ਚੰਡੀਗਡ਼੍ਹ ਤੋਂ ਵੱਡਾ ਕਾਫ਼ਲਾ ਲੈ ਕੇ ਦਿੱਲੀ ਦੇ ਲਈ ਰਵਾਨਾ ਹੋਇਆ ਗੁਰਨਾਮ ਚੜੂਨੀ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬੇ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ’ਤਾਂ ਜੋ ਉਹ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਕਾਨੂੰਨ ਰੱਦ ਕਰਵਾ ਸਕਣ।ਪਰ ਇਸ ਦੌਰਾਨ ਕਿਸਾਨਾਂ ਨੇ ਬਹੁਤ ਸਾਰੀਆਂ ਮੁਸ਼ਕਲਾਂ ਝੱਲੀਆਂ ਹਨ ,ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।ਕੇਂਦਰ ਸਰਕਾਰ ਨੂੰ ਇਹ ਅਜੇ ਵੀ ਭੁਲੇਖਾ ਹੈ ਕਿ ਕਿਸਾਨ ਆਪਣੇ ਆਪ ਦਿੱਲੀ ਦੀਅਾਂ ਸਰਹੱਦਾਂ ਨੂੰ ਖਾਲੀ ਕਰ ਦੇਣਗੇ।ਇਸ ਤੋਂ ਇਲਾਵਾ ਗੋਦੀ ਮੀਡੀਆ ਵੱਲੋਂ ਵੀ ਇਹ ਖਬਰਾਂ ਫੈਲਾਈਆਂ ਜਾ ਰਹੀਆਂ ਹਨ ਕਿ ਕਿਸਾਨੀ ਅੰਦੋਲਨ ਖ਼ਤਮ ਹੋ ਚੁੱਕਿਆ ਹੈ ਅਤੇ ਕਿਸਾਨ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ।

ਪਰ ਜੇਕਰ ਅਸਲ ਵਿੱਚ ਦੇਖਿਆ ਜਾਵੇ ਤਾਂ ਬਹੁਤ ਸਾਰੇ ਕਿਸਾਨ ਅਜੇ ਵੀ ਦਿੱਲੀ ਦੀਅਾਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਚੰਡੀਗਡ਼੍ਹ ਤੋਂ ਕਿਸਾਨਾਂ ਦਾ ਇੱਕ ਵੱਡਾ ਕਾਫ਼ਲਾ ਦਿੱਲੀ ਵੱਲ ਰਵਾਨਾ ਹੋਇਆ ਹੈ,ਜੋ ਕਿ ਕਿਸਾਨ ਆਗੂ ਗੁਰਨਾਮ ਸਿੰਘ ਝੜੂਨੀ ਦੀ ਅਗਵਾਈ ਵਿੱਚ ਦਿੱਲੀ ਪਹੁੰਚਿਆ ਹੈ।ਮੀਡੀਆ ਨਾਲ ਗੱਲਬਾਤ ਕਰਨ ਦੌਰਾਨ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਏਦਾਂ ਦੇ ਕਾਫ਼ਲੇ ਦਿੱਲੀ ਵਿੱਚ ਲਿਜਾਣਾ ਜ਼ਰੂਰੀ ਹਨ,ਕਿਉਂਕਿ ਸਰਕਾਰ ਨੂੰ ਇਹ ਭੁਲੇਖਾ ਪੈ ਚੁੱਕਿਆ ਹੈ ਕਿ ਕਿਸਾਨੀ ਅੰਦੋਲਨ ਖ਼ਤਮ ਹੋ ਚੁੱਕਿਆ ਹੈ।ਪਰ ਜਦੋਂ ਸ਼ਹਿਰਾਂ ਵਿਚੋਂ

ਉੱਠ ਕੇ ਲੋਕ ਦਿੱਲੀ ਵੱਲ ਨੂੰ ਰਵਾਨਾ ਹੁੰਦੇ ਹਨ ਤਾਂ ਉਸ ਸਮੇਂ ਸਾਰਿਆਂ ਦੀਆਂ ਅੱਖਾਂ ਖੁੱਲ੍ਹ ਜਾਂਦੀਆਂ ਹਨ ਕਿ ਕਿਸਾਨੀ ਅੰਦੋਲਨ ਅਜੇ ਵੀ ਖ਼ਤਮ ਨਹੀਂ ਹੋਇਆ। ਉਨ੍ਹਾਂ ਨੇ ਦੱਸਿਆ ਕਿ ਜਿਸ ਤਰੀਕੇ ਨਾਲ ਸ਼ਹਿਰਾਂ ਵਿੱਚੋਂ ਵੀ ਕਿਸਾਨੀ ਅੰਦੋਲਨ ਨੂੰ ਸਹਿਯੋਗ ਮਿਲ ਰਿਹਾ ਹੈ ਤਾਂ ਪਿੰਡਾਂ ਵਿੱਚੋਂ ਤਾਂ ਉਸ ਤੋਂ ਵੀ ਜ਼ਿਆਦਾ ਜੋਸ਼ ਦੇਖਣ ਨੂੰ ਮਿਲ ਰਿਹਾ ਹੈ।ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਨਾਲ ਜਦੋਂ ਕਾਫ਼ਲੇ ਦਿੱਲੀ ਵਿੱਚ ਪਹੁੰਚਦੇ ਹਨ ਤਾਂ ਉਸ ਸਮੇਂ ਦਿੱਲੀ ਵਿੱਚ ਬੈਠੇ ਹੋਏ ਕਿਸਾਨਾਂ ਵਿੱਚ ਵੀ ਜੋਸ਼ ਭਰ ਜਾਂਦਾ ਹੈ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਬੇਕਾਰ ਚ ਦਿੱਲੀ ਦੀਅਾਂ ਸਰਹੱਦਾਂ ਉੱਤੇ

ਨਹੀਂ ਬੈਠੇ। ਕਿਉਂਕਿ ਝੋਨੇ ਦੇ ਸੀਜ਼ਨ ਦੌਰਾਨ ਭਾਵੇਂ ਕਿਸਾਨ ਦਿੱਲੀ ਦੀਅਾਂ ਸਰਹੱਦਾਂ ਤੋਂ ਘਰਾਂ ਨੂੰ ਵਾਪਸ ਆਏ ਹੋਣ,ਪਰ ਜਦੋਂ ਉਨ੍ਹਾਂ ਦਾ ਕੰਮ ਖ਼ਤਮ ਹੋ ਜਾਵੇਗਾ।ਉਸ ਤੋਂ ਬਾਅਦ ਦੁਬਾਰਾ ਉਹ ਦਿੱਲੀ ਦੀਆਂ ਸਰਹੱਦਾਂ ਉੱਤੇ ਜਾਣਗੇ।

Leave a Reply

Your email address will not be published. Required fields are marked *