ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਵਧੀਆਂ ਹੋੲੀਆਂ ਹਨ,ਕਿਉਂਕਿ ਇਕ ਪਾਸੇ ਕਿਸਾਨਾਂ ਨੂੰ ਤਿੰਨ ਕਾਲੇ ਕਾਨੂੰਨਾਂ ਨੇ ਪ੍ਰੇਸ਼ਾਨ ਕਰ ਰੱਖਿਆ ਹੈ।ਇਸ ਤੋਂ ਇਲਾਵਾ ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋਇਆ ਨਾਲ ਹੀ ਕਾਂਗਰਸ ਸਰਕਾਰ ਵੱਲੋਂ ਜੋ ਵਾਅਦੇ ਕੀਤੇ ਗਏ ਸੀ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਕਾਰਨ ਲਗਾਤਾਰ ਪੰਜਾਬ ਦੇ ਲੋਕਾਂ ਵੱਲੋਂ ਸਿਆਸੀ ਪਾਰਟੀਆਂ ਦੇ ਲੀਡਰਾਂ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ ਹੈ।ਇਸੇ ਦੌਰਾਨ ਫਿਰੋਜ਼ਪੁਰ ਦੇ ਪਿੰਡ ਕੋਹਰ ਸਿੰਘ ਵਾਲਾ ਵਿੱਚ ਜਦੋਂ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਹੁੰਚੇ ਤਾਂ ਉਥੇ ਕਿਸਾਨਾਂ ਨੇ ਉਨ੍ਹਾਂ ਨੂੰ ਘੇਰ ਲਿਆ ਅਤੇ ਬਹੁਤ ਸਾਰੇ ਸਵਾਲ ਪੁੱਛੇ ਪਰ ਉਨ੍ਹਾਂ ਕੋਲ ਇਸ ਦਾ ਕੋਈ ਵੀ ਜਵਾਬ ਨਹੀਂ ਸੀ।
ਕਿਸਾਨਾਂ ਨੇ ਰਾਣਾ ਗੁਰਮੀਤ ਸਿੰਘ ਸੋਢੀ ਤੋਂ ਪੁੱਛਿਆ ਕਿ ਜਿਸ ਤਰੀਕੇ ਨਾਲ ਕੈਪਟਨ ਅਮਰਿੰਦਰ ਸਿੰਘ ਨੇ ਇਹ ਵਾਅਦਾ ਕੀਤਾ ਸੀ ਕਿ ਘਰ ਘਰ ਨੌਕਰੀ ਦਿੱਤੀ ਜਾਵੇਗੀ।ਇਸ ਤੋਂ ਇਲਾਵਾ ਕਰਜ਼ਾ ਮੁਆਫੀ ਕੀਤਾ ਜਾਵੇਗਾ ਉਸ ਵਾਅਦੇ ਨੂੰ ਅਜੇ ਤੱਕ ਪੂਰਾ ਕਿਉਂ ਨਹੀਂ ਕੀਤਾ ਗਿਆ ਤਾਂ ਉਸ ਸਮੇਂ ਰਾਣਾ ਗੁਰਮੀਤ ਸਿੰਘ ਇਨ੍ਹਾਂ ਸਵਾਲਾਂ ਨੂੰ ਗੋਲ ਮਟੋਲ ਕਰਦੇ ਹੋਏ ਦਿਖਾਈ ਦਿੱਤੇ।ਉਨ੍ਹਾਂ ਨੇ ਆਪਣੇ ਸਾਹਮਣੇ ਖੜ੍ਹੇ ਹੋਏ ਕੁਝ ਕਿਸਾਨਾਂ ਨੂੰ ਕਿਹਾ ਕਿ ਜੇਕਰ ਤੁਹਾਡੇ ਪਰਿਵਾਰ ਵਿੱਚ ਕੋਈ ਨੌਕਰੀ ਦੇ ਲਾਇਕ ਨੌਜਵਾਨ ਹਨ
ਤਾਂ ਉਨ੍ਹਾਂ ਨੂੰ ਅਸੀਂ ਨੌਕਰੀ ਦੇਵਾਂਗੇ।ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਕੈਬਨਿਟ ਮੰਤਰੀ ਆਵਾਜ਼ ਉਠਾਉਣ ਵਾਲੇ ਲੋਕਾਂ ਦਾ ਮੂੰਹ ਬੰਦ ਕਰਵਾਉਣ ਲਈ ਉਨ੍ਹਾਂ ਨੂੰ ਹਮੇਸ਼ਾ ਲਾਲਚ ਦੇਣ ਦੀ ਕੋਸ਼ਿਸ਼ ਕਰਦੇ ਹਨ।ਇਸ ਦੌਰਾਨ ਕਿਸਾਨਾਂ ਨੇ ਬਿਜਲੀ ਸੰਕਟ ਨੂੰ ਲੈ ਕੇ ਬਹੁਤ ਸਾਰੇ ਸਵਾਲ ਖੜ੍ਹੇ ਕੀਤੇ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਖੇਤਾਂ ਵਿਚ ਟਰਾਂਸਫਾਰਮਰ ਉਤਾਰੇ ਜਾ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੇ ਖੇਤਾਂ ਵਿਚ ਸਮੇਂ ਸਿਰ ਬਿਜਲੀ ਨਹੀਂ ਪਹੁੰਚ ਰਹੀ, ਜਿਸ ਕਾਰਨ ਪਾਣੀ ਦੀ ਕਿੱਲਤ ਹੋ ਰਹੀ ਹੈ।ਪਰ ਕੈਬਨਿਟ ਮੰਤਰੀ ਕਿਸਾਨਾਂ ਦੇ ਇਨ੍ਹਾਂ ਸਵਾਲਾਂ ਤੋਂ ਬਚਦੇ ਹੋਏ ਨਜ਼ਰ ਆਏ।ਕਿਉਂਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਵਾਅਦੇ ਕੀਤੇ ਗਏ ਸੀ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਪੰਜਾਬ ਵਿੱਚ ਬਿਜਲੀ ਸੰਕਟ ਪੈਦਾ ਹੋ ਚੁੱਕਿਆ ਹੈ ਜਿਸ ਕਾਰਨ ਹੁਣ ਕਾਂਗਰਸ ਪਾਰਟੀ
ਦੇ ਨੇਤਾਵਾਂ ਦਾ ਵੀ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ।ਜਦੋਂ ਵੀ ਉਹ ਕਿਸੇ ਸਮਾਗਮ ਵਿੱਚ ਪਹੁੰਚਦੇ ਹਨ ਤਾਂ ਪੰਜਾਬ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਸਵਾਲਾਂ ਦੇ ਘੇਰੇ ਵਿੱਚ ਲਿਆ ਜਾਂਦਾ ਹੈ।ਪਰ ਇਨ੍ਹਾਂ ਮੰਤਰੀਆਂ ਕੋਲ ਲੋਕਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਨਹੀਂ ਹੁੰਦਾ।