ਪਿਛਲੇ ਸਾਲ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਉਤੇ ਇਕ ਔਰਤ ਨੇ ਇਲਜ਼ਾਮ ਲਗਾਇਆ ਸੀ ਕਿ ਉਸ ਦਾ ਬ-ਲਾ-ਤ-ਕਾ-ਰ ਸਿਮਰਜੀਤ ਸਿੰਘ ਬੈਂਸ ਵੱਲੋਂ ਕੀਤਾ ਗਿਆ।ਪਰ ਉਸ ਸਮੇਂ ਇਸ ਮਾਮਲੇ ਵਿੱਚ ਕੇਸ ਦਰਜ ਨਹੀਂ ਕੀਤਾ ਗਿਆ ਸੀ। ਦੱਸ ਦੇਈਏ ਕਿ ਉਸ ਔਰਤ ਦਾ ਨਾਮ ਗੁਰਦੀਪ ਕੌਰ ਹੈ ਜਿਸ ਨੇ ਸਿਮਰਜੀਤ ਸਿੰਘ ਬੈਂਸ ਉੱਤੇ ਇਲਜ਼ਾਮ ਲਗਾਇਆ ਸੀ।ਪਰ ਅੱਜ ਇਸ ਮਾਮਲੇ ਵਿਚ ਇਕ ਨਵੀਂ ਖਬਰ ਸਾਹਮਣੇ ਆ ਰਹੀ ਹੈ ਕਿ ਅਦਾਲਤ ਵੱਲੋਂ ਇਹ ਫੈਸਲਾ ਸੁਣਾਇਆ ਗਿਆ ਹੈ ਕਿ ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਜਿਸ ਸਮੇਂ ਇਹ ਮਾਮਲਾ ਸਾਹਮਣੇ
ਆਇਆ ਸੀ ਤਾਂ ਉਸ ਤੋਂ ਬਾਅਦ ਕਾਫੀ ਹੰਗਾਮਾ ਹੋਇਆ ਸੀ ਅਤੇ ਇਸ ਅੌਰਤ ਨੇ ਕਮਿਸ਼ਨਰ ਦੇ ਦਫ਼ਤਰ ਅੱਗੇ ਵੀ ਧਰਨਾ ਦਿੱਤਾ ਸੀ,ਪਰ ਫਿਰ ਵੀ ਇਸ ਦਾ ਕੇਸ ਦਰਜ ਨਹੀਂ ਹੋਇਆ ਸੀ। ਦੱਸਿਆ ਜਾਂਦਾ ਹੈ ਕਿ ਇਸ ਔਰਤ ਨੂੰ ਬਹੁਤ ਵਾਰ ਧ-ਮ-ਕੀ-ਆਂ ਵੀ ਮਿਲੀਆਂ।ਨਾਲ ਹੀ ਇਸ ਔਰਤ ਦੇ ਪਿਤਾ ਦੀ ਇਹ ਸਕੂਟਰ ਵਿੱਚ ਪਿੱਛੋਂ ਦੀ ਕਿਸੇ ਨੇ ਹ-ਮ-ਲਾ ਵੀ ਕੀਤਾ ਸੀ। ਸੋ ਇਸ ਤੋਂ ਇਲਾਵਾ ਵੀ ਬਹੁਤ ਸਾਰੀਆਂ ਗੱਲਾਂ ਇਸ ਔਰਤ ਵੱਲੋਂ ਦੱਸੀਆਂ ਗਈਆਂ ਸੀ ਕਾਫ਼ੀ ਲੰਬੇ ਸਮੇਂ ਤੋਂ ਇਹ ਮਾਮਲਾ ਦੱਬਿਆ ਹੋਇਆ ਸੀ। ਪਰ ਅਦਾਲਤ ਵਿੱਚ ਇਸ ਕੇਸ ਨੂੰ ਲਿਜਾਇਆ ਗਿਆ ਜਿਸ
ਤੋਂ ਬਾਅਦ ਹੁਣੇ ਮਾਮਲਾ ਸਾਹਮਣੇ ਆ ਰਿਹਾ ਹੈ ਕਿ ਸਿਮਰਨਜੀਤ ਸਿੰਘ ਬੈਂਸ ਉਤੇ ਕੇਸ ਦਰਜ ਹੋ ਸਕਦਾ ਹੈ। ਉਸ ਸਮੇਂ ਸਿਮਰਜੀਤ ਸਿੰਘ ਬੈਂਸ ਨੇ ਆਪਣੇ ਉੱਤੇ ਲੱਗੇ ਹੋਏ ਸਾਰੇ ਇਲਜ਼ਾਮਾਂ ਨੂੰ ਝੂਠਾ ਕਰਾਰ ਦਿੱਤਾ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਕਦੇ ਵੀ ਅਜਿਹਾ ਨਹੀਂ ਹੋਇਆ ਕਿ ਉਨ੍ਹਾਂ ਦੀਆਂ ਵਿਰੋਧੀ ਪਾਰਟੀਆਂ ਉਨ੍ਹਾਂ ਨੂੰ ਢਾਹ ਲਾਉਣ ਦੀ ਕੋਸ਼ਿਸ਼ ਨਾ ਕਰਨ ਜਾਂ ਫਿਰ ਉਨ੍ਹਾਂ ਤੇ ਝੂਠੇ ਕੇਸ ਨਾ ਪਾਉਣ।ਉਨ੍ਹਾਂ ਨੇ ਕਿਹਾ ਸੀ ਕਿ ਇਹ ਵੀ ਵਿਰੋਧੀਆਂ ਦੀ ਚਾਲ ਹੈ ਅਤੇ ਉਨ੍ਹਾਂ ਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਦੱਸ
ਦਈਏ ਕਿ ਸਿਮਰਜੀਤ ਸਿੰਘ ਬੈਂਸ ਅਤੇ ਇੱਕ ਹੋਰ ਅੌਰਤ ਨੇ ਵੀ ਬ-ਲਾ-ਤ-ਕਾ-ਰ ਦਾ ਕੇਸ ਦਰਜ ਕਰਵਾਇਆ ਸੀ ਪਰ ਅਜੇ ਤੱਕ ਉਸ ਬਾਰੇ ਵੀ ਕੁਝ ਜ਼ਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ।