ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ,ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾ ਰਹੇ।ਜਿਸ ਕਾਰਨ ਕਿਸਾਨਾਂ ਵੱਲੋਂ ਹਰ ਪ੍ਰਕਾਰ ਦਾ ਤਰੀਕਾ ਵਰਤਿਆ ਜਾ ਰਿਹਾ ਹੈ ਤਾਂ ਜੋ ਕੇਂਦਰ ਸਰਕਾਰ ਉੱਤੇ ਦਬਾਅ ਬਣਾਇਆ ਜਾ ਸਕੇ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਅਤੇ ਹਰਿਆਣਾ ਵਿੱਚ ਭਾਜਪਾ ਆਗੂਆਂ ਦਾ ਵਿਰੋਧ ਕੀਤਾ ਜਾਂਦਾ ਹੈ। ਇਸੇ ਤਰ੍ਹਾਂ ਇਕ ਹੋਰ ਭਾਜਪਾ ਆਗੂ ਦਾ ਹਰਿਆਣਾ ਦੇ ਵਿੱਚ ਜ਼ਬਰਦਸਤ ਵਿਰੋਧ ਹੋਇਆ।ਇਸ ਦੌਰਾਨ ਭਾਜਪਾ ਆਗੂ ਵੱਲੋਂ ਬੜੀ ਮੁਸ਼ਕਲ ਨਾਲ ਕਿਸਾਨਾਂ ਕੋਲੋਂ ਆਪਣਾ ਖਹਿੜਾ ਛੁਡਾਇਆ
ਗਿਆ।ਇਸ ਭਾਜਪਾ ਆਗੂ ਵੱਲੋਂ ਇਕ ਵੀਡੀਓ ਸਾਂਝੀ ਕੀਤੀ ਜਾ ਰਹੀ ਹੈ,ਜਿਸ ਵਿੱਚ ਇਸ ਨੇ ਫਟੇ ਹੋਏ ਕੱਪੜੇ ਪਾ ਰੱਖੇ ਹਨ।ਇਸ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਇਸ ਦੇ ਕੱਪੜੇ ਪਾੜੇ ਹਨ ਅਤੇ ਨਾਲ ਹੀ ਇਸ ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ ਹਨ। ਇਸ ਤੋਂ ਇਲਾਵਾ ਇਸ ਭਾਜਪਾ ਆਗੂ ਦਾ ਕਹਿਣਾ ਹੈ ਕਿ ਜੋ ਲੋਕ ਅਜਿਹਾ ਕਰ ਰਹੇ ਹਨ,ਉਹ ਕਿਸਾਨ ਨਹੀਂ ਹੋ ਸਕਦੇ। ਉਹ ਵਿਰੋਧੀ ਸਰਕਾਰਾਂ ਦੇ ਬੰਦੇ ਹਨ, ਜੋ ਭਾਜਪਾ ਆਗੂਆਂ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ।ਨਾਲ ਹੀ ਇਸ ਭਾਜਪਾ ਆਗੂ ਦਾ ਕਹਿਣਾ ਹੈ ਕਿ ਅਜਿਹੇ ਲੋਕਾਂ ਨੂੰ ਪੁਲੀਸ ਪ੍ਰਸ਼ਾਸਨ ਵੱਲੋਂ ਹਿਰਾਸਤ ਵਿੱਚ ਲੈ ਕੇ
ਜੇਲ੍ਹ ਵਿੱਚ ਸੁੱਟਣਾ ਚਾਹੀਦਾ ਹੈ।ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਦੇਖਿਆ ਗਿਆ ਹੈ,ਜੋ ਇਸ ਭਾਜਪਾ ਆਗੂ ਨੂੰ ਲਾਹਨਤਾਂ ਪਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਭਾਜਪਾ ਸਰਕਾਰ ਦੇ ਕੰਮ ਹੀ ਅਜਿਹੇ ਹਨ,ਜਿਸ ਕਾਰਨ ਭਾਜਪਾ ਆਗੂਆਂ ਨੂੰ ਵੀ ਭਾਜੜਾਂ ਪਈਆਂ ਹੋਈਆਂ ਹਨ।ਇਸ ਤੋਂ ਇਲਾਵਾ ਭਾਜਪਾ ਆਗੂ ਕੁਝ ਅਜਿਹੇ ਘਟੀਆ ਬਿਆਨ ਦਿੰਦੇ ਹਨ।ਜਿਸ ਕਾਰਨ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਇਹ ਭਾਜਪਾ ਆਗੂ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੁੰਦੇ ਹਨ।ਬਹੁਤ ਸਾਰੇ ਕਿਸਾਨਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਜਲਦੀ ਹੀ ਇਹ ਤਿੰਨ ਕਾਲੇ ਕਾਨੂੰਨ ਰੱਦ ਨਾ ਕੀਤੇ
ਤਾਂ ਭਾਜਪਾ ਆਗੂਆਂ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਹੋਵੇਗਾ ਅਤੇ ਉਸ ਸਮੇਂ ਤੱਕ ਉਨ੍ਹਾਂ ਦਾ ਵਿਰੋਧ ਹੁੰਦਾ ਰਹੇਗਾ ਜਦੋਂ ਤਕ ਇਹ ਤਿੰਨ ਕਾਲੇ ਕਾਨੂੰਨ ਰੱਦ ਨਹੀਂ ਹੋ ਜਾਂਦੇ।