ਅੱਧੀ ਰਾਤ ਨੂੰ ਕੰਧਾਂ ਟੱਪ ਘਰ ਵਿੱਚ ਵੜ ਗਏ ਪੁਲਿਸ ਵਾਲੇ, ਔਰਤ ਨੇ ਕੱਢੀ ਕਿਰਪਾਨ ਦੇਖੋ ਫਿਰ ਕੀ ਹੋਇਆ

Uncategorized

ਲਗਾਤਾਰ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਪੁਲੀਸ ਮੁਲਾਜ਼ਮਾਂ ਵੱਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲਿਆਂ ਨੂੰ ਫੜਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਬਹੁਤ ਸਾਰੇ ਘਰਾਂ ਵਿਚ ਛਾਪੇਮਾਰੀ ਵੀ ਕੀਤੀ ਜਾਂਦੀ ਹੈ,ਇਸੇ ਤਰ੍ਹਾਂ ਦਾ ਇੱਕ ਮਾਮਲਾ ਗੁਰਦਾਸਪੁਰ ਦੇ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਵੱਡੇ ਔਲਖ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਇੱਕ ਘਰ ਵਿੱਚ ਰਾਤ ਦੇ ਕਰੀਬ ਤਿੰਨ ਵਜੇ ਪੁਲਿਸ ਮੁਲਾਜ਼ਮਾਂ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਵੱਲੋਂ ਇਕ ਘਰ ਵਿਚ ਛਾਪੇਮਾਰੀ ਕਰਨ ਦੀ ਕੋਸ਼ਿਸ਼ ਕੀਤੀ ਗਈ।ਜਿਸ ਦੀਆਂ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀਆਂ ਹਨ,ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਪੁਲੀਸ ਮੁਲਾਜ਼ਮਾਂ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਦੀਆਂ ਦੋ ਤਿੰਨ ਗੱਡੀਆਂ ਘਰ ਦੇ ਸਾਹਮਣੇ

ਖੜ੍ਹੀਆਂ ਹੋਈਆਂ ਹਨ ਅਤੇ ਨਾਲ ਹੀ ਪੁਲਸ ਮੁਲਾਜ਼ਮ ਅਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀ ਘਰ ਦੇ ਆਲੇ ਦੁਆਲੇ ਚੱਕਰ ਕੱਟ ਰਹੇ ਹਨ।ਪਰਿਵਾਰਕ ਮੈਂਬਰਾਂ ਦਾ ਦੱਸਣਾ ਹੈ ਕਿ ਉਨ੍ਹਾਂ ਦੇ ਘਰ ਵਿੱਚ ਕਿਸੇ ਵੱਲੋਂ ਵੀ ਕਿਸੇ ਵੀ ਪ੍ਰਕਾਰ ਦਾ ਨਸ਼ਾ ਨਹੀਂ ਵੇਚਿਆ ਜਾਂਦਾ, ਪਰ ਫਿਰ ਵੀ ਪੁਲਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੇ ਘਰ ਵਿਚ ਛਾਪੇਮਾਰੀ ਕਰਨ ਦੀ ਕੋਸ਼ਿਸ਼ ਕੀਤੀ ਗਈ।ਉਨ੍ਹਾਂ ਨੇ ਦੱਸਿਆ ਕਿ ਰਾਤ ਦੇ ਕਰੀਬ ਤਿੰਨ ਵਜੇ ਉਨ੍ਹਾਂ ਦੇ ਘਰ ਦਾ ਬੂਹਾ ਖੜਕਾਇਆ ਗਿਆ,ਪਰ ਉਨ੍ਹਾਂ ਨੇ ਜਦੋਂ ਬੂਹਾ ਨਹੀਂ ਖੋਲ੍ਹਿਆ ਤਾਂ ਬਾਅਦ ਵਿੱਚ ਪੁਲੀਸ ਮੁਲਾਜ਼ਮ ਅਤੇ ਐਕਸਾਈਜ਼ ਵਿਭਾਗ ਦੇ

ਅਧਿਕਾਰੀ ਕੰਧਾਂ ਟੱਪਣ ਲੱਗੇ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਉੱਤੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ ਅਤੇ ਪੁਲੀਸ ਮੁਲਾਜ਼ਮਾਂ ਵੱਲੋਂ ਇਹ ਗਲਤ ਹਰਕਤ ਕੀਤੀ ਗਈ ਹੈ,ਜਿਸ ਉਤੇ ਕਾਰਵਾਈ ਹੋਣੀ ਚਾਹੀਦੀ ਹੈ। ਦੂਜੇ ਪਾਸੇ ਸੀਨੀਅਰ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਪਰਿਵਾਰ ਦੇ ਕੁਝ ਪਰਿਵਾਰਕ ਮੈਂਬਰਾਂ ਉੱਤੇ ਨਾਜਾਇਜ਼ ਤਰੀਕੇ ਨਾਲ ਸ਼ਰਾਬ ਵੇਚਣ ਦੇ ਮੁਕੱਦਮੇ ਦਰਜ ਹਨ। ਜਿਸ ਦੇ ਆਧਾਰ ਤੇ ਇਨ੍ਹਾਂ ਦੇ ਘਰ ਵਿਚ ਛਾਪੇਮਾਰੀ ਕੀਤੀ ਜਾ ਰਹੀ ਸੀ।ਇਸ ਤੋਂ ਇਲਾਵਾ ਉਨ੍ਹਾਂ ਨੂੰ ਗੁਪਤ ਸੂਚਨਾ ਵੀ ਮਿਲੀ ਹੈ ਕਿ ਇਸ ਘਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਨਾਜਾਇਜ਼ ਤਰੀਕੇ ਨਾਲ ਸ਼ਰਾਬ ਵੇਚੀ ਜਾਂਦੀ ਹੈ, ਜਿਸ ਕਾਰਨ ਪੁਲਿਸ ਮੁਲਾਜ਼ਮ ਛਾਪੇਮਾਰੀ ਕਰਨ ਲਈ ਗਏ ਸੀ।ਪਰ ਉੱਥੇ ਹੀ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਸ਼ੱਕ ਸੀ ਤਾਂ ਉਹ ਦਿਨ ਵਿੱਚ ਆ ਕੇ ਵੀ

ਛਾਪੇਮਾਰੀ ਕਰ ਸਕਦੇ ਸੀ।ਪਰ ਇਸ ਤਰੀਕੇ ਨਾਲ ਰਾਤ ਨੂੰ ਉਨ੍ਹਾਂ ਨੇ ਉਨ੍ਹਾਂ ਦੇ ਘਰ ਛਾਪੇਮਾਰੀ ਮਾਰ ਕੇ ਗਲਤ ਹਰਕਤ ਕੀਤੀ ਹੈ,ਜਿਸ ਉਤੇ ਕਾਰਵਾਈ ਹੋਣੀ ਚਾਹੀਦੀ ਹੈ।

Leave a Reply

Your email address will not be published. Required fields are marked *