ਛੱਬੀ ਜਨਵਰੀ ਨੂੰ ਲਾਲ ਕਿਲ੍ਹੇ ਉਤੇ ਸ੍ਰੀ ਨਿਸ਼ਾਨ ਸਾਹਿਬ ਦਾ ਝੰਡਾ ਚਲਾਉਣ ਵਾਲੇ ਜੁਗਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਵੱਲੋਂ ਸਨਮਾਨ ਕੀਤਾ ਗਿਆ।ਜਾਣਕਾਰੀ ਮੁਤਾਬਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਅਤੇ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕੰਵਲ ਚਡ਼੍ਹਤ ਸਿੰਘ ਦੇ ਯਤਨਾਂ ਸਦਕਾ ਜੁਗਰਾਜ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਦਾ ਸਨਮਾਨ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਮੌਕੇ ਉਨ੍ਹਾਂ ਨੇ ਜੁਗਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ ਲੱਖ ਰੁਪਏ ਦੀ ਰਕਮ ਦਿੱਤੀ ਅਤੇ ਉਨ੍ਹਾਂ ਨੂੰ ਸਿਰੋਪੇ ਪਾ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਾਂ ਦਾ ਕਹਿਣਾ ਹੈ ਕਿ ਜੁਗਰਾਜ ਸਿੰਘ ਨੇ ਇੱਕ ਬਹੁਤ ਹੀ ਬਹਾਦਰੀ ਵਾਲਾ ਕੰਮ ਕੀਤਾ ਅਤੇ ਸ੍ਰੀ ਨਿਸ਼ਾਨ ਸਾਹਿਬ ਦਾ ਝੰਡਾ ਲਾਲ ਕਿਲੇ ਤੇ ਚਲਾਇਆ।ਭਾਵੇਂ ਕਿ ਸਰਕਾਰ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ ਸੀ, ਪਰ ਸ੍ਰੀ ਨਿਸ਼ਾਨ ਸਾਹਿਬ ਦਾ ਝੰਡਾ ਚਲਾਉਣਾ ਕੋਈ ਵੀ ਗੁਨਾਹ ਨਹੀਂ ਹੈ। ਇਸ ਤੋਂ ਇਲਾਵਾ ਜੁਗਰਾਜ ਸਿੰਘ ਨੇ ਤਿਰੰਗੇ ਝੰਡੇ ਦਾ ਅਪਮਾਨ ਨਹੀਂ ਕੀਤਾ ਸੀ।ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਜੁਗਰਾਜ ਸਿੰਘ ਦੀ ਤਾਰੀਫ਼ ਵਿੱਚ ਹੋਰ ਬਹੁਤ ਸਾਰੀਆਂ
ਗੱਲਾਂ ਕਹੀਆਂ।ਇਸ ਤੋਂ ਇਲਾਵਾ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕੰਵਲ ਚੜ੍ਹਤ ਸਿੰਘ ਨੇ ਕਿਹਾ ਕਿ ਜੁਗਰਾਜ ਸਿੰਘ ਵਲੋਂ ਬਹੁਤ ਹੀ ਮਾਣ ਵਾਲਾ ਕੰਮ ਕੀਤਾ ਗਿਆ ਭਾਵ ਉਨ੍ਹਾਂ ਦੇ ਕੰਮ ਉੱਤੇ ਮਾਣ ਕੀਤਾ ਜਾ ਸਕਦਾ ਹੈ।ਜਿਸ ਲਈ ਉਨ੍ਹਾਂ ਨੇ ਹੁਣ ਜੁਗਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਇੱਕ ਲੱਖ ਰੁਪਿਆ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ ਹੈ।ਪਰ ਕੁਝ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇੱਥੇ ਜੁਗਰਾਜ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ
ਸਿਰਫ ਇੱਕ ਲੱਖ ਰੁਪਿਆ ਨਹੀਂ ਬਲਕਿ ਪੰਜ ਲੱਖ ਰੁਪਿਆ ਦਿੱਤਾ ਜਾਣਾ ਚਾਹੀਦਾ ਸੀ।