ਕਿਸਾਨਾਂ ਦੇ ਗੁੱਸੇ ਤੋਂ ਬਚ ਕੇ ਸਿੱਧੂ ਪਹੁੰਚ ਗਿਆ ਗੁਰੂਘਰ ,ਪਿੱਛੇ ਹੀ ਆ ਗਏ ਕਿਸਾਨ,ਦੇਖੋ ਜ਼ਬਰਦਸਤ ਵਿਰੋਧ

Uncategorized

ਨਵਜੋਤ ਸਿੰਘ ਸਿੱਧੂ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਅਤੇ ਆਪਣੀ ਤਾਜਪੋਸ਼ੀ ਤੋਂ ਬਾਅਦ ਸ੍ਰੀ ਚਮਕੌਰ ਸਾਹਿਬ ਦੀ ਧਰਤੀ ਉੱਤੇ ਡੀ ਜੇ ਲਗਾ ਕੇ ਪਟਾਕੇ ਵਜਾਉਂਦੇ ਹੋਏ ਅਤੇ ਫੁੱਲਾਂ ਵਾਲੀ ਗੱਡੀ ਵਿੱਚ ਸਵਾਰ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੱਗੇ ਨਤਮਸਤਕ ਹੋਣ ਲਈ ਪਹੁੰਚਦੇ ਹਨ।ਜਿਸ ਨੂੰ ਦੇਖਦੇ ਹੀ ਕਿਸਾਨਾ ਨੂੰ ਗੁੱਸਾ ਆ ਜਾਂਦਾ ਹੈ ਕਿਸਾਨਾਂ ਵੱਲੋਂ ਲਗਾਤਾਰ ਉਨ੍ਹਾਂ ਦਾ ਵਿਰੋਧ ਕੀਤਾ ਜਾਂਦਾ ਹੈ,ਕਾਲੀਆਂ ਝੰਡੀਆਂ ਦਿਖਾਈਆਂ ਜਾਂਦੀਆਂ ਹਨ।ਨਵਜੋਤ ਸਿੰਘ ਸਿੱਧੂ ਨਾਲ ਪਹੁੰਚੇ ਹੋਏ ਕੁਲਜੀਤ ਨਾਗਰਾ ਦਾ ਵੀ ਜ਼ਬਰਦਸਤ ਵਿਰੋਧ ਹੋਇਆ।ਇੱਥੇ ਕਾਂਗਰਸ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਕਾਲੀਆਂ

ਝੰਡੀਆਂ ਦਿਖਾਈਆਂ ਗਈਆਂ।ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੇ ਵਾਹਿਗੁਰੂ ਦਾ ਸ਼ੁਕਰਾਨਾ ਕਰਨਾ ਸੀ ਤਾਂ ਉਹ ਆਪਣੇ ਪਰਿਵਾਰਾਂ ਨਾਲ ਆਉਂਦੇ, ਇੱਥੇ ਨਤਮਸਤਕ ਹੁੰਦੇ। ਪਰ ਜਿਸ ਤਰੀਕੇ ਨਾਲ ਢੋਲ ਦੇ ਡਗੇ ਤੇ ਨਵਜੋਤ ਸਿੰਘ ਸਿੱਧੂ ਆਪਣੇ ਲਾਮ ਲਸ਼ਕਰ ਨਾਲ ਇੱਥੇ ਪਹੁੰਚਿਆ ਹੈ।ਉਸ ਨਾਲ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ ਅਤੇ ਉਨ੍ਹਾਂ ਦੇ ਜ਼ਖ਼ਮਾਂ ਉੱਤੇ ਲੂਣ ਛਿੜਕਿਆ ਜਾ ਰਿਹਾ ਹੈ।ਕਿਉਂਕਿ ਇਕ ਪਾਸੇ ਨਵਜੋਤ ਸਿੰਘ ਸਿੱਧੂ ਇਹ ਗੱਲ ਕਹਿੰਦੇ ਹਨ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਉਨ੍ਹਾਂ ਦੇ ਦਰਦ ਨੂੰ ਸਮਝਦੇ ਹਨ। ਪਰ ਜਿਸ

ਤਰੀਕੇ ਨਾਲ ਉਹ ਆਪਣੀ ਪ੍ਰਧਾਨਗੀ ਦੀ ਖੁਸ਼ੀ ਜ਼ਾਹਿਰ ਕਰ ਰਹੇ ਹਨ। ਉਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕਿਸਾਨਾਂ ਦੇ ਦਰਦ ਨਾਲ ਕੋਈ ਵੀ ਮਤਲਬ ਨਹੀਂ ਹੈ।ਉਹ ਸਿਰਫ਼ ਕਹਿਣ ਨੂੰ ਹੀ ਕਹਿ ਰਹੇ ਹਨ ਕਿ ਉਹ ਕਿਸਾਨਾਂ ਦੇ ਅੰਦੋਲਨ ਵਿੱਚ ਨੰਗੇ ਪੈਰੀਂ ਜਾਣਗੇ ਅਤੇ ਉਨ੍ਹਾਂ ਦੇ ਹਰ ਮਸਲੇ ਨੂੰ ਹੱਲ ਕਰਨ ਲਈ ਮੋਢੇ ਨਾਲ ਮੋਢਾ ਲਾ ਕੇ ਖੜ੍ਹਨਗੇ।ਇਸ ਤੋਂ ਇਲਾਵਾ ਬਹੁਤ ਸਾਰੇ ਬੇਰੁਜ਼ਗਾਰ ਨੌਜਵਾਨਾਂ ਵੱਲੋਂ ਵੀ ਨਵਜੋਤ ਸਿੰਘ ਸਿੱਧੂ ਦਾ ਵਿਰੋਧ ਕੀਤਾ ਜਾ ਰਿਹਾ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਵੱਲੋਂ ਸਾਢੇ ਚਾਰ ਸਾਲ ਤਕ ਤਾਂ ਕੁਝ ਨਹੀਂ

ਕੀਤਾ ਗਿਆ ਅਤੇ ਹੁਣ ਲੋਕਾਂ ਨੂੰ ਬੁੱਧੂ ਬਣਾਉਣ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਤੇ ਨਵਜੋਤ ਸਿੰਘ ਸਿੱਧੂ ਨੂੰ ਫੜਾ ਦਿੱਤਾ ਗਿਆ ਹੈ ਤਾਂ ਜੋ ਆਉਣ ਵਾਲੀਆਂ ਵੋਟਾਂ ਦੇ ਵਿੱਚ ਕਾਂਗਰਸ ਪਾਰਟੀ ਨੂੰ ਨੁਕਸਾਨ ਨਾ ਹੋਵੇ।

Leave a Reply

Your email address will not be published. Required fields are marked *