ਅੱਜਕੱਲ੍ਹ ਚੋਰੀਆਂ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ,ਜਿਸ ਕਾਰਨ ਆਮ ਜਨਤਾ ਪ੍ਰੇਸ਼ਾਨ ਹੋ ਰਹੀ ਹੈ।ਬਹੁਤ ਸਾਰੇ ਲੋਕ ਜਦੋਂ ਕਿਸੇ ਧਾਰਮਿਕ ਸਥਾਨ ਤੇ ਜਾਂਦੇ ਹਨ ਤਾਂ ਉਸ ਸਮੇਂ ਉਨ੍ਹਾਂ ਤਾਂ ਸਾਮਾਨ ਚੋਰੀ ਕਰ ਲਿਆ ਜਾਂਦਾ ਹੈ ਜਾਂ ਫਿਰ ਜਿਸ ਸਾਧਨ ਤੇ ਉਹ ਧਾਰਮਿਕ ਸਥਾਨ ਉੱਤੇ ਪਹੁੰਚਦੇ ਹਨ,ਉਸ ਸਾਧਨ ਨੂੰ ਹੀ ਚੋਰੀ ਕਰ ਲਿਆ ਜਾਂਦਾ ਹੈ।ਜਿਸ ਕਾਰਨ ਲੋਕ ਪਰੇਸ਼ਾਨ ਹੋ ਜਾਂਦੇ ਹਨ, ਪਰ ਜਲਦੀ ਉਨ੍ਹਾਂ ਦਾ ਸਾਧਨ ਉਨ੍ਹਾਂ ਨੂੰ ਵਾਪਸ ਨਹੀਂ ਮਿਲਦਾ।ਇਸੇ ਤਰ੍ਹਾਂ ਦਾ ਚੋਰੀ ਦਾ ਮਾਮਲਾ ਕਪੂਰਥਲਾ ਤੇ ਥਾਣਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਇਲਾਕੇ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਕਿ ਧਾਰਮਿਕ ਅਸਥਾਨਾਂ ਤੇ ਜੋ ਲੋਕ ਆਉਂਦੇ ਸੀ। ਉਨ੍ਹਾਂ
ਦੇ ਮੋਟਰਸਾਈਕਲ ਚੋਰੀ ਕਰ ਲਏ ਜਾਂਦੇ ਸੀ ਜਿਸ ਕਾਰਨ ਥਾਣਾ ਸੁਲਤਾਨਪੁਰ ਲੋਧੀ ਵਿੱਚ ਬਹੁਤ ਸਾਰੀਆਂ ਸ਼ਿਕਾਇਤਾਂ ਦਰਜ ਹੋ ਚੁੱਕਿਆ ਸੀ। ਪੁਲੀਸ ਮੁਲਾਜ਼ਮ ਲਗਾਤਾਰ ਉਨ੍ਹਾਂ ਚੋਰਾਂ ਨੂੰ ਲੱਭਣ ਦੀ ਕੋਸ਼ਿਸ਼ ਕਰ ਰਹੇ ਸੀ, ਜੋ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਸੀ ਅਤੇ ਹੁਣ ਪੁਲਸ ਮੁਲਾਜ਼ਮਾਂ ਦੇ ਹੱਥ ਸਫਲਤਾ ਲੱਗੀ ਹੈ। ਉਨ੍ਹਾਂ ਨੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਮੁਲਾਜ਼ਮਾਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਕੋਲ ਬਹੁਤ ਵਾਰ ਇਹ
ਸ਼ਿਕਾਇਤ ਦਰਜ ਹੋ ਚੁੱਕੀ ਸੀ ਕਿ ਲੋਕਾਂ ਦੇ ਮੋਟਰਸਾਈਕਲ ਚੋਰੀ ਹੋ ਰਹੇ ਸੀ।ਜਿਸ ਕਾਰਨ ਉਨ੍ਹਾਂ ਨੇ ਸਪੈਸ਼ਲ ਟੀਮ ਬਣਾ ਕੇ ਉਨ੍ਹਾਂ ਚੋਰਾਂ ਨੂੰ ਲੱਭਣ ਲਈ ਲਗਾਈ ਹੋਈ ਸੀ ਅਤੇ ਹੁਣ ਦੋ ਚੋਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ ਚੌਦਾਂ ਮੋਟਰਸਾਈਕਲ ਬਰਾਮਦ ਕੀਤੇ ਗਏ ਹਨ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਰਾਂ ਦੇ ਖਿਲਾਫ ਪਹਿਲਾਂ ਵੀ ਬਹੁਤ ਸਾਰੇ ਮੁਕੱਦਮੇ ਦਰਜ ਹਨ।ਜਿਨ੍ਹਾਂ ਵਿੱਚੋਂ ਕੁਝ ਨਸ਼ੇ ਨਾਲ ਸਬੰਧ ਹਨ ਅਤੇ ਬਾਕੀ ਚੋਰੀਆਂ ਡਕੈਤੀਆਂ ਨਾਲ ਸਬੰਧਿਤ ਹਨ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੋਨਾਂ ਚੋਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਚੱਲ ਸਕੇ ਕਿ ਇਨ੍ਹਾਂ ਨਾਲ ਹੋਰ ਕਿੰਨੇ ਜਣੇ
ਕੰਮ ਕਰਦੇ ਹਨ ਜਾਂ ਫਿਰ ਇਹ ਕਿਹੜੀਆਂ ਥਾਂਵਾਂ ਉੱਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇ ਚੁੱਕੇ ਹਨ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਰਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿਚ ਚੋਰੀ ਦੀਆਂ ਵਾਰਦਾਤਾਂ ਨੂੰ ਘੱਟ ਕੀਤਾ ਜਾ ਸਕੇ।