ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਹੀ ਮੰਨੇ ਨੇ ਦਿੱਤੀ ਇਸ ਤਰ੍ਹਾਂ ਵਧਾਈ,ਪੈ ਗਿਆ ਭੜਥੂ

Uncategorized

ਅੱਜ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਖਤਪੋਸ਼ੀ ਹੋ ਰਹੀ ਹੈ।ਇਸ ਦੌਰਾਨ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਵਧਾਈਆਂ ਦੇ ਰਹੇ ਹਨ ਕਾਂਗਰਸ ਸਰਕਾਰ ਦਾ ਸਮਰਥਨ ਕਰਨ ਵਾਲੇ ਲੋਕਾਂ ਵੱਲੋਂ ਲੱਡੂ ਵੰਡੇ ਜਾ ਰਹੇ ਹਨ ਅਤੇ ਪਟਾਕੇ ਚਲਾ ਕੇ ਖੁਸ਼ੀ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਪਰ ਦੂਜੇ ਪਾਸੇ ਮਨਦੀਪ ਮੰਨਾ ਵੱਲੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਨ ਤੇ ਵਧਾਈਆਂ ਦਿੱਤੀਆਂ ਗਈਆਂ।ਉਸ ਤੋਂ ਬਾਅਦ ਪੰਜਾਬ ਦੇ ਉਨ੍ਹਾਂ ਲੋਕਾਂ ਤੋਂ ਸਵਾਲ ਪੁੱਛੇ ਗਏ, ਜਿਹੜੇ ਲੋਕ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੇ ਖੁਸ਼ੀ ਜ਼ਾਹਿਰ ਕਰ ਰਹੇ

ਹਨ।ਉਨ੍ਹਾਂ ਨੇ ਪੁੱਛਿਆ ਕਿ ਨਵਜੋਤ ਸਿੰਘ ਸਿੱਧੂ ਦੇ ਪ੍ਰਧਾਨ ਬਣਨ ਤੋਂ ਕੀ ਪੰਜਾਬ ਦੇ ਸਾਰੇ ਮਸਲੇ ਹੱਲ ਹੋ ਗਏ ਹਨ।ਜਿਸ ਤਰੀਕੇ ਨਾਲ ਨਵਜੋਤ ਸਿੰਘ ਸਿੱਧੂ ਵਲੋਂ ਬੇਅਦਬੀ ਮਾਮਲਿਆਂ ਉੱਤੇ ਕੈਪਟਨ ਅਮਰਿੰਦਰ ਸਿੰਘ ਉਤੇ ਉਂਗਲ ਚੁੱਕੀ ਜਾ ਰਹੀ ਸੀ ਅਤੇ ਹੁਣ ਉਸੇ ਅਮਰਿੰਦਰ ਸਿੰਘ ਦੇ ਨਾਲ ਬੈਠ ਕੇ ਉਹ ਗੱਲਾਂ ਬਾਤਾਂ ਕਰ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ ਦਾ ਉਹ ਕੰਮ ਹੋ ਗਿਆ ਹੈ ਕਿ ਜੇਕਰ ਲੋਕ ਨਵਜੋਤ ਸਿੰਘ ਸਿੱਧੂ ਦੇ ਨਾਲ ਹਨ ਤਾਂ ਸਾਰਾ ਕੁਝ ਸਹੀ ਹੈ।ਪਰ ਜੇਕਰ ਕੈਪਟਨ ਅਮਰਿੰਦਰ

ਸਿੰਘ ਦੇ ਹੱਕ ਵਿੱਚ ਬੋਲ ਰਹੇ ਹਨ ਤਾਂ ਸਭ ਕੁਝ ਗਲਤ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਕਾਂਗਰਸ ਸਰਕਾਰ ਦੀ ਹਾਈਕਮਾਨ ਉੱਤੇ ਵੀ ਸਵਾਲ ਚੁੱਕੇ ਹਨ ਕਿ ਪਹਿਲਾਂ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੋਹਰਾ ਬਣਾਇਆ ਗਿਆ ਸੀ ਅਤੇ ਉਨ੍ਹਾਂ ਕੋਲੋਂ ਸ੍ਰੀ ਗੁਟਕਾ ਸਾਹਿਬ ਦੀ ਸਹੁੰ ਚੁਕਵਾਈ ਗਈ ਸੀ ਅਤੇ ਪੰਜਾਬ ਦੇ ਲੋਕਾਂ ਨੂੰ ਬੁੱਧੂ ਬਣਾਇਆ ਗਿਆ ਸੀ ਅਤੇ ਹੁਣ ਹਾਈਕਮਾਨ ਵੱਲੋਂ ਨਵਾਂ ਮੋਹਰਾ ਲੱਭ ਲਿਆ ਗਿਆ ਹੈ।ਨਵਜੋਤ ਸਿੰਘ ਸਿੱਧੂ ਦਾ ਇਸਤੇਮਾਲ ਕਰਕੇ ਹੁਣ ਦੁਬਾਰਾ ਤੋਂ ਕਾਂਗਰਸ ਸਰਕਾਰ ਆਪਣੀ ਸਰਕਾਰ ਲਿਆਉਣਾ ਚਾਹੁੰਦੀ ਹੈ।ਕਿਉਂਕਿ ਜੇਕਰ ਪੰਜਾਬ ਵਿੱਚ ਕਾਂਗਰਸ ਸਰਕਾਰ ਦਾ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ ਬਣਾਇਆ ਜਾਵੇ ਤਾਂ ਇਸ ਕਾਰਨ ਲੋਕ ਕਾਫੀ ਜ਼ਿਆਦਾ ਨਾਰਾਜ਼ ਹੋਣਗੇ।ਕਿਉਂਕਿ ਪਹਿਲਾਂ ਤੋਂ ਹੀ ਲੋਕ ਕਾਂਗਰਸ ਦੇ ਨੇਤਾਵਾਂ ਨੂੰ

ਪਿੰਡਾਂ ਵਿੱਚ ਨਹੀਂ ਵੜਨ ਦੇ ਰਹੇ।ਇਸ ਸਮੱਸਿਆ ਦਾ ਹੱਲ ਲੱਭਣ ਲਈ ਹੁਣ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ।

Leave a Reply

Your email address will not be published.