ਗੁਰਦਾਸਪੁਰ ਦੇ ਧਾਰੀਵਾਲ ਵਿੱਚ ਦਿਨ-ਦਿਹਾੜੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਮਨੀ ਟ੍ਰਾਂਸਫਰ ਦਾ ਕੰਮ ਕਰਨ ਵਾਲੇ ਨੌਜਵਾਨ ਦੇ ਦੁਕਾਨ ਦੇ ਉੱਪਰ ਆ ਕੇ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨ ਦੀ ਮਾਤਾ ਨੂੰ ਵੀ ਨਹੀਂ ਬਖਸ਼ਿਆ ਤੇ ਉਨ੍ਹਾਂ ਉਪਰ ਵੀ ਹਮਲਾ ਕਰ ਦਿੱਤਾ। ਹਮਲਾਵਰਾਂ ਵੱਲੋਂ ਅੰਜਾਮ ਦਿੱਤੀ ਗਈ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਜਾਣਕਾਰੀ ਦਿੰਦੇ ਹੋਏ ਗੌਤਮ ਸ਼ਰਮਾ ਨੇ ਦੱਸਿਆ ਕਿ ਦਿਨ ਦਿਹਾੜੇ ਉਸ ਦੀ ਦੁਕਾਨ ਦੇ ਉੱਪਰ ਆ ਕੇ ਕੁਝ ਨੌਜਵਾਨਾਂ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕੀਤਾ ਗਿਆ। ਉਸ ਉੱਪਰ ਹਮਲਾ ਕੀਤਾ ਗਿਆ ਅਤੇ ਉਸਨੂੰ ਜਾਨੋ ਮਾਰਨ ਦੀ ਧਮਕੀ ਤੱਕ ਦਿੱਤੀ ਗਈ। ਪੁਲਿਸ ਨਾਕੇ ਤੋਂ ਸਿਰਫ਼ ਕੁਝ ਮੀਟਰ ਦੀ ਦੂਰੀ ਉਤੇ ਇਹ ਸਾਰੀ ਵਾਰਦਾਤ ਹੋਈ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਗੁਰਦਾਸਪੁਰ ਵਿੱਚ ਲੁੱਟ ਖੋਹ ਦੀਆਂ ਘਟਨਾਵਾਂ ਲਗਾਤਾਰ ਵਧ ਰਹੀਆਂ ਹਨ
ਦੁਕਾਨਾਂ ਦੇ ਉੱਪਰ ਆ ਕੇ ਹਮਲੇ ਕਰਨਾ ਆਮ ਗੱਲ ਹੋ ਗਈ ਹੈ। ਇਸ ਕਾਰਨ ਹਰ ਕੋਈ ਦਹਿਸ਼ਤ ਦੇ ਮਾਹੌਲ ਵਿੱਚ ਹੈ। ਇਸ ਹਮਲੇ ਵਿੱਚ ਹਮਲਾਵਰਾਂ ਨੇ ਬਜ਼ੁਰਗ ਔਰਤ ਨੂੰ ਵੀ ਨਹੀਂ ਬਖਸ਼ਿਆ। ਪੀੜਤਾਂ ਨੇ ਮੰਗ ਕੀਤੀ ਹੈ ਕਿ ਜਲਦ ਜਲਦ ਮੁਲਜ਼ਮਾਂ ਨੂੰ ਫੜ ਕੇ ਉਨ੍ਹਾਂ ਸਜ਼ਾ ਦਿੱਤੀ ਜਾਵੇ। ਉਨ੍ਹਾਂ ਪੁਲਿਸ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ। ਪੀੜਤ ਗੌਤਮ ਸ਼ਰਮਾ ਨੇ ਦੱਸਿਆ ਕਿ ਕਿਸੇ ਰੰਜਿਸ਼ ਦੇ ਤਹਿਤ ਉਸਦੀ ਦੁਕਾਨ ਦੇ ਉੱਪਰ ਆ ਕੇ ਹਮਲਾ ਕੀਤਾ ਗਿਆ।
ਇਸ ਸਮੇਂ ਉਹ ਕਾਫੀ ਸਦਮੇ ਦੇ ਵਿੱਚ ਹੈ ਅਤੇ ਉਸਨੇ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਗਈ ਹੈ ਕਿ ਦੋਸ਼ੀਆਂ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਮੁੜ ਉਸਨੂੰ ਇਹ ਵੀ ਡਰ ਹੈ ਕਿ ਉਸ ਦੇ ਉੱਪਰ ਦੁਬਾਰਾ ਹਮਲਾ ਨਾ ਕੀਤਾ ਜਾਵੇ।
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ