ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਵਿਧਾਨ ਸਭਾ ਦੀਆਂ ਚੋਣਾਂ ਨਜ਼ਦੀਕ ਹਨ ਅਤੇ ਸਰਕਾਰ ਨਾਲ ਸਿਆਸੀ ਪਾਰਟੀਆਂ ਵੱਲੋਂ ਵੱਖੋ ਵੱਖਰੇ ਤਰੀਕੇ ਅਪਣਾਏ ਜਾ ਰਹੇ ਹਨ ਤਾਂ ਜੋ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਆਪਣੇ ਲਈ ਜਗ੍ਹਾ ਬਣਾ ਸਕਣ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਹੋਵੇ।ਪਿਛਲੇ ਕਾਫੀ ਲੰਬੇ ਸਮੇਂ ਤੋਂ ਅਸੀਂ ਦੇਖ ਰਹੇ ਹਾਂ ਕਿ ਕਾਂਗਰਸ ਪਾਰਟੀ ਵਿਚ ਕਾਫੀ ਸਮਾਂ ਵਿਵਾਦ ਛਿੜ ਰਹੇ ਹਨ ਪਹਿਲਾਂ ਕਾਂਗਰਸ ਪਾਰਟੀ ਦੇ ਵਿਧਾਇਕਾਂ ਵਿਚ ਹੀ ਕਾਟੋ ਕਲੇਸ਼ ਛਿੜਿਆ ਹੋਇਆ ਸੀ।ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਵੀ ਕਾਂਗਰਸ
ਪਾਰਟੀ ਦਾ ਵਿਰੋਧ ਕੀਤਾ ਜਾਂਦਾ ਰਿਹਾ ਹੈ। ਨਾਲ ਹੀ ਪੰਜਾਬ ਵਿੱਚ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਨਸ਼ੇ ਅਤੇ ਬੇਅਦਬੀ ਦੇ ਮਾਮਲਿਆਂ ਸਬੰਧੀ ਬਹੁਤ ਸਾਰੇ ਲੋਕ ਕਾਂਗਰਸ ਪਾਰਟੀ ਨਾਲੋਂ ਨਾਰਾਜ਼ ਹਨ ਅਤੇ ਕੁਝ ਲੋਕ ਆਉਣ ਵਾਲੇ ਸਮੇਂ ਵਿੱਚ ਕਿਸੇ ਨਵੀਂ ਪਾਰਟੀ ਦੇ ਹੱਥ ਵਿੱਚ ਪੰਜਾਬ ਦੀ ਵਾਗਡੋਰ ਦੇਣਾ ਚਾਹੁੰਦੇ ਹਨ।ਜਿਵੇਂ ਅਸੀਂ ਜਾਣਦੇ ਹਾਂ ਕਿ ਕਾਫ਼ੀ ਮਾਤਰਾ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਦਾ ਵੀ ਵਿਰੋਧ ਕਰ ਰਹੇ ਹਨ ਅਤੇ ਕੁਝ ਲੋਕ ਅਜਿਹੇ ਹਨ, ਜੋ ਆਮ ਆਦਮੀ ਪਾਰਟੀ ਦਾ ਸਮਰਥਨ ਕਰਦੇ
ਹਨ।ਉਨ੍ਹਾਂ ਵੱਲੋਂ ਵੱਖੋ ਵੱਖਰੇ ਤਰੀਕਿਆਂ ਨਾਲ ਆਮ ਆਦਮੀ ਪਾਰਟੀ ਨੂੰ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਲਿਅਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸੇ ਦੌਰਾਨ ਖੰਨਾ ਤੋਂ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ,ਜਿਥੇ ਇਕ ਐਲਈਡੀ ਉੱਤੇ ਕੇਜਰੀਵਾਲ ਦੀ ਤਾਰੀਫ਼ ਕੀਤੀ ਹੋਈ ਸੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲਈ ਗਾਲ੍ਹਾਂ ਲਿਖੀਆਂ ਹੋਈਆਂ ਸੀ।ਇਹ ਸਕਰੀਨ ਲਗਾਤਾਰ ਚੱਲ ਰਹੀ ਸੀ, ਉਸ ਤੋਂ ਬਾਅਦ ਜਦੋਂ ਕਿਸੇ ਕਾਂਗਰਸੀ ਨੇ ਇਸ ਨੂੰ ਦੇਖਿਆ ਤਾਂ ਪੁਲਸ ਮੁਲਾਜ਼ਮਾਂ ਨੂੰ ਸੂਚਨਾ ਦਿੱਤੀ ਗਈ। ਉਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਇਸ ਐਲਈਡੀ ਦੀਆਂ ਤਾਰਾਂ ਕਟਵਾ ਦਿੱਤੀਆਂ ਅਤੇ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।ਕਾਂਗਰਸੀ ਵਿਧਾਇਕ ਗੁਰਪ੍ਰੀਤ ਕੋਟਲੀ ਵੱਲੋਂ ਇਹ ਮੰਗ ਕੀਤੀ ਗਈ ਹੈਕਿ ਸ਼ਰਾਰਤੀ ਅਨਸਰਾਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਅਜਿਹੀ ਘਟਨਾ ਦੁਬਾਰਾ ਨਾ ਵਾਪਰੇ।
ਨਾਲ ਹੀ ਉਹ ਆਮ ਆਦਮੀ ਪਾਰਟੀ ਉੱਤੇ ਨਿਸ਼ਾਨਾ ਸਾਧਦੇ ਹੋਏ ਦਿਖਾਈ ਦਿੱਤੇ ਉਨ੍ਹਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜਾਣ ਬੁੱਝ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।