ਬੀ ਜੇ ਪੀ ਦੇ ਇਸ ਵਿਧਾਇਕ ਨਾਲ ਤਾਂ ਹੋਈ ਜਾਨਵਰਾਂ ਨਾਲੋਂ ਵੀ ਮਾੜੀ

Uncategorized

ਦੇਸ਼ ਦੀ ਸਰਕਾਰ ਵੱਲੋਂ ਵੱਡੇ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਵੱਲੋਂ ਦੇਸ਼ ਦਾ ਵਿਕਾਸ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਹਰੇਕ ਸੁੱਖ ਸਹੂਲਤ ਦਾ ਧਿਆਨ ਰੱਖਿਆ ਜਾ ਰਿਹਾ ਹੈ।ਪਰ ਪਿਛਲੇ ਕਈ ਦਿਨਾਂ ਤੋਂ ਭਾਰੀ ਮੀਂਹ ਪੈ ਰਿਹਾ ਹੈ,ਜਿਸ ਕਾਰਨ ਦੇਸ਼ ਵਿੱਚ ਹੋਏ ਵਿਕਾਸ ਦੀਆਂ ਪੋਲਾਂ ਖੋਲ੍ਹੀਆਂ ਹਨ। ਕਿਉਂਕਿ ਬਹੁਤ ਸਾਰੇ ਥਾਵਾਂ ਉੱਤੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਹੀਂ ਹੈ।ਜਿਸ ਕਾਰਨ ਬਹੁਤ ਸਾਰੇ ਲੋਕਾਂ ਦੀ ਜ਼ਿੰਦਗੀ ਪ੍ਰਭਾਵਿਤ ਹੋਈ ਹੈ।ਅਕਸਰ ਹੀ ਅਸੀਂ ਦੇਖਦੇ ਹਾਂ ਤੇ ਪੰਜਾਬ ਅਤੇ ਹਰਿਆਣਾ ਵਿੱਚ ਭਾਜਪਾ ਦੇ ਆਗੂਆਂ ਦਾ ਵਿਰੋਧ ਹੁੰਦਾ ਹੈ, ਪਰ ਉੱਤਰ ਪ੍ਰਦੇਸ਼ ਦੇ ਲੋਕਾਂ ਨੇ ਜੋ

ਭਾਜਪਾ ਆਗੂ ਨਾਲ ਕੀਤਾ ਹੈ ਉਸ ਨੂੰ ਦੇਖ ਕੇ ਸਾਰੇ ਹੈਰਾਨ ਰਹਿ ਗਏ ਅਤੇ ਬਹੁਤ ਸਾਰੇ ਲੋਕਾਂ ਵੱਲੋਂ ਉੱਤਰ ਪ੍ਰਦੇਸ਼ ਦੇ ਲੋਕਾਂ ਦੀ ਤਾਰੀਫ਼ ਕੀਤੀ ਜਾ ਰਹੀ ਹੈ।ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਵਿੱਚ ਇੱਕ ਭਾਜਪਾ ਆਗੂ ਇਹ ਪ੍ਰਚਾਰ ਕਰਦਾ ਫਿਰ ਰਿਹਾ ਸੀ ਕਿ ਉਨ੍ਹਾਂ ਨੇ ਲੋਕਾਂ ਦੇ ਲਈ ਬਹੁਤ ਕੁਝ ਕੀਤਾ ਹੈ ਅਤੇ ਦੇਸ਼ ਦੇ ਵਿਕਾਸ ਦੇ ਲਈ ਉਹ ਹਰ ਕਦਮ ਚੁੱਕ ਰਹੇ ਹਨ ਤਾਂ ਜੋ ਦੇਸ਼ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ।ਪਰ ਇਸੇ ਦੌਰਾਨ ਲੋਕਾਂ ਨੇ ਉਨ੍ਹਾਂ ਨੂੰ ਅਸਲੀ ਵਿਕਾਸ ਦੇ ਦਰਸ਼ਨ ਕਰਵਾ ਦਿੱਤੇ।ਇਸ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ਉਤੇ ਕਾਫ਼ੀ

ਜ਼ਿਆਦਾ ਵਾਇਰਲ ਹੋ ਰਹੀ ਹੈ।ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਭਾਜਪਾ ਦੇ ਇਸ ਵਿਧਾਇਕ ਨੂੰ ਲੋਕਾਂ ਨੇ ਸੀਵਰੇਜ ਵਾਲੇ ਪਾਣੀ ਵਿੱਚ ਗੇੜੇ ਲਵਾ ਦਿੱਤੇ।ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਵਿਅਕਤੀ ਇਸ ਵਿਧਾਇਕ ਦਾ ਹੱਥ ਫੜ੍ਹ ਕੇ ਇਸ ਨੂੰ ਸੀਵਰੇਜ ਵਾਲੇ ਪਾਣੀ ਵਿੱਚ ਲੈ ਜਾਂਦਾ ਹੈ ਅਤੇ ਉਸ ਦੇ ਗੇੜੇ ਲਗਵਾ ਰਿਹਾ ਹੈ। ਬਹੁਤ ਸਾਰੇ ਲੋਕ ਇਸ ਜਗ੍ਹਾ ਉੱਤੇ ਮੌਜੂਦ ਹਨ ਅਤੇ ਇਸ ਮੌਕੇ ਦੀ ਵੀਡੀਓ ਬਣਾ ਰਹੇ ਹਨ।ਇਸ ਵੀਡੀਓ ਨੂੰ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ, ਜੋ ਉੱਤਰ ਪ੍ਰਦੇਸ਼ ਦੇ ਇਨ੍ਹਾਂ ਲੋਕਾਂ ਦੀ ਤਾਰੀਫ਼ ਕਰ

ਰਹੇ ਹਨ।ਜੋ ਭਾਜਪਾ ਆਗੂ ਨੂੰ ਦੱਸ ਰਹੇ ਹਨ ਕਿ ਅਸਲ ਵਿਚ ਉਨ੍ਹਾਂ ਦੀ ਸਰਕਾਰ ਨੇ ਅਜੇ ਤਕ ਕਿੰਨਾ ਵਿਕਾਸ ਕੀਤਾ ਹੈ।

Leave a Reply

Your email address will not be published. Required fields are marked *