ਬੇਅਦਬੀ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੋਈ ਵੀ ਅਜਿਹਾ ਕਦਮ ਨਹੀਂ ਚੁੱਕਿਆ ਜਾ ਰਿਹਾ।ਜਿਸ ਕਾਰਨ ਇਨ੍ਹਾਂ ਮਾਮਲਿਆਂ ਵਿੱਚ ਠੱਲ੍ਹ ਪੈ ਸਕੇ।ਦੂਜੇ ਪਾਸੇ ਜਦੋਂ ਪਿਛਲੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਪਿੰਡ ਜੌਲੀਆਂ ਵਿਖੇ ਪਹੁੰਚੀ ਜਿਥੇ ਕਿ ਕੁਝ ਦਿਨ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਸੀ ਤਾਂ ਉਥੇ ਭਾਈ ਹਰਜਿੰਦਰ ਮਾਂਝੀ ਨੇ ੳੁਨ੍ਹਾਂ ਤੋਂ ਤਿੱਖੇ ਸਵਾਲ ਕੀਤੇ।ਪਰ ਬੀਬੀ ਜਗੀਰ ਕੌਰ ਇਨ੍ਹਾਂ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਹੀ ਉਥੋਂ ਚਲੇ ਗਏ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਭਾਈ ਹਰਜਿੰਦਰ ਸਿੰਘ ਮਾਝੀ
ਦੁਆਰਾ ਕੀਤੇ ਗਏ ਸਵਾਲਾਂ ਦਾ ਜਵਾਬ ਲਿਖਤੀ ਰੂਪ ਵਿਚ ਦੇਣਗੇ।ਪਰ ਉਨ੍ਹਾਂ ਨੇ ਅਜਿਹਾ ਨਹੀਂ ਦੱਸਿਆ ਕਿ ਕਦੋਂ ਤਕ ਉਹ ਇਸ ਕੰਮ ਨੂੰ ਪੂਰਾ ਕਰ ਦੇਣਗੇ।ਅਜਿਹਾ ਲੱਗ ਰਿਹਾ ਸੀ ਕਿ ਉਹ ਭਾਈ ਹਰਜਿੰਦਰ ਸਿੰਘ ਮਾਝੀ ਦੇ ਸਵਾਲਾਂ ਤੋਂ ਪਿੱਛਾ ਛੁਡਾਉਣਾ ਚਾਹੁੰਦੇ ਸੀ ਅਤੇ ਉਨ੍ਹਾਂ ਨੇ ਭਾਈ ਹਰਜਿੰਦਰ ਮਾਝੀ ਨੂੰ ਕਿਹਾ ਕਿ ਇਹ ਪੰਥਕ ਮਾਮਲੇ ਹਨ ਤੇ ਇਨ੍ਹਾਂ ਨੂੰ ਆਉਣ ਵਾਲੇ ਸਮੇਂ ਵਿੱਚ ਹੱਲ ਕਰ ਲਿਆ ਜਾਵੇਗਾ।ਫਿਲਹਾਲ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜੌਲੀਆਂ ਪਿੰਡ ਵਿਚ ਹੋਈ ਹੈ,ਉਸ ਬਾਰੇ
ਗੱਲਬਾਤ ਕਰ ਰਹੇ ਹਨ।ਉਸ ਤੋਂ ਬਾਅਦ ਹੁਣ ਭਾਈ ਹਰਜਿੰਦਰ ਮਾਝੀ ਦਾ ਇੱਕ ਇੰਟਰਵਿਊ ਸਾਹਮਣੇ ਆ ਰਿਹਾ ਹੈ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਜੋ ਬੇਅਦਬੀ ਹੋ ਰਹੀ ਹੈ ਉਹ ਡੇਰਾ ਸੱਚਾ ਸੌਦਾ ਵੱਲੋਂ ਕਰਵਾਈ ਜਾ ਰਹੀ ਹੈ ਅਤੇ ਪੰਜਾਬ ਦੀਆਂ ਸਰਕਾਰਾਂ ਪਹਿਲਾਂ ਬਾਦਲ ਅਤੇ ਹੁਣ ਕਾਂਗਰਸ ਵਾਲੇ ਡੇਰਾ ਸੱਚਾ ਸੌਦਾ ਨੂੰ ਸੁਰੱਖਿਆ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਵੀ ਇਹ ਸਵਾਲ ਕੀਤਾ ਕਿ ਉਨ੍ਹਾਂ ਨੇ ਪੰਜਾਬ ਦੀ ਵਾਗਡੋਰ ਇਹੋ ਜਿਹੇ ਗਦਾਰਾਂ ਦੇ ਹੱਥ ਵਿੱਚ ਕਿਉਂ ਦੇ ਰੱਖੀ ਹੈ।
ਉਨ੍ਹਾਂ ਨੇ ਡੇਰਾ ਸੱਚਾ ਸੌਦਾ, ਬਾਦਲ ਅਤੇ ਕਾਂਗਰਸ ਪਾਰਟੀ ਦੇ ਖ਼ਿਲਾਫ਼ ਬਹੁਤ ਸਾਰੇ ਮੁੱਦੇ ਚੁੱਕੇ,ਜਿਨ੍ਹਾਂ ਦਾ ਜਵਾਬ ਅਜੇ ਤੱਕ ਕਿਸੇ ਵਲੋਂ ਵੀ ਨਹੀਂ ਦਿੱਤਾ ਜਾ ਰਿਹਾ।