ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਕਿ ਵਿਆਹ ਤੋਂ ਬਾਅਦ ਲੜਕੀਆਂ ਨੂੰ ਦਾਜ ਦਹੇਜ ਦੇ ਲਈ ਪ੍ਰੇਸ਼ਾਨ ਕੀਤਾ ਜਾਂਦਾ ਹੈ।ਇਥੋਂ ਤੱਕ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਆਪਣੀ ਜਾਨ ਦੇ ਕੇ ਖਹਿੜਾ ਛੁਡਾਉਣਾ ਪੈਂਦਾ ਹੈ। ਇਸੇ ਤਰ੍ਹਾਂ ਦਾ ਇੱਕ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ ਇੱਕ ਪਰਿਵਾਰ ਨੇ ਆਪਣੀ ਲੜਕੀ ਦਾ ਵਿਆਹ ਦੋ ਮਹੀਨੇ ਪਹਿਲਾਂ ਕੋਟਕਪੂਰਾ ਦੇ ਰਹਿਣ ਵਾਲੇ ਇਕ ਲੜਕੇ ਨਾਲ ਕੀਤਾ ਸੀ।ਵਿਆਹ ਵਾਲੀਆਂ ਤਸਵੀਰਾਂ ਨੂੰ ਦੇਖਣ ਤੋਂ ਬਾਅਦ ਪਤਾ ਚੱਲਦਾ ਹੈ ਕਿ ਪਰਿਵਾਰ ਵੱਲੋਂ ਬਹੁਤ ਦਾ ਖ਼ਰਚਾ ਕੀਤਾ ਗਿਆ ਸੀ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਆਪਣੀ
ਲਡ਼ਕੀ ਦੇ ਵਿਆਹ ਸਮੇਂ ਦਾਜ ਦਹੇਜ ਦੀ ਬਹੁਤ ਦਿੱਤਾ ਸੀ,ਪਰ ਫਿਰ ਵੀ ਲੜਕੀ ਦੇ ਸਹੁਰੇ ਪਰਿਵਾਰ ਵੱਲੋਂ ਉਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।ਉਨ੍ਹਾਂ ਨੇ ਵਿਆਹ ਮੌਕੇ ਇਕ ਕਾਰ ਆਪਣੇ ਜਵਾਈ ਨੂੰ ਦਿੱਤੀ ਸੀ, ਪਰ ਉਨ੍ਹਾਂ ਵੱਲੋਂ ਇਹ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਇਹ ਕਾਰ ਛੋਟੀ ਹੈ। ਇਸ ਤੋਂ ਇਲਾਵਾ ਜੋ ਸੋਨਾ ਉਨ੍ਹਾਂ ਨੇ ਪਾਇਆ ਸੀ ਉਸ ਨੂੰ ਵੀ ਨਿੰਦਿਆ ਜਾ ਰਿਹਾ ਸੀ।ਜਿਸ ਕਾਰਨ ਉਨ੍ਹਾਂ ਦੀ ਲੜਕੀ ਬਹੁਤ ਜ਼ਿਆਦਾ ਪ੍ਰੇਸ਼ਾਨ ਸੀ ਅਤੇ ਹਮੇਸ਼ਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਦੱਸਦੀ ਸੀ, ਪਰ ਫਿਰ ਵੀ ਉਹ ਕਹਿ ਦਿੰਦੇ ਸੀ ਕਿ ਅਜਿਹਾ ਹਰ ਘਰ ਵਿੱਚ ਹੁੰਦਾ ਹੈ ਅਤੇ ਹਰ ਕਿਸੇ ਨੂੰ ਅਜਿਹਾ ਝੱਲਣਾ ਪੈਂਦਾ ਹੈ।
ਪਰ ਹੁਣ ਉਨ੍ਹਾਂ ਦੀ ਲੜਕੀ ਦੀ ਮੌਤ ਦੀ ਖਬਰ ਸਾਹਮਣੇ ਆ ਰਹੀ ਹੈ,ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਸਦਮੇ ਵਿੱਚ ਹਨ।ਉਨ੍ਹਾਂ ਵੱਲੋਂ ਲੜਕੀ ਦੇ ਸਹੁਰੇ ਪਰਿਵਾਰ ਉੱਤੇ ਇਲਜ਼ਾਮ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਵੱਲੋਂ ਲਗਾਤਾਰ ਦਾਜ ਦਹੇਜ ਦੀ ਮੰਗ ਕੀਤੀ ਜਾ ਰਹੀ ਸੀ,ਜਿਸ ਕਾਰਨ ਉਨ੍ਹਾਂ ਦੀ ਲੜਕੀ ਦੀ ਜਾਨ ਚਲੀ ਗਈ।ਹੁਣ ਲੜਕੀ ਦੇ ਪਿਤਾ ਵਿੱਤ ਮੰਤਰੀ ਅਤੇ ਡਿਪਟੀ ਮੇਅਰ ਨੂੰ ਮਿਲੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਉਹ ਇਸ ਪੀਡ਼ਤ ਪਰਿਵਾਰ ਦੀ ਹਰ ਪੱਖੋਂ ਮਦਦ ਕਰਨਗੇ।ਪਰਿਵਾਰ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਉਠਾਈ ਜਾ ਰਹੀ ਹੈ।ਦੂਜੇ ਪਾਸੇ ਪੁਲਸ ਮੁਲਾਜ਼ਮਾਂ ਵਲੋਂ
ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਅਤੇ ਛਾਣਬੀਣ ਦੇ ਆਧਾਰ ਤੇ ਜੋ ਵੀ ਗੱਲਬਾਤ ਸਾਹਮਣੇ ਆਵੇਗੀ, ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।