ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਕਈ ਦਿਨਾਂ ਤੋਂ ਲਵਪ੍ਰੀਤ ਸਿੰਘ ਲਾਡੀ ਦੀ ਖੁ-ਦ-ਕੁ-ਸ਼ੀ ਤੋਂ ਬਾਅਦ ਲਗਾਤਾਰ ਉਸ ਦੀ ਪਤਨੀ ਦੇ ਖਿਲਾਫ ਪੋਸਟਾਂ ਪਾਈਆਂ ਜਾ ਰਹੀਆਂ ਹਨ।ਜਿਸ ਤੋਂ ਪ੍ਰੇਸ਼ਾਨ ਹੋ ਕੇ ਲਵਪ੍ਰੀਤ ਸਿੰਘ ਲਾਡੀ ਦੀ ਪਤਨੀ ਬੇਅੰਤ ਕੌਰ ਬਾਜਵਾ ਕੈਮਰੇ ਦੇ ਅੱਗੇ ਆ ਕੇ ਆਪਣਾ ਪੱਖ ਰੱਖ ਰਹੀ ਹੈ।ਉਸ ਦਾ ਕਹਿਣਾ ਹੈ ਕਿ ਉਸ ਉੱਤੇ ਝੂਠਾ ਇਲਜ਼ਾਮ ਲਗਾਇਆ ਜਾ ਰਿਹਾ ਹੈ, ਭਾਵ ਉਸ ਦੀ ਵਜ੍ਹਾ ਕਾਰਨ ਲਵਪ੍ਰੀਤ ਸਿੰਘ ਦੀ ਮੌਤ ਨਹੀਂ ਹੋਈ। ਇਸ ਤੋਂ ਇਲਾਵਾ ਇਕ ਲੜਕੀ ਨੇ ਕਿਹਾ ਕਿ ਇਕ ਜਣੇ ਦੀ ਮੌਤ ਹੋ ਚੁੱਕੀ ਹੈ ਅਤੇ ਲੋਕ ਵਾਰ ਵਾਰ ਪੋਸਟਾਂ ਪਾ ਕੇ ਦੂਸਰੇ ਨੂੰ ਵੀ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ।ਬੇਅੰਤ ਕੌਰ
ਬਾਜਵਾ ਨੇ ਕਿਹਾ ਕਿ ਲੋਕਾਂ ਨੂੰ ਸਿਰਫ਼ ਇੱਕ ਪੱਖ ਬਾਰੇ ਹੀ ਪਤਾ ਹੈ,ਦੂਸਰੇ ਪੱਖ ਨੂੰ ਬਿਨਾਂ ਜਾਣੇ ਲੋਕ ਗੱਲਾਂ ਬਣਾ ਰਹੇ ਹਨ।ਭਾਵੇਂ ਕਿ ਅਜੇ ਤਕ ਬੇਅੰਤ ਕੌਰ ਬਾਜਵਾ ਨੇ ਆਪਣਾ ਪੱਖ ਪੂਰੀ ਤਰ੍ਹਾਂ ਨਾਲ ਲੋਕਾਂ ਦੇ ਸਾਹਮਣੇ ਨਹੀਂ ਰੱਖਿਆ ਹੈ।ਅਜੇ ਤਕ ਉਹ ਸੋਸ਼ਲ ਮੀਡੀਅਾ ੳੁੱਤੇ ਰੋਂਦੀ ਹੋਈ ਦਿਖਾਈ ਦੇ ਰਹੀ ਹੈ।ਅਜਿਹੀ ਕੋਈ ਵੀ ਗੱਲ ਅਜੇ ਤੱਕ ਉਸ ਨੇ ਨਹੀਂ ਗਈ,ਜਿਸ ਤੋਂ ਇਹ ਸਾਬਿਤ ਹੋ ਸਕੇ ਕਿ ਬੇਅੰਤ ਕੌਰ ਬਾਜਵਾ ਕਾਰਨ ਲਵਪ੍ਰੀਤ ਸਿੰਘ ਦੀ ਮੌਤ ਨਹੀਂ ਹੋਈ ਹੈ।ਦੱਸ ਦਈਏ ਕਿ ਲਵਪ੍ਰੀਤ ਸਿੰਘ ਦੀ ਮੌਤ ਤੋਂ ਬਾਅਦ ਲਗਾਤਾਰ ਉਸ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੇਅੰਤ ਕੌਰ ਬਾਜਵਾ
ਨੂੰ ਡਿਪੋਰਟ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਇਹ ਖ਼ਬਰ ਵੀ ਸਾਹਮਣੇ ਆ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਬੇਅੰਤ ਕੌਰ ਬਾਜਵਾ ਨੂੰ ਡਿਪੋਰਟ ਕੀਤਾ ਜਾ ਸਕਦਾ ਹੈ।ਜਿਸ ਕਾਰਨ ਹੁਣ ਬੇਅੰਤ ਕੌਰ ਬਾਜਵਾ ਦਾ ਕੈਨੇਡਾ ਵਿਚ ਰਹਿਣਾ ਦੁੱਭਰ ਹੋ ਚੁੱਕਿਆ ਹੈ ਅਤੇ ਕੈਮਰੇ ਅੱਗੇ ਆ ਕੇ ਉਹ ਫੁੱਟ ਫੁੱਟ ਕੇ ਰੋ ਰਹੀ ਹੈ ਅਤੇ ਲੋਕਾਂ ਨੂੰ ਅਪੀਲ ਕਰ ਰਹੀ ਹੈ ਕਿ ਉਹ ਉਸ ਨੂੰ ਪਰੇਸ਼ਾਨ ਨਾ ਕਰਨ। ਪਰ ਦੂਜੇ ਪਾਸੇ ਲੋਕਾਂ ਵੱਲੋਂ ਲਗਾਤਾਰ ਇਹ ਪੋਸਟਾਂ ਪਾਈਆਂ ਜਾ ਰਹੀਆਂ ਹਨ
ਕਿ ਲਵਪ੍ਰੀਤ ਸਿੰਘ ਦੀ ਮੌਤ ਦੀ ਅਸਲੀ ਵਜ੍ਹਾ ਉਸ ਦੀ ਪਤਨੀ ਬੇਅੰਤ ਕੌਰ ਬਾਜਵਾ ਹੀ ਹੈ।