ਬੇਅਦਬੀ ਮਾਮਲੇ ਦੇ ਵਿੱਚ ਭਾਈ ਹਰਜਿੰਦਰ ਸਿੰਘ ਮਾਝੀ ਨੇ ਬੀਬੀ ਜਗੀਰ ਕੌਰ ਨੂੰ ਕੀਤੇ ਇਹ ਤਿੱਖੇ ਸਵਾਲ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਬੇਅਦਬੀ ਮਾਮਲੇ ਵਧਦੇ ਹੀ ਜਾ ਰਹੇ ਹਨ।ਪਿਛਲੇ ਦਿਨੀਂ ਸੰਗਰੂਰ ਦੇ ਪਿੰਡ ਜੌਲੀਆਂ ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ।ਜਿਸ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਵਾਰ ਫਿਰ ਤੋਂ ਵਿਵਾਦਾਂ ਵਿੱਚ ਆ ਗਈ ਅਤੇ ਸਿੱਖ ਸੰਗਤਾਂ ਵੱਲੋਂ ਬਹੁਤ ਸਾਰੇ ਸਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੇ ਅੱਗੇ ਰੱਖੇ ਗਏ। ਪਰ ਅਜੇ ਤੱਕ ਉਨ੍ਹਾਂ ਨੂੰ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਮਿਲਿਆ।ਦੱਸ ਦੇਈਏ ਕਿ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਵਿਚ ਪਸ਼ਚਾਤਾਪ ਸਮਾਗਮ ਰੱਖਿਆ ਗਿਆ ਸੀ,ਜਿਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੀ ਉੱਥੇ ਪਹੁੰਚੇ ਸੀ।ਇਸ ਦੌਰਾਨ ਬਹੁਤ ਸਾਰੀਆਂ ਗੱਲਾਂ

ਅਜਿਹੀਆਂ ਹੋਈਆਂ ਜਿਨ੍ਹਾਂ ਨੇ ਸਿੱਖ ਸੰਗਤਾਂ ਨੂੰ ਠੇਸ ਪਹੁੰਚਾਈ ਹੈ।ਭਾਈ ਹਰਜਿੰਦਰ ਸਿੰਘ ਮਾਝੀ ਦਾ ਦੱਸਣਾ ਹੈ ਕਿ ਜਦੋਂ ਬੀਬੀ ਜਗੀਰ ਕੌਰ ਗੁਰਦੁਆਰਾ ਸਾਹਿਬ ਵਿਚ ਪਹੁੰਚੇ ਤਾਂ ਉਸ ਸਮੇਂ ਜਾਣਬੁੱਝ ਕੇ ਸਪੀਕਰ ਦੀ ਆਵਾਜ਼ ਘਟਾਈ ਗਈ। ਇੱਥੇ ਸਿੱਖ ਸੰਗਤਾਂ ਨੂੰ ਕੀਰਤਨ ਕਰਨ ਦਾ ਮੌਕਾ ਵੀ ਨਹੀਂ ਦਿੱਤਾ ਗਿਆ, ਜਿਸ ਤੋਂ ਬਾਅਦ ਸਿੱਖ ਸੰਗਤਾਂ ਨੇ ਸੜਕ ਉੱਤੇ ਚਾਦਰਾਂ ਵਿਛਾ ਕੇ ਕੀਰਤਨ ਕੀਤਾ।ਭਾਈ ਹਰਜਿੰਦਰ ਮਾਝੀ ਦਾ ਕਹਿਣਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੇਅਦਬੀ ਦੇ ਮਾਮਲਿਆਂ ਨੂੰ ਦਬਾਉਣਾ ਚਾਹੁੰਦੀ ਹੈ ਅਤੇ ਬੀਬੀ ਜਗੀਰ ਕੌਰ ਕੋਲ ਉਨ੍ਹਾਂ ਦੇ

ਸਵਾਲਾਂ ਦਾ ਇੱਕ ਵੀ ਜਵਾਬ ਨਹੀਂ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਜਦੋਂ ਬੀਬੀ ਜਗੀਰ ਕੌਰ ਇਸ ਗੁਰਦੁਆਰਾ ਸਾਹਿਬ ਵਿੱਚ ਪਹੁੰਚੀ ਸੀ ਤਾਂ ਉਸ ਸਮੇਂ ਵੀ ਭਾਈ ਹਰਜਿੰਦਰ ਮਾਝੀ ਨੇ ਉਨ੍ਹਾਂ ਤੋਂ ਸਵਾਲ ਪੁੱਛਿਆ ਸੀ ਕਿ ਇਸ ਤਿਉਹਾਰਾਂ ਵਾਲੇ ਨੱਬੇ ਲੱਖ ਰੁਪਏ ਦਾ ਹਿਸਾਬ ਕੌਣ ਕਰੇਗਾ।ਇਸ ਤੋਂ ਇਲਾਵਾ ਅੱਜ ਤਕ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਹਨ,ਉਨ੍ਹਾਂ ਦੀ ਤਫਤੀਸ ਕਦੋਂ ਕਰਵਾਈ ਜਾਵੇਗੀ।ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਬਹੁਤ ਸਾਰੇ ਸਵਾਲ ਪੁੱਛੇ ਸੀ,

ਪਰ ਇਨ੍ਹਾਂ ਵਿੱਚੋਂ ਇੱਕ ਵੀ ਸਵਾਲ ਦਾ ਜਵਾਬ ਬੀਬੀ ਜਗੀਰ ਕੌਰ ਨੇ ਨਹੀਂ ਦਿੱਤਾ।

Leave a Reply

Your email address will not be published. Required fields are marked *