ਭਗਵੰਤ ਮਾਨ ਜੋ ਆਮ ਆਦਮੀ ਪਾਰਟੀ ਦੇ ਲੋਕ ਸਭਾ ਦੇ ਸੰਸਦ ਮੈਂਬਰ ਹਨ ਅਕਸਰ ਹੀ ਪਾਰਲੀਮੈਂਟ ਦੇ ਵਿੱਚ ਆਮ ਲੋਕਾਂ ਦੀ ਆਵਾਜ਼ ਉਠਾਉਂਦੇ ਹੋਏ ਦਿਖਾਈ ਦਿੰਦੇ ਹਨ। ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ।ਪਰ ਫਿਰ ਵੀ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾ ਰਿਹਾ।ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਕਿਸਾਨਾਂ ਦੇ ਨਾਲ ਹਨ ਅਤੇ ਤਿੰਨ ਕਾਲੇ ਕਾਨੂੰਨਾਂ ਦਾ ਵਿਰੋਧ ਕਰਦੇ ਹਨ।ਇਸ ਮਾਮਲੇ ਉੱਤੇ ਭਗਵੰਤ ਮਾਨ ਨੇ ਪਾਰਲੀਮੈਂਟ ਦੇ ਵਿਚ ਗੱਲ ਕਰਦੇ ਹੋਏ ਕਿਹਾ ਕਿ ਜਦੋਂ ਇਹ ਤਿੰਨ ਕਨੂੰਨ ਲਾਗੂ ਹੋਏ ਸੀ ਤਾਂ ਉਸ ਸਮੇਂ
ਹਰਸਿਮਰਤ ਕੌਰ ਬਾਦਲ ਨੇ ਇਨ੍ਹਾਂ ਨੂੰ ਮਨਜ਼ੂਰੀ ਦਿੱਤੀ ਸੀ ਅਤੇ ਇਨ੍ਹਾਂ ਨੂੰ ਪਾਸ ਕਰਨ ਲਈ ਹਸਤਾਖਰ ਕੀਤੇ ਸੀ।ਪਰ ਬਾਅਦ ਵਿੱਚ ਜਦੋਂ ਪੰਜਾਬ ਦੇ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਤਾਂ ਉਸ ਸਮੇਂ ਇਨ੍ਹਾਂ ਦੇ ਆਪਣਾ ਪਾਸਾ ਪਲਟ ਲਿਆ ਅਤੇ ਹੁਣ ਇਨ੍ਹਾਂ ਤਿੰਨ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਜਦੋਂ ਇਹ ਕਾਨੂੰਨ ਲਾਗੂ ਹੋਇਆ ਸੀ ਤਾਂ ਉਸ ਸਮੇਂ ਢਾਈ ਮਹੀਨੇ ਤਕ ਪ੍ਰਕਾਸ਼ ਸਿੰਘ ਬਾਦਲ ਇਨ੍ਹਾਂ ਬਿਲਾਂ ਦੇ ਗੁਣਗਾਣ ਕਰਦੇ ਹੋਏ ਦਿਖਾਈ ਦਿੱਤੇ ਸੀ ਅਤੇ ਹਰਸਿਮਰਤ ਕੌਰ ਬਾਦਲ ਦਾ ਵੀ ਇਹੋ
ਕਹਿਣਾ ਸੀ ਕਿ ਇਹ ਕਾਨੂੰਨ ਕਿਸਾਨਾਂ ਲਈ ਵਧੀਆ ਹਨ ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਅੱਗੇ ਲੈ ਕੇ ਜਾਣਗੇ। ਪਰ ਹੁਣ ਜਦੋਂ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ ਤਾਂ ਉਸ ਸਮੇਂ ਇਨ੍ਹਾਂ ਵੱਲੋਂ ਕਾਨੂੰਨਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਅਹਿਸਾਸ ਕਰਵਾ ਸਕਣਗੇ।ਇਹ ਕਿਸਾਨਾਂ ਦੇ ਨਾਲ ਹਨ ਤਾਂ ਜੋ ਪੰਜਾਬ ਦੇ ਲੋਕ ਇਨ੍ਹਾਂ ਨੂੰ ਪੰਜਾਬ ਵਿੱਚੋਂ ਪਛਾੜ ਨਾ ਦੇਣ ਨਾਲ ਹੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਇਹ ਕਾਨੂੰਨ ਉਨ੍ਹਾਂ ਪੂੰਜੀਪਤੀਆਂ ਦੇ ਲਈ ਲਾਈਸੈਂਸ ਦਾ ਕੰਮ ਕਰਨਗੇ,ਜੋ ਭਾਰਤ ਨੂੰ ਲੁੱਟ ਰਹੇ ਹਨ ਅਤੇ ਕਿਸੇ ਨੂੰ ਕੁਝ ਪਤਾ ਵੀ ਨਹੀਂ ਚੱਲ ਰਿਹਾ।ਉਨ੍ਹਾਂ ਕਿਹਾ ਕਿ ਉਹ ਕਾਮਰਸ ਦੇ ਵਿਦਿਆਰਥੀ ਰਹੇ ਹਨ ਅਤੇ ਉਨ੍ਹਾਂ ਨੂੰ ਪਤਾ ਹੈ ਕਿ ਬਾਜ਼ਾਰ ਕਿਸ ਤਰੀਕੇ ਨਾਲ
ਕੰਮ ਕਰਦਾ ਹੈ। ਜੇਕਰ ਮੰਡੀਆਂ ਖ਼ਤਮ ਕਰ ਕੇ ਖੇਤੀਬਾੜੀ ਦਾ ਸਾਰਾ ਪ੍ਰਬੰਧ ਪੂੰਜੀਪਤੀਆਂ ਦੇ ਹੱਥ ਵਿੱਚ ਚਲਾ ਗਿਆ ਤਾਂ ਉਹ ਕਿਸਾਨਾਂ ਨੂੰ ਅਤੇ ਪੂਰੇ ਦੇਸ਼ ਦੀ ਜਨਤਾ ਨੂੰ ਕਠਪੁਤਲੀ ਦੀ ਤਰ੍ਹਾਂ ਨਚਾਉਣਗੇ।