ਸਵੇਰੇ ਸਵੇਰੇ ਮੌਸਮ ਵਿਭਾਗ ਨੇ ਦਿੱਤੀ ਇਹ ਵੱਡੀ ਚੇਤਾਵਨੀ

Uncategorized

ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਭਾਰੀ ਮੀਂਹ ਪੈ ਰਿਹਾ ਹੈ,ਜਿਸ ਕਾਰਨ ਕੁਝ ਹੱਦ ਤਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।ਪਰ ਦੂਜੇ ਪਾਸੇ ਲੋਕਾਂ ਦੀਆਂ ਮੁਸ਼ਕਲਾਂ ਦੀ ਬਹੁਤ ਜ਼ਿਆਦਾ ਵਧੀਆਂ ਹੋਈਆਂ ਹਨ, ਕਿਉਂਕਿ ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਦੇ ਵਿੱਚ ਪਾਣੀ ਦੀ ਨਿਕਾਸੀ ਸਹੀ ਤਰੀਕੇ ਨਾਲ ਨਹੀਂ ਹੁੰਦੀ।ਜਿਸ ਕਾਰਨ ਇਨ੍ਹਾਂ ਥਾਵਾਂ ਉੱਤੇ ਬਹੁਤ ਜ਼ਿਆਦਾ ਪਾਣੀ ਖੜ੍ਹ ਜਾਂਦਾ ਹੈ, ਜਿਸ ਕਾਰਨ ਆਵਾਜਾਈ ਬਿਲਕੁਲ ਠੱਪ ਹੋ ਜਾਂਦੀ ਹੈ।ਇਸ ਤੋਂ ਇਲਾਵਾ ਬਹੁਤ ਸਾਰੇ ਲੋਕ ਭਾਰੀ ਮੀਂਹ ਕਾਰਨ ਆਪਣਾ ਭਾਰੀ ਨੁਕਸਾਨ ਕਰਵਾ ਬੈਠਦੇ ਹਨ।ਜਿਵੇਂ ਕਿ ਅਸੀਂ

ਜਾਣਦੇ ਹਾਂ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ।ਪਰ ਅਜੇ ਤੱਕ ਵੀ ਮੌਸਮ ਵਿਭਾਗ ਵੱਲੋਂ ਇਹ ਅਲਰਟ ਜਾਰੀ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਅਜੇ ਹੋਰ ਵੀ ਭਾਰੀ ਮੀਂਹ ਪੈ ਸਕਦਾ ਹੈ।ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਇੱਥੋਂ ਤਕ ਕਿਹਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਪਿਛਲੇ ਪੰਜਾਹ ਸਾਲਾਂ ਦਾ ਰਿਕਾਰਡ ਟੁੱਟ ਸਕਦਾ ਹੈ।ਨਾਲ ਹੀ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਵੀ ਭਾਰੀ ਮੀਂਹ ਪੈ ਸਕਦਾ ਹੈ।ਇਸ ਲਈ ਮੌਸਮ

ਵਿਭਾਗ ਵੱਲੋਂ ਇਹ ਅਲਰਟ ਜਾਰੀ ਕੀਤਾ ਜਾ ਰਿਹਾ ਹੈ ਕਿ ਪਹਾੜੀ ਇਲਾਕਿਆਂ ਦੇ ਵਿੱਚ ਜਾਣ ਬਾਰੇ ਸੋਚਣ ਵਾਲੇ ਲੋਕਾਂ ਨੂੰ ਅਜੇ ਸਾਵਧਾਨ ਹੋਣਾ ਚਾਹੀਦਾ ਹੈ ਅਤੇ ਉਹ ਆਪਣੇ ਘਰਾਂ ਵਿਚ ਹੀ ਰਹਿਣ ਕਿਉਂਕਿ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ, ਜਿੱਥੇ ਪਹਾੜੀ ਇਲਾਕਿਆਂ ਦੇ ਵਿੱਚ ਕਾਫੀ ਜ਼ਿਆਦਾ ਨੁਕਸਾਨ ਹੋ ਰਿਹਾ ਹੈ।ਸੋ ਜਿਹੜੇ ਲੋਕ ਪਹਾੜੀ ਇਲਾਕਿਆਂ ਦੇ ਵਿੱਚ ਜਾਣ ਦਾ ਪਲਾਨ ਬਣਾ ਰਹੇ ਹਨ।ਉਨ੍ਹਾਂ ਨੂੰ ਮੌਸਮ ਵਿਭਾਗ ਦੇ ਅਲਰਟ ਬਾਰੇ ਸੁਚੇਤ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਜਾਨ ਦੀ ਪ੍ਰਵਾਹ ਕਰਦੇ ਹੋਏ ਆਪਣੇ ਫੈਸਲੇ ਉੱਤੇ ਇੱਕ ਵਾਰ ਦੁਬਾਰਾ ਸੋਚਣ ਦੀ ਜ਼ਰੂਰਤ ਹੈ। ਕਿਉਂਕਿ ਪੰਜਾਬ ਦੇ ਨਾਲ ਲੱਗਦੇ ਇਲਾਕਿਆਂ ਵਿਚੋਂ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਚੁੱਕੀਆਂ ਹਨ,ਜਿੱਥੇ ਲੋਕ ਪਹਾੜਾਂ ਵਿਚ

ਘੁੰਮਣ ਲਈ ਜਾਂਦੇ ਹਨ ਪਰ ਆਪਣੀ ਜਾਨ ਗਵਾ ਬੈਠਦੇ ਹਨ।ਸੋ ਇਸੇ ਲਈ ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੀ ਜਾਨ ਦੀ ਪਰਵਾਹ ਕਰਨ ਅਤੇ ਭਾਰੀ ਮੀਂਹ ਤੋਂ ਬਚਣ ਲਈ ਖਾਸ ਪ੍ਰਬੰਧ ਕਰਕੇ ਰੱਖਣ।

Leave a Reply

Your email address will not be published. Required fields are marked *