ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਦੇਖਣ ਨੂੰ ਮਿਲਦੇ ਹਨ,ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ ਕਿ ਅੱਜਕੱਲ੍ਹ ਕਿਸ ਤਰੀਕੇ ਦੀਆਂ ਹਰਕਤਾਂ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਹਨ।ਇਸੇ ਤਰ੍ਹਾਂ ਦਾ ਇਕੋ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਇਕ ਅਣਪਛਾਤੇ ਵਿਅਕਤੀ ਨੇ ਇਕ ਘਰ ਵਿਚ ਦਾਖ਼ਲ ਹੋ ਕੇ ਇਕ ਨੌਜਵਾਨ ਨੂੰ ਜ਼ਖਮੀ ਕਰ ਦਿੱਤਾ।ਜਾਣਕਾਰੀ ਮੁਤਾਬਕ ਪੀਡ਼ਤ ਨੌਜਵਾਨ ਆਪਣੀ ਦੁਕਾਨ ਨੂੰ ਬੰਦ ਕਰਨ ਤੋਂ ਬਾਅਦ ਆਪਣੇ ਘਰ ਪਰਤਿਆ ਸੀ।ਉਸ ਤੋਂ ਬਾਅਦ ਉਸ ਦੇ ਘਰ ਦਾ ਦਰਵਾਜ਼ਾ ਕਿਸੇ ਵੱਲੋਂ ਖੜਕਾਇਆ ਜਾਂਦਾ ਹੈ।ਇਸੇ ਦੌਰਾਨ ਇਹ ਨੌਜਵਾਨ ਘਰ ਦਾ ਦਰਵਾਜ਼ਾ ਖੋਲ੍ਹਦਾ ਹੈ ਅਤੇ ਉਸੇ ਦੌਰਾਨ ਉਹ ਅਣਪਛਾਤਾ
ਵਿਅਕਤੀ ਇਸ ਉਤੇ ਹ-ਮ-ਲਾ ਕਰ ਦਿੰਦਾ ਹੈ। ਜਿਸ ਤੋਂ ਬਾਅਦ ਇਸ ਦੇ ਸ਼ਹਿਰਾਂ ਵਿਚ ਗਹਿਰੀ ਸੱਟ ਲੱਗ ਜਾਂਦੀ ਹੈ। ਉਸ ਤੋਂ ਬਾਅਦ ਇਸ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਵੱਲੋਂ ਉਸ ਅਣਪਛਾਤੇ ਵਿਅਕਤੀ ਨੂੰ ਫੜ ਲਿਆ ਜਾਂਦਾ ਹੈ ਅਤੇ ਖੰਭੇ ਨਾਲ ਬੰਨ੍ਹ ਲਿਆ ਜਾਂਦਾ ਹੈ।ਉਸ ਤੋਂ ਬਾਅਦ ਉਨ੍ਹਾਂ ਵੱਲੋਂ ਇਸ ਦੀ ਵੀਡੀਓ ਬਣਾਈ ਜਾਂਦੀ ਹੈ, ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਵੀ ਸਾਂਝਾ ਕੀਤਾ ਗਿਆ ਹੈ।ਇਸ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਅਣਪਛਾਤਾ ਵਿਅਕਤੀ ਆਪਣਾ ਨਾਮ ਨਹੀਂ ਦੱਸਣਾ ਚਾਹੁੰਦਾ ਅਤੇ ਉਹ ਆਪਣਾ ਗੁਨਾਹ ਵੀ ਕਬੂਲ ਨਹੀਂ ਕਰ ਰਿਹਾ।
ਉਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਵੱਲੋਂ ਪੁਲੀਸ ਮੁਲਾਜ਼ਮਾਂ ਨੂੰ ਇਸ ਦੀ ਸੂਚਨਾ ਦਿੱਤੀ ਜਾਂਦੀ ਹੈ।ਮੌਕੇ ਤੇ ਪੁਲੀਸ ਪਹੁੰਚਦੀ ਹੈ ਉਸ ਅਣਪਛਾਤੇ ਵਿਅਕਤੀ ਨੂੰ ਖੰਭੇ ਨਾਲੋਂ ਖੋਲ੍ਹਿਆ ਜਾਂਦਾ ਹੈ ਅਤੇ ਪੁਲੀਸ ਮੁਲਾਜ਼ਮ ਇਸ ਨੂੰ ਹਿਰਾਸਤ ਵਿੱਚ ਲੈ ਲੈਂਦੇ ਹਨ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਹ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ
ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।