ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਤਾਜਪੋਸ਼ੀ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਕੁਝ ਲੋਕ ਮਿੰਨੀ ਬੱਸ ਵਿੱਚ ਸਵਾਰ ਹੋ ਕੇ ਚੰਡੀਗੜ੍ਹ ਵੱਲ ਨੂੰ ਰਵਾਨਾ ਹੋਏ ਸੀ।ਪਰ ਰਸਤੇ ਵਿਚ ਹੀ ਉਨ੍ਹਾਂ ਦੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ।ਜਿਸ ਵਿਚ ਤਿੰਨ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ ਕਾਫੀ ਜ਼ਿਆਦਾ ਗਿਣਤੀ ਵਿਚ ਲੋਕ ਜ਼ਖ਼ਮੀ ਹੋਏ ਹਨ।ਜਾਣਕਾਰੀ ਮੁਤਾਬਕ ਇਹ ਬੱਸ ਜ਼ੀਰਾ ਸਾਈਡ ਤੋਂ ਚੰਡੀਗੜ੍ਹ ਵੱਲ ਨੂੰ ਜਾ ਰਹੀ ਸੀ। ਰਸਤੇ ਵਿੱਚ ਮੋਗਾ ਦੇ ਪਿੰਡ ਲੁਹਾਰਾ ਨਜ਼ਦੀਕ ਇਸ ਬੱਸ ਦਾ ਇੱਕ ਪਨਬੱਸ ਨਾਲ ਐਕਸੀਡੈਂਟ ਹੋ ਗਿਆ।ਇਹ ਐਕਸੀਡੈਂਟ ਕਾਫੀ ਜ਼ਿਆਦਾ ਭਿਆਨਕ ਸੀ, ਜਿਸ ਦੀਆਂ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ।ਇਨ੍ਹਾਂ ਤਸਵੀਰਾਂ ਵਿਚ ਵੇਖਿਆ ਜਾ
ਸਕਦਾ ਹੈ ਕਿ ਕਿਸ ਤਰੀਕੇ ਨਾਲ ਦੋਨੇ ਬੱਸਾਂ ਚਕਨਾਚੂਰ ਹੋ ਗਈਆਂ ਹਨ।ਜਾਣਕਾਰੀ ਮੁਤਾਬਕ ਇਸ ਹਾਦਸੇ ਦੌਰਾਨ ਤੀਹ ਚਾਲੀ ਲੋਕ ਜ਼ਖਮੀ ਹੋਏ ਹਨ।ਇਨ੍ਹਾਂ ਵਿੱਚੋਂ ਨੌੰ ਜਣੇ ਗੰਭੀਰ ਰੂਪ ਵਿਚ ਜ਼ਖਮੀ ਦੱਸੇ ਜਾ ਰਹੇ ਹਨ।ਉਨ੍ਹਾਂ ਨੂੰ ਵੱਡੇ ਹਸਪਤਾਲਾਂ ਵਿੱਚ ਰੈਫਰ ਕੀਤਾ ਗਿਆ ਹੈ।ਪਰ ਅਜੇ ਤੱਕ ਤਿੰਨਾਂ ਵਿਅਕਤੀਆਂ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਮਿੰਨੀ ਬੱਸਾਂ ਦੇ ਡਰਾੲੀਵਰ ਵੱਲੋਂ ਕਾਫੀ ਤੇਜ਼ ਰਫ਼ਤਾਰ ਵਿੱਚ ਬੱਸ ਚਲਾਈ ਜਾ ਰਹੀ ਸੀ।ਇਸ ਤੋਂ ਇਲਾਵਾ ਉਸ ਦਾ ਬੈਲੈਂਸ ਬਸ ਤੋਂ ਵਿਗੜ ਗਿਆ ਜਿਸ ਕਾਰਨ ਇਹ ਹਾਦਸਾ
ਵਾਪਰਿਆ ਹੈ;ਇਸ ਤੋਂ ਇਲਾਵਾ ਪੁਲਸ ਮੁਲਾਜ਼ਮਾਂ ਵਲੋਂ ਇਸ ਮਾਮਲੇ ਨੂੰ ਦਰਜ ਕੀਤਾ ਗਿਆ ਹੈ ਅਤੇ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਵਿੱਚੋਂ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਇਸ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਇਸ ਹਾਦਸੇ ਦੇ ਸ਼ਿਕਾਰ ਹੋਏ ਲੋਕਾਂ ਨਾਲ ਹਮਦਰਦੀ ਜਤਾਈ ਹੈ।
ਇਸ ਤੋਂ ਇਲਾਵਾ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਲੋਕਾਂ ਦੀ ਮੌਤ ਤੇ ਦੁੱਖ ਜ਼ਾਹਿਰ ਕੀਤਾ ਹੈ।