ਪੰਜਾਬ ਵਿੱਚ ਨਸ਼ਾ ਦਿਨੋਂ ਦਿਨ ਵਧਦਾ ਜਾ ਰਿਹਾ ਹੈ,ਜਿਸ ਕਾਰਨ ਬਹੁਤ ਸਾਰੇ ਨੌਜਵਾਨ ਆਪਣੀ ਜਾਨ ਗਵਾ ਰਹੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਤਰਨਤਾਰਨ ਦੇ ਪਿੰਡ ਸੈਦਪੁਰ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਨੌਜਵਾਨ ਮੁੰਡੇ ਦੇ ਦੋਸਤਾਂ ਨੇ ਉਸ ਨੂੰ ਓਵਰਡੋਜ਼ ਦਿੱਤੀ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ।ਜਾਣਕਾਰੀ ਮੁਤਾਬਕ ਮ੍ਰਿਤਕ ਦਾ ਨਾਂ ਕੰਵਲਜੀਤ ਸਿੰਘ ਹੈ। ਪਰਿਵਾਰਕ ਸੰਬੰਧਾਂ ਦਾ ਦੱਸਣਾ ਹੈ ਕਿ ਕੰਵਲਜੀਤ ਸਿੰਘ ਦੇ ਦੋ ਦੋਸਤ ਉਨ੍ਹਾਂ ਦੇ ਘਰ ਆਈ ਸੀ ਅਤੇ ਉਸ ਨੂੰ ਜ਼-ਬ-ਰ-ਦ-ਸ-ਤੀ ਆਪਣੇ ਨਾਲ ਲੈ ਗਏ। ਉਸ ਤੋਂ ਬਾਅਦ ਉਨ੍ਹਾਂ ਨੇ ਹੀ ਇਸ ਨੂੰ ਓਵਰਡੋਜ਼ ਦਿੱਤੀ।ਜਿਸ ਕਾਰਨ
ਕੰਵਲਜੀਤ ਸਿੰਘ ਬੇਹੋਸ਼ ਹੋ ਗਿਆ। ਉਸ ਤੋਂ ਬਾਅਦ ਉਸ ਦੇ ਦੋਸਤ ਉਸ ਨੂੰ ਘਰ ਛੱਡ ਗਏ।ਇਸ ਮੌਕੇ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਹਸਪਤਾਲ ਪਹੁੰਚਾਇਆ।ਹਸਪਤਾਲ ਵਿੱਚ ਇਲਾਜ ਦੇ ਦੌਰਾਨ ਕੰਵਲਜੀਤ ਸਿੰਘ ਨੇ ਦਮ ਤੋੜ ਦਿੱਤਾ।ਹੁਣ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ ਅਤੇ ਉਨ੍ਹਾਂ ਵੱਲੋਂ ਇਨਸਾਫ ਦੀ ਗੁਹਾਰ ਲਗਾਈ ਜਾ ਰਹੀ ਹੈ।ਪੁਲੀਸ ਮੁਲਾਜ਼ਮਾਂ ਨੇ ਕਮਲਜੀਤ ਸਿੰਘ ਦੇ ਪਿਤਾ ਦੇ ਬਿਆਨਾਂ ਦੇ ਆਧਾਰ ਤੇ ਮੁਕੱਦਮਾ ਦਰਜ ਕਰ ਲਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਬਣਦੀ ਕਾਰਵਾਈ ਕੀਤੀ
ਜਾਵੇਗੀ।ਸੋ ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ, ਜਿੱਥੇ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ।ਪਰ ਸਰਕਾਰ ਨੂੰ ਇਸ ਮਾਮਲੇ ਬਾਰੇ ਕੋਈ ਦੀ ਚਿੰਤਾ ਨਹੀਂ ਹੈ, ਇੱਥੋਂ ਤੱਕ ਕਿ ਪੰਜਾਬ ਵਿੱਚ ਅੱਜਕੱਲ੍ਹ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।ਅਜਿਹੀਆਂ ਖ਼ਬਰਾਂ ਨੂੰ ਦੇਖਣ ਤੋਂ ਬਾਅਦ ਮਾਂ ਬਾਪ ਨੂੰ ਆਪਣੇ ਬੱਚਿਆਂ ਵੱਲ ਧਿਆਨ ਦੇਣਾ ਚਾਹੀਦਾ ਹੈ।ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਦਾ ਸਖ਼ਤ ਵਿਰੋਧ ਕੀਤਾ ਜਾਣਾ ਚਾਹੀਦਾ ਹੈ,ਜੋ ਨਸ਼ਾ ਤਸਕਰੀ ਕਰਦੇ ਹਨ।ਇਸ ਮਾਮਲੇ ਨੂੰ ਵੇਖਣ
ਤੋਂ ਬਾਅਦ ਲੋਕ ਸਰਕਾਰ ਨੂੰ ਲਾਹਨਤਾਂ ਪਾ ਰਹੇ ਹਨ,ਜੋ ਪੰਜਾਬ ਵਿਚ ਨਸ਼ਾ ਖਤਮ ਕਰਨ ਦੇ ਵਾਅਦੇ ਕਰਦੀ ਸੀ। ਪਰ ਅਜੇ ਤਕ ਪੰਜਾਬ ਵਿੱਚ ਨਸ਼ਾ ਖ਼ਤਮ ਨਹੀਂ ਹੋਇਆ।