ ਕੈਪਟਨ ਅਮਰਿੰਦਰ ਸਿੰਘ ਨੂੰ ਭੋਰਾ ਵੀ ਤਰਸ ਨਹੀਂ ਆ ਰਿਹਾ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬੇ ਸਮੇਂ ਤੋਂ ਈਟੀਟੀ ਅਤੇ ਟੈੱਟ ਪਾਸ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਅਤੇ ਕੱਚੇ ਅਧਿਆਪਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਅਤੇ ਉਨ੍ਹਾਂ ਦੀਆਂ ਨੀਤੀਆਂ ਦੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਇਸ ਦੌਰਾਨ ਪੁਲਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਨਾਲ ਧੱ-ਕੇ-ਸ਼ਾ-ਹੀ ਕੀਤੀ ਜਾਂਦੀ ਹੈ।ਪਰ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ
ਪਿਛਲੇ ਦਿਨੀਂ ਇਨ੍ਹਾਂ ਅਧਿਆਪਕਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਨੂੰ ਘੇਰਿਆ ਗਿਆ ਸੀ।ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਮੌਕੇ ਤੇ ਪਹੁੰਚੇ ਅਧਿਆਪਕਾਂ ਨੂੰ ਬੋਰੀਆਂ ਵਾਂਗ ਘਸੀਟਿਆ।ਜਿਸ ਕਾਰਨ ਬਹੁਤ ਸਾਰੇ ਅਧਿਆਪਕਾਂ ਦੇ ਕੱਪਡ਼ੇ ਵੀ ਪਾਡ਼ੇ। ਇਸ ਤੋਂ ਇਲਾਵਾ ਉਨ੍ਹਾਂ ਦੇ ਗੰਭੀਰ ਸੱਟਾਂ ਵੀ ਲੱਗੀਆਂ ਇਨ੍ਹਾਂ ਅਧਿਆਪਕਾਂ ਵੱਲੋਂ ਵੀਡੀਓਜ਼ ਬਣਾ ਕੇ ਸੋਸ਼ਲ ਮੀਡੀਆ ਉੱਤੇ ਪਾਈਆਂ ਗਈਆਂ,ਜਿਨ੍ਹਾਂ ਵਿੱਚ ਦਿਖਾਇਆ ਜਾ ਰਿਹਾ ਸੀ ਕਿ ਕਿਸ ਤਰੀਕੇ ਨਾਲ ਮਹਿਲਾ ਅਧਿਆਪਕਾਂ ਦੇ ਕੱਪੜੇ ਪਾੜੇ ਗਏ। ਸੋ ਇੱਥੇ ਬਹੁਤ ਸਾਰੇ
ਅਧਿਆਪਕ ਹੁੰਦੇ ਹੋਏ ਵੀ ਦਿਖਾਈ ਦਿੱਤੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਕੋਈ ਸ਼ੌਕ ਨਹੀਂ ਹੈ ਕਿ ਉਹ ਧੁੱਪ ਵਿਚ ਆ ਕੇ ਇੱਥੇ ਡਾਂਗਾਂ ਖਾਣ ਉਨ੍ਹਾਂ ਦੀਆਂ ਮਜਬੂਰੀਆਂ ਹਨ।ਜਿਸ ਕਾਰਨ ਅੱਜ ਉਨ੍ਹਾਂ ਨੂੰ ਸੜਕਾਂ ਉੱਤੇ ਆ ਕੇ ਧਰਨਾ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨਾਲ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਅੱਜ ਪੜ੍ਹਾਈ ਉੱਤੇ ਲੱਖਾਂ ਰੁਪਿਆ ਖ਼ਰਚ ਕਰਨ ਤੋਂ ਬਾਅਦ ਵੀ ਅੱਜ
ਉਨ੍ਹਾਂ ਦੇ ਪੱਲੇ ਕੁਝ ਵੀ ਨਹੀਂ ਹੈ ਇੱਥੇ ਬਹੁਤ ਸਾਰੇ ਅਧਿਆਪਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੰਗਾਂ ਨੂੰ ਪੂਰਾ ਕਰਨ ਦੀ ਅਪੀਲ ਕੀਤੀ।