ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਬਹੁਤ ਸਾਰੇ ਨੌਜਵਾਨ ਨਸ਼ੇ ਦੀ ਲਪੇਟ ਵਿੱਚ ਆ ਰਹੇ ਹਨ ਅਤੇ ਆਪਣੀ ਜ਼ਿੰਦਗੀ ਬਰਬਾਦ ਕਰ ਰਹੇ ਹਨ,ਕਿਉਂਕਿ ਪੰਜਾਬ ਵਿੱਚ ਲਗਾਤਾਰ ਨਸ਼ਾ ਤਸਕਰੀ ਹੁੰਦੀ ਹੈ।ਪਰ ਪੁਲਸ ਮੁਲਾਜ਼ਮਾਂ ਵਲੋਂ ਇਸ ਵੱਲ ਕੁਝ ਖ਼ਾਸ ਧਿਆਨ ਨਹੀਂ ਦਿੱਤਾ ਜਾ ਰਿਹਾ।ਇਸ ਤੋਂ ਇਲਾਵਾ ਸਰਕਾਰਾਂ ਵੱਲੋਂ ਵੀ ਇਸ ਨੂੰ ਰੋਕਣ ਦੇ ਲਈ ਕੁਝ ਖ਼ਾਸ ਪ੍ਰਬੰਧ ਨਹੀਂ ਕੀਤੇ ਜਾ ਰਹੇ ਅਤੇ ਦਿਨੋਂ ਦਿਨ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਕਿ ਨਸ਼ਿਆਂ ਦੀ ਲਪੇਟ ਵਿਚ ਆਉਣ ਤੋਂ ਬਾਅਦ ਨੌਜਵਾਨ ਆਪਣੀ ਜ਼ਿੰਦਗੀ ਨੂੰ ਖਤਮ ਕਰ ਰਹੇ ਹਨ।ਪਰ ਹੁਣ ਅਜਿਹਾ ਮਾਮਲਾ ਸਾਹਮਣੇ ਆ ਰਿਹਾ ਹੈ,ਜਿਸ ਨੂੰ ਸੁਣਨ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਰਹੇ ਹਨ।ਦੱਸ ਦੇਈਏ ਕਿ ਮੁੰਬਈ ਦੀ
ਬੰਦਰਗਾਹ ਉੱਤੇ ਇੱਕ ਸੌ ਪੈਂਤੀ ਕਿੱਲੋ ਹੈਰੋਇਨ ਬਰਾਮਦ ਹੋਈ ਹੈ,ਜਿਸਦੀ ਕੀਮਤ ਅੱਠ ਸੌ ਉਨਾਸੀ ਕਰੋੜ ਰੁਪਿਆ ਦੱਸੀ ਜਾ ਰਹੀ ਹੈ ਅਤੇ ਇਸ ਹੈਰੋਇਨ ਦਾ ਸਬੰਧ ਪੰਜਾਬ ਨਾਲ ਦੱਸਿਆ ਜਾ ਰਿਹਾ ਹੈ।ਜਿਸ ਲਈ ਤਰਨਤਾਰਨ ਦੇ ਪ੍ਰਭਜੀਤ ਸਿੰਘ ਦੇ ਘਰ ਡੀਆਰਆਈ ਦੀ ਟੀਮ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਭਜੀਤ ਸਿੰਘ ਨੇ ਪਾਕਿਸਤਾਨ ਤੋਂ ਇਕ ਆਰਡਰ ਮੰਗਵਾਇਆ ਸੀ।ਜਿਸ ਦੌਰਾਨ ਉਨ੍ਹਾਂ ਨੂੰ ਇਸ ਆਰਡਰ ਵਿੱਚ ਇਹ ਹੈਰੋਇਨ ਬਰਾਮਦ ਹੋਈ ਹੈ।ਉਸ ਤੋਂ ਬਾਅਦ ਉਨ੍ਹਾਂ ਨੇ ਪ੍ਰਭਜੀਤ ਸਿੰਘ ਦੇ ਘਰ ਛਾਪੇਮਾਰੀ ਕਰਨ ਦੇ ਆਰਡਰ ਪ੍ਰਾਪਤ
ਕੀਤੇ ਹਨ।ਪਰ ਪ੍ਰਭਜੀਤ ਸਿੰਘਾਂ ਦੇ ਚਾਚੇ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਭਤੀਜੇ ਨੇ ਪਾਕਿਸਤਾਨ ਤੋਂ ਖਾਦ ਮੰਗਵਾਈ ਸੀ,ਪਰ ਉਨ੍ਹਾਂ ਨੂੰ ਨਹੀਂ ਪਤਾ ਕਿ ਇਸ ਦੀ ਥਾਂ ਤੇ ਇਹ ਹੈਰੋਇਨ ਕਿਥੋਂ ਆਈ।ਸੋ ਉਨ੍ਹਾਂ ਵੱਲੋਂ ਲਗਾਤਾਰ ਇਹੀ ਕਿਹਾ ਜਾ ਰਿਹਾ ਹੈ ਕਿ ਪ੍ਰਭਜੀਤ ਸਿੰਘ ਦੇ ਗੁਨਾਹ ਹੈ ਅਤੇ ਉਸ ਦੇ ਖ਼ਿਲਾਫ਼ ਕੋਈ ਵੀ ਕਾਰਵਾਈ ਨਹੀਂ ਹੋਣੀ ਚਾਹੀਦੀ।ਦੂਜੇ ਪਾਸੇ ਪੁਲਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ
ਅਤੇ ਆਉਣ ਵਾਲੇ ਸਮੇਂ ਵਿੱਚ ਇਸ ਮਾਮਲੇ ਦੀ ਡੂੰਘਾਈ ਵਿਚ ਛਾਣਬੀਣ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ।