ਪਿੰਡ ਬੁਰਜਮੁਹਾਰ ਦੇ ਵਸਨੀਕ ਦੋ ਭਰਾਵਾਂ ਅਤੇ ਉਨਾਂ੍ਹ ਦਾ ਪਰਿਵਾਰ ਜ਼ਮੀਨ ਦੇ ਰਸਤੇ ਨੂੰ ਲੈ ਕੇ ਆਪਸ ਵਿੱਚ ਲੜ ਪਏ ਅਤੇ ਇੱਕ ਦੂਜੇ ‘ਤੇ ਡਾਂਗਾਂ ਨਾਲ ਹਮਲਾ ਕਰਕੇ ਇੱਕ ਦੂਜੇ ਨੂੰ ਜ਼ਖ਼ਮੀ ਕਰ ਦਿੱਤਾ। ਇਸ ਹਮਲੇ ਵਿੱਚ ਦੋਵੇਂ ਧਿਰਾਂ ਦੇ ਕੁੱਲ ਚਾਰ ਵਿਅਕਤੀ ਜ਼ਖ਼ਮੀ ਹੋ ਗਏ। ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਸਰਕਾਰੀ ਹਸਪਤਾਲ ‘ਚ ਜੇਰੇ ਇਲਾਜ ਰਾਜ ਕੁਮਾਰ ਪੁੱਤਰ ਫੁੱਸਾ ਰਾਮ ਨੇ ਦੋਸ਼ ਲਗਾਏ ਕਿ ਉਹ ਆਟੋ ਚਲਾਉਂਦਾ ਹੈ।
ਅੱਜ ਸਵੇਰੇ ਉਹ ਸਵਾਰੀਆਂ ਨੂੰ ਉਤਾਰਨ ਲਈ ਸ਼ਹਿਰ ਆਇਆ ਸੀ। ਇਸੇ ਦੌਰਾਨ ਉਸ ਦੇ ਲੜਕੇ ਬੰਟੀ ਨੇ ਉਸ ਨੂੰ ਫੋਨ ਕੀਤਾ ਕਿ ਉਸ ਦਾ ਚਾਚੇ ਦਾ ਲੜਕਾ ਅਤੇ ਚਾਚਾ ਉਸ ਨਾਲ ਲੜ ਰਹੇ ਹਨ, ਜਦੋਂ ਉਹ ਮੌਕੇ ‘ਤੇ ਪਹੁੰਚਿਆ ਤਾਂ ਉਕਤ ਵਿਅਕਤੀਆਂ ਨੇ ਉਸ ਨੂੰ ਫੜ ਕੇ ਜ਼ਮੀਨ ‘ਤੇ ਸੁੱਟ ਦਿੱਤਾ ਅਤੇ ਉਸ ਦੀ ਕੁੱਟਮਾਰ ਕੀਤੀ। ਦੋਸ਼ ਮੁਤਾਬਕ ਰਾਜ ਕੁਮਾਰ ਦਾ ਆਪਣੇ ਭਰਾਵਾਂ ਨਾਲ ਜ਼ਮੀਨ ਦੇ ਰਸਤੇ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ
ਕਿਉਂਕਿ ਉਸ ਦੇ ਭਰਾ ਉਸ ਨੂੰ ਜ਼ਮੀਨ ਦਾ ਰਸਤਾ ਨਹੀਂ ਦੇ ਰਹੇ ਹਨ। ਇਸੇ ਮਾਮਲੇ ਵਿੱਚ ਜ਼ਖ਼ਮੀ ਹੋਈ ਦੂਜੀ ਧਿਰ ਦੇ ਲਖਬੀਰ ਸਿੰਘ ਪੁੱਤਰ ਰਾਮ ਕੁਮਾਰ, ਉਸ ਦੀ ਭੈਣ ਨਿਰਮਲਾ ਅਤੇ ਰਾਮ ਕੁਮਾਰ ਪੁੱਤਰ ਫੂੱਸਾ ਰਾਮ ਨੇ ਦੋਸ਼ ਲਗਾਏ ਕਿ ਉਨਾਂ੍ਹ ਦੇ ਤਾਏ ਨੇ ਉਨਾਂ੍ਹ ਦੀ ਮਾਂ ਦੀ ਜ਼ਮੀਨ ਦਾ ਕੁਝ ਹਿੱਸਾ ਲਿਆ ਹੋਇਆ ਹੈ ਅਤੇ ਹੁਣ ਉਹ ਸਾਡੀ ਜ਼ਮੀਨ ‘ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਅੱਜ ਜਦੋਂ ਅਸੀਂ ਇਸ ਦਾ ਵਿਰੋਧ ਕੀਤਾ ਤਾਂ ਉਕਤ ਪਰਿਵਾਰ ਨੇ ਸਾਡੇ ‘ਤੇ ਹਮਲਾ ਕਰਕੇ ਜ਼ਖਮੀ ਕਰ ਦਿੱਤਾ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ