ਪਾਕਿਸਤਾਨ ਤੋਂ ਮੁੰਬਈ ਬੰਦਰਗਾਹ ਤੇ ਆਈ ਨਸ਼ੇ ਦੀ ਖੇਪ ਹੋਈ ਬਰਾਮਦ,ਅੱਠ ਸੌ ਕਰੋੜ ਦਾ ਫੜਿਆ ਗਿਆ ਚਿੱਟਾ

Uncategorized

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਨਸ਼ਾ ਤਸਕਰ ਦਿਨੋਂ ਦਿਨ ਬੇਖੌਫ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਪੰਜਾਬ ਵਿੱਚ ਬਹੁਤ ਸਾਰੇ ਨੌਜਵਾਨ ਨਸ਼ਿਆਂ ਦੀ ਦਾਬ ਹੇਠਾਂ ਆ ਕੇ ਆਪਣੀ ਜਾਨ ਗਵਾ ਰਹੇ ਹਨ ਅਤੇ ਉਨ੍ਹਾਂ ਦੇ ਪਰਿਵਾਰ ਰੁਲਦੇ ਹੋਏ ਦਿਖਾਈ ਦਿੰਦੇ ਹਨ ਪਰ ਫਿਰ ਵੀ ਸਰਕਾਰਾਂ ਵੱਲੋਂ ਅਜਿਹਾ ਕੋਈ ਕਦਮ ਨਹੀਂ ਚੁੱਕਿਆ ਜਾਂਦਾ,ਜਿਸ ਕਾਰਨ ਪੰਜਾਬ ਵਿਚ ਨਸ਼ੇ ਨੂੰ ਰੋਕਿਆ ਜਾ ਸਕੇ।ਇੱਥੋਂ ਤੱਕ ਕਿ ਸਰਕਾਰਾਂ ਵੱਲੋਂ ਅਜਿਹੇ ਨਸ਼ਾ ਤਸਕਰਾਂ ਨੂੰ ਬਚਾਇਆ ਜਾਂਦਾ ਹੈ ਜੋ ਕਿ ਪੰਜਾਬ ਵਿਚ ਵੱਡੇ ਪੱਧਰ ਉੱਤੇ ਨਸ਼ਾ ਵੇਚਦੇ ਹਨ।ਕਈ ਵਾਰ ਅਜਿਹਾ ਹੁੰਦਾ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਵੱਡੀ

ਪੱਧਰ ਉੱਤੇ ਨਸ਼ਾ ਬਰਾਮਦ ਕੀਤਾ ਜਾਂਦਾ ਹੈ।ਪਰ ਉਸ ਨਸ਼ੇ ਨੂੰ ਵੇਚਣ ਵਾਲਾ ਫੜਿਆ ਨਹੀਂ ਜਾਂਦਾ ਅਤੇ ਪੁਲਸ ਮੁਲਾਜ਼ਮਾਂ ਵਲੋਂ ਵੀ ਕਈ ਵਾਰ ਢਿੱਲੀ ਕਾਰਵਾਈ ਕੀਤੀ ਜਾਂਦੀ ਹੈ।ਹੁਣ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਮੁੰਬਈ ਦੀ ਬੰਦਰਗਾਹ ਤੇ ਇੱਕ ਸੌ ਪੈਂਤੀ ਕਿਲੋ ਹੈਰੋਇਨ ਦੇ ਫੜੇ ਜਾਣ ਦੀ ਖਬਰ ਸਾਹਮਣੇ ਆ ਰਹੀ ਹੈ।ਜਾਣਕਾਰੀ ਮੁਤਾਬਕ ਇਸ ਹੈਰੋਇਨ ਦੀ ਕੀਮਤ ਕਰੀਬ ਅੱਠ ਸੌ ਕਰੋੜ ਰੁਪਏ ਹੈ।ਦੱਸਿਆ ਜਾ ਰਿਹਾ ਹੈ ਕਿ ਮੁੰਬਈ ਦੀ ਬੰਦਰਗਾਹ ਤੋਂ ਇਹ ਹੈਰੋਇਨ ਪੰਜਾਬ ਵਿਚ ਆਉਣੀ ਸੀ। ਪਰ ਉਸ ਤੋਂ ਪਹਿਲਾਂ ਹੀ ਪੁਲੀਸ ਮੁਲਾਜ਼ਮਾਂ ਵੱਲੋਂ

ਇਸ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਗਿਆ। ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪ੍ਰਭਜੀਤ ਸਿੰਘ ਵੱਲੋਂ ਪਾਕਿਸਤਾਨ ਤੋਂ ਇੱਕ ਖਾਦ ਦਾ ਆਰਡਰ ਕੀਤਾ ਗਿਆ ਸੀ।ਉਸ ਖਾਦ ਦੀ ਥਾਂ ਤੇ ਇਹ ਇੱਕ ਸੌ ਪੈਂਤੀ ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ।ਹੁਣ ਪੁਲਿਸ ਮੁਲਾਜ਼ਮਾਂ ਵੱਲੋਂ ਪ੍ਰਭਜੀਤ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਨੂੰ ਸੁਲਝਾਇਆ ਜਾ ਸਕੇ ਅਤੇ ਦੋਸ਼ੀ ਦੇ ਖਿਲਾਫ ਕਾਰਵਾਈ ਹੋ ਸਕੇ।ਦੂਜੇ ਪਾਸੇ ਪ੍ਰਭਜੀਤ ਸਿੰਘ ਦੇ ਚਾਚੇ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ ਭਾਵ ਕੇ ਉਨ੍ਹਾਂ ਦਾ ਭਤੀਜਾ ਪ੍ਰਭਜੀਤ ਸਿੰਘ ਬਿਲਕੁਲ ਬੇਕਸੂਰ ਹੈ।ਉਸ ਨੇ ਪਾਕਿਸਤਾਨ ਤੋਂ ਖਾਦ ਦੀਆਂ

ਬੋਰੀਆਂ ਮੰਗਵਾਈਆਂ ਸੀ ਨਾ ਕੇ ਹੀਰੋਇਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਭਤੀਜੇ ਨੂੰ ਜਾਣ ਬੁੱਝ ਕੇ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਪੁਲਸ ਮੁਲਾਜ਼ਮਾਂ ਨੂੰ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕਰਕੇ ਅਸਲੀ ਦੋਸ਼ੀਆਂ ਨੂੰ ਫੜਨਾ ਚਾਹੀਦਾ ਹੈ।

Leave a Reply

Your email address will not be published. Required fields are marked *