ਪਿੰਡ ਪੰਜਰੁੱਖਾ ‘ਚ ਕੁਝ ਲੋਕਾਂ ਵੱਲੋਂ ਚੋਰੀ ਦਾ ਇਲਜ਼ਾਮ ਲਗਾ ਕੇ ਬਦਨਾਮ ਕਰਨ ਤੋਂ ਦੁਖੀ 2 ਬੱਚਿਆਂ ਦੇ ਪਿਓ ਨੇ ਮੌਤ ਨੂੰ ਗਲ਼ੇ ਲਗਾ ਲਿਆ। ਬੇਇੱਜ਼ਤੀ ਨਾ ਸਹਾਰਦਿਆਂ ਪੀੜਤ ਵਿਅਕਤੀ ਨੇ ਜੀਵਨ ਲੀਲਾ ਸਮਾਪਤ ਕਰ ਲਈ। ਪੁਲਸ ਨੇ ਇਸ ਘਟਨਾ ਸਬੰਧੀ ਪਿੰਡ ਦੇ ਸਰਪੰਚ ਸਮੇਤ 6 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮ੍ਰਿਤਕ ਦੀ ਪਤਨੀ ਹਰਦੀਪ ਕੌਰ ਨੇ ਦੱਸਿਆ ਕਿ ਪਿੰਡ ਦੇ ਕੁਝ ਲੋਕ ਉਸ ਦੇ ਪਤੀ ਜਗਤਾਰ ਸਿੰਘ ਸੋਨੀ ‘ਤੇ ਚੋਰੀ ਦਾ ਝੂਠਾ ਇਲਜ਼ਾਮ ਲਗਾ ਰਹੇ ਸਨ।
ਇਸ ਸਬੰਧੀ ਪੁਲਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਅਤੇ ਉਸ ਦੇ ਪਤੀ ਖ਼ਿਲਾਫ਼ ਮਾਮਲਾ ਦਰਜ ਕਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਉਸ ਦੇ ਪਤੀ ਨੇ ਬੇਇੱਜ਼ਤੀ ਮਹਿਸੂਸ ਕਰਦਿਆਂ ਖ਼ੁਦਕੁਸ਼ੀ ਕਰ ਲਈ। ਹਰਦੀਪ ਕੌਰ ਅਨੁਸਾਰ ਉਸ ਦੇ ਪਤੀ ਨੇ ਘਰ ਵਿੱਚ ਪਈ ਕੋਈ ਐਕਸਪਾਇਰੀ ਜਾਂ ਨਸ਼ੀਲੀ ਦਵਾਈ ਨਿਗਲ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਥਾਣਾ ਸਦਰ ਖੰਨਾ ਵਿਖੇ ਪੁਲਸ ਨੇ ਹਰਦੀਪ ਕੌਰ ਦੀ ਸ਼ਿਕਾਇਤ ’ਤੇ ਪਿੰਡ ਪੰਜਰੁੱਖਾ ਦੇ ਸਰਪੰਚ ਤੇਜਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਪ੍ਰਦੁਮਣ ਸਿੰਘ ਰਾਜੂ, ਸੁਖਵਿੰਦਰ ਸਿੰਘ, ਜਸਵੀਰ ਕੌਰ, ਰਣਜੀਤ ਸਿੰਘ ਤੇ ਮਨਜੀਤ ਕੌਰ ਖ਼ਿਲਾਫ਼ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ‘ਚ ਕੇਸ ਦਰਜ ਕਰ ਲਿਆ ਹੈ। ਡੀਐੱਸਪੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਫਿਲਹਾਲ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤੀ ਗਈ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ