ਕੋਟਕਪੂਰਾ ਗੋਲੀਕਾਂਡ ਨੂੰ ਲੈ ਕੇ ਇਕ ਨਵੀਂ ਸਿੱਟ ਬਣਾਈ ਗਈ ਸੀ,ਕਿਉਂਕਿ ਪੁਰਾਣੇ ਸਿਟ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਰੱਦ ਕਰ ਦਿੱਤਾ ਗਿਆ ਸੀ।ਨਵੀਂ ਸਿੱਟ ਦੇ ਮੈਂਬਰਾਂ ਵੱਲੋਂ ਲਗਾਤਾਰ ਪੰਜਾਬ ਦੇ ਬਹੁਤ ਸਾਰੇ ਧਰਮ ਪ੍ਰਚਾਰਕਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।ਇਸੇ ਦੌਰਾਨ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।ਜਿਸ ਲਈ ਉਹ ਪਟਿਆਲਾ ਦੇ ਸਰਕਟ ਹਾਊਸ ਵਿੱਚ ਪਹੁੰਚੇ ਹਨ ਦੱਸਿਆ ਜਾ ਰਿਹਾ ਹੈ ਕਿ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਗਵਾਹੀ ਦੇ ਤੌਰ ਤੇ ਸਵਾਲਾਂ ਦੇ ਜਵਾਬ ਦੇਣਗੇ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਲਗਾਤਾਰ ਬੇਅਦਬੀ ਦੇ ਮਾਮਲੇ ਵਧਦੇ ਜਾ ਰਹੇ ਹਨ।ਇਸ ਤੋਂ ਇਲਾਵਾ ਸਿੱਖ ਸੰਗਤਾਂ ਇਨ੍ਹਾਂ ਦਾ
ਵਿਰੋਧ ਵੀ ਕਰਦੀਆਂ ਹਨ ਅਤੇ ਇਨਸਾਫ ਦੀ ਮੰਗ ਕਰਦੀਆਂ ਹਨ। ਪਰ ਲੰਬੇ ਸਮੇਂ ਤੋਂ ਬੇਅਦਬੀ ਮਾਮਲੇ ਲਟਕਦੇ ਹੋਏ ਦਿਖਾਈ ਦੇ ਰਹੀ। ਸਰਕਾਰ ਵੱਲੋਂ ਇਨ੍ਹਾਂ ਉੱਤੇ ਕੋਈ ਵੀ ਫ਼ੈਸਲਾ ਨਹੀਂ ਸੁਣਾਇਆ ਜਾ ਰਿਹਾ, ਜਿਸ ਕਾਰਨ ਸਿੱਖ ਸੰਗਤਾਂ ਵਿਚ ਲਗਾਤਾਰ ਕਾਂਗਰਸ ਪਾਰਟੀ ਦੇ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਦੁਆਰਾ ਬਾਦਲ ਪਰਿਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਕਿਉਂਕਿ ਜੋ ਪੁਰਾਣੀ ਸਿੱਟ ਬਣੀ ਸੀ,ਉਸ ਵਿੱਚ ਕੁੰਵਰ ਵਿਜੈ ਪ੍ਰਤਾਪ ਸ਼ਾਮਲ ਸਨ ਅਤੇ ਉਨ੍ਹਾਂ ਨੇ ਇਸ ਸਿੱਟ ਦੇ ਦੌਰਾਨ ਇੱਕ ਬਾਰਾਂ ਪੰਨਿਆਂ ਦੀ ਰਿਪੋਰਟ ਜਾਰੀ ਕੀਤੀ ਸੀ ਅਤੇ ਇਸ ਰਿਪੋਰਟ ਵਿਚ
ਉਨ੍ਹਾਂ ਨੇ ਬਾਦਲ ਪਰਿਵਾਰ ਨੂੰ ਬੇਅਦਬੀ ਮਾਮਲਿਆਂ ਦਾ ਦੋਸ਼ੀ ਠਹਿਰਾ ਦਿੱਤਾ ਸੀ। ਬਹੁਤ ਸਾਰੇ ਅਜਿਹੇ ਪੱਖ ਸਾਹਮਣੇ ਲਿਆਂਦੇ ਗਏ ਸੀ ਜੋ ਕਿ ਸਰਕਾਰ ਨੂੰ ਮਨਜ਼ੂਰ ਨਹੀਂ ਸਨ ਕਿ ਉਹ ਪੱਖ ਲੋਕਾਂ ਦੇ ਸਾਹਮਣੇ ਆਉਣ।ਇਸ ਲਈ ਉਨ੍ਹਾਂ ਦੁਆਰਾ ਪੇਸ਼ ਕੀਤੀ ਗਈ ਸਿੱਟ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਕਾਂਗਰਸ ਪਾਰਟੀ ਦੁਆਰਾ ਇਕ ਨਵੀਂ ਸਿੱਟ ਦਾ ਗਠਨ ਕੀਤਾ ਗਿਆ ਹੈ।ਪਿਛਲੇ ਦਿਨੀਂ ਇਸ ਸਿੱਟ ਦੁਆਰਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਬਾਦਲ ਤੋਂ ਵੀ ਪੁੱਛਗਿੱਛ ਕੀਤੀ ਗਈ ਸੀ
ਅਤੇ ਹੁਣ ਇਹ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਕੋਟਕਪੂਰਾ ਗੋਲੀ ਕਾਂਡ ਸਬੰਧੀ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।