ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ,ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਮੰਗ ਨੂੰ ਨਹੀਂ ਮੰਨਿਆ ਜਾ ਰਿਹਾ।ਜਿਸ ਕਾਰਨ ਕਿਸਾਨਾਂ ਵੱਲੋਂ ਭਾਜਪਾ ਦੇ ਆਗੂਆ ਅਤੇ ਆਰਐੱਸਐੱਸ ਦੇ ਮੈਂਬਰਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।ਇਸੇ ਤਰ੍ਹਾਂ ਦੀਆਂ ਤਸਵੀਰਾਂ ਅਕਸਰ ਸਾਡੇ ਸਾਹਮਣੇ ਆਉਂਦੀਆਂ ਹਨ,ਜਿੱਥੇ ਕਿ ਭਾਜਪਾ ਆਗੂ ਜੇਕਰ ਕੋਈ ਕਿਸੇ ਸਮਾਗਮ ਨੂੰ ਸੰਬੋਧਨ ਕਰਨ ਆਉਂਦੇ ਹਨ ਤਾਂ ਉਸ ਸਮੇਂ ਕਿਸਾਨ ਉੱਤੇ ਪਹੁੰਚ ਜਾਂਦੇ ਹਨ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ।ਇਸ ਤੋਂ ਇਲਾਵਾ ਉਨ੍ਹਾਂ ਦੇ ਖਿਲਾਫ ਜ਼ਬਰਦਸਤ ਨਾਅਰੇਬਾਜ਼ੀ ਵੀ ਕੀਤੀ ਜਾਂਦੀ ਹੈ।ਇਸੇ
ਤਰ੍ਹਾਂ ਦਾ ਇੱਕ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਆਰਐੱਸਐੱਸ ਦੇ ਆਗੂ ਰਾਮ ਗੋਪਾਲ ਕਿਸੇ ਸਮਾਗਮ ਨੂੰ ਸੰਬੋਧਨ ਕਰਨ ਲਈ ਆਏ ਸੀ। ਪਰ ਜਦੋਂ ਇਸ ਗੱਲ ਦੀ ਭਿਣਕ ਕਿਸਾਨਾਂ ਨੂੰ ਲੱਗੀ ਤਾਂ ਉਨ੍ਹਾਂ ਵੱਲੋਂ ਇਕ ਵੱਡਾ ਇਕੱਠ ਕੀਤਾ ਗਿਆ ਅਤੇ ਰਾਮ ਗੋਪਾਲ ਦੇ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ ਗਈ।ਇੱਥੇ ਨਾਲ ਹੀ ਮੋਦੀ ਸਰਕਾਰ ਦੇ ਖ਼ਿਲਾਫ਼ ਵੀ ਨਾਅਰੇਬਾਜ਼ੀ ਹੋਈ ਅਤੇ ਕਾਲੀਆਂ ਝੰਡੀਆਂ ਦਿਖਾ ਕੇ ਆਰਐੱਸਐੱਸ ਦੇ ਆਗੂ ਰਾਮ ਗੋਪਾਲ ਦਾ ਜ਼ਬਰਦਸਤ ਵਿਰੋਧ ਕੀਤਾ ਗਿਆ।ਇਸ ਸਭ ਨੂੰ ਦੇਖਦੇ ਹੋਏ ਆਰਐੱਸਐੱਸ ਦੇ ਆਗੂ ਰਾਮਗੋਪਾਲ ਨੂੰ ਉੱਥੋਂ ਤੁਰੰਤ ਹੀ ਨਿਕਲਣਾ ਪਿਆ।ਇਸ ਦੌਰਾਨ
ਕਿਸਾਨਾਂ ਨੇ ਕਾਲੀਆਂ ਝੰਡੀਆਂ ਵੀ ਦਿਖਾਈਆਂ ਅਤੇ ਆਰਐੱਸਐੱਸ ਦੇ ਆਗੂ ਰਾਮ ਗੋਪਾਲ ਦੀ ਗੱਡੀ ਪਿੱਛੇ ਵੀ ਕਿਸਾਨ ਭੱਜਦੇ ਹੋਏ ਦਿਖਾਈ ਦਿੱਤੇ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਉਸ ਸਮੇਂ ਤਕ ਪੰਜਾਬ ਵਿੱਚ ਕਿਸੇ ਵੀ ਭਾਜਪਾ ਆਗੂ ਜਾਂ ਆਰਐੱਸਐੱਸ ਦੇ ਆਗੂ ਦਾ ਕੋਈ ਵੀ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ। ਇਸ ਦੌਰਾਨ ਕਿਸਾਨਾਂ ਵਿੱਚੋਂ ਬਹੁਤ ਜ਼ਿਆਦਾ ਗੁੱਸਾ ਦੇਖਣ ਨੂੰ ਮਿਲਿਆ ਕਿਉਂਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ, ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਨ ਦਾ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ।ਪਰ ਦੂਜੇ ਪਾਸੇ ਕਿਸਾਨਾਂ ਦੇ ਹੌਸਲੇ ਵੀ ਬੁਲੰਦ ਦਿਖਾਈ ਦੇ ਰਹੇ ਹਨ ਉਨ੍ਹਾਂ
ਦਾ ਵੀ ਇਹੀ ਕਹਿਣਾ ਹੈ ਕਿ ਜਦੋਂ ਤਕ ਤਿੰਨ ਕਾਲੇ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਸ ਸਮੇਂ ਤਕ ਉਹ ਕੇਂਦਰ ਸਰਕਾਰ ਦਾ ਵਿਰੋਧ ਕਰਦੇ ਰਹਿਣਗੇ ਅਤੇ ਦਿੱਲੀ ਦੀਆਂ ਸਰਹੱਦਾਂ ਤੋਂ ਨਹੀਂ ਉੱਠਣਗੇ।