ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ, ਜਿਥੇ ਦਿਨ ਦਿਹਾੜੇ ਲੁਟੇਰਿਆਂ ਵੱਲੋਂ ਲੋਕਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ ਅਤੇ ਉਨ੍ਹਾਂ ਦਾ ਬਹੁਤ ਸਾਰਾ ਨੁਕਸਾਨ ਕਰ ਦਿੱਤਾ ਜਾਂਦਾ ਹੈ।ਇਸੇ ਤਰ੍ਹਾਂ ਦਾ ਮਾਮਲਾ ਦਿੱਲੀ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਦਿਨ ਦਿਹਾੜੇ ਕੁਝ ਲੁਟੇਰੇ ਇਕ ਘਰ ਵਿਚ ਦਾਖ਼ਲ ਹੁੰਦੇ ਹਨ ਅਤੇ ਘਰ ਦੇ ਮੈਂਬਰਾਂ ਨੂੰ ਡਰਾਉਂਦੇ ਧਮਕਾਉਂਦੇ ਹਨ।ਉਸ ਤੋਂ ਬਾਅਦ ਘਰ ਵਿੱਚੋਂ ਅੱਠ ਲੱਖ ਰੁਪਏ ਦੀ ਨਕਦੀ ਅਤੇ ਛੇ ਲੱਖ ਰੁਪਏ ਦਾ ਸੋਨਾ ਲੈ ਕੇ ਫਰਾਰ ਹੋ ਜਾਂਦੇ ਹਨ।ਇਸ ਦੀ ਇਕ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀ ਹੈ,ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਘਰ ਵਿੱਚ ਪਤੀ ਪਤਨੀ ਅਤੇ
ਉਨ੍ਹਾਂ ਦੇ ਬੱਚੇ ਖਾਣਾ ਖਾ ਰਹੇ ਸੀ। ਉਸੇ ਦੌਰਾਨ ਘਰ ਦਾ ਦਰਵਾਜ਼ਾ ਖੜਕਦਾ ਹੈ।ਪਤਨੀ ਘਰ ਦਾ ਦਰਵਾਜ਼ਾ ਖੋਲ੍ਹਦੀ ਹੈ ਉਸ ਤੋਂ ਬਾਅਦ ਕੁਝ ਵਿਅਕਤੀ ਉਨ੍ਹਾਂ ਦੇ ਘਰ ਦੇ ਅੰਦਰ ਦਾਖ਼ਲ ਹੁੰਦੇ ਹਨ।ਦੱਸਿਆ ਜਾ ਰਿਹਾ ਹੈ ਕਿ ਇਹ ਵਿਅਕਤੀ ਆਪਣੇ ਆਪ ਨੂੰ ਬਿਜਲੀ ਵਿਭਾਗ ਦੇ ਕਰਮਚਾਰੀ ਦੱਸ ਰਹੇ ਸੀ।ਪਰ ਬਾਅਦ ਵਿਚ ਇਹ ਪਿ-ਸ-ਤੌ-ਲ ਕੱਢ ਲੈਂਦੇ ਹਨ ਅਤੇ ਪਰਿਵਾਰਕ ਮੈਂਬਰਾਂ ਨੂੰ ਡਰਾਉਂਦੇ ਧਮਕਾਉਂਦੇ ਹਨ। ਉਸ ਤੋਂ ਬਾਅਦ ਇਹ ਘਰ ਵਿੱਚੋਂ ਛੇ ਲੱਖ ਰੁਪਏ ਦਾ ਸੋਨਾ ਅਤੇ ਅੱਠ ਲੱਖ ਰੁਪਏ ਦੀ ਨਕਦੀ ਲੈ ਕੇ ਫਰਾਰ ਹੋ ਜਾਂਦੇ ਹਨ।ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ,ਕਿਉਂਕਿ ਇਸ ਤਰੀਕੇ ਨਾਲ ਜਦੋਂ
ਘਟਨਾਵਾਂ ਸਾਹਮਣੇ ਆਉਂਦੀਆਂ ਹਨ ਤਾਂ ਲੋਕਾਂ ਵਿਚ ਡਰ ਪੈਦਾ ਹੋ ਜਾਂਦਾ ਹੈ। ਕਿਉਂਕਿ ਅੱਜਕੱਲ੍ਹ ਦੇ ਲੁਟੇਰਿਆਂ ਨੂੰ ਕਿਸੇ ਦਾ ਵੀ ਡਰ ਨਹੀਂ ਰਿਹਾ। ਬੇਖ਼ੌਫ਼ ਹੋ ਕੇ ਦਿਨ ਦਿਹਾੜੇ ਹੋ ਘਰਾਂ ਵਿਚ ਦਾਖਲ ਹੋ ਰਹੇ ਹਨ ਅਤੇ ਕਈ ਵਾਰ ਅਜਿਹੇ ਮਾਮਲਿਆਂ ਵਿੱਚ ਕ-ਤ-ਲ ਵੀ ਕਰ ਦਿੱਤਾ ਜਾਂਦਾ ਹੈ।ਸੋ ਅਜਿਹੀਆਂ ਘਟਨਾਵਾਂ ਨੂੰ ਘੱਟ ਕਰਨ ਦੇ ਲਈ ਪੁਲਸ ਪ੍ਰਸ਼ਾਸਨ ਨੂੰ ਸਖ਼ਤ ਰਵੱਈਆ ਅਪਨਾਉਣ ਦੀ ਜ਼ਰੂਰਤ
ਹੈ ਅਤੇ ਇਨ੍ਹਾਂ ਚੋਰਾਂ ਦੇ ਖਿਲਾਫ ਸਖਤ ਕਾਰਵਾਈ ਕਰਨ ਦੀ ਜ਼ਰੂਰਤ ਹੈ।