ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ਤੇ ਇਕ ਵੀਡੀਓ ਵਾਇਰਲ ਹੋਇਆ ਸੀ ਜਿਸ ਵਿਚ ਦੇਖਿਆ ਜਾ ਸਕਦਾ ਸੀ ਕਿ ਇਕ ਗੁਰਦੁਆਰਾ ਸਾਹਿਬ ਦੇ ਵਿੱਚ ਲੜਕਾ ਲੜਕੀ ਵਿਆਹ ਕਰਵਾਉਣ ਲਈ ਆਏ ਸੀ।ਇਸੇ ਦੌਰਾਨ ਕੁਝ ਲੜਕੇ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੁੰਦੇ ਹਨ ਅਤੇ ਇਸ ਲੜਕਾ ਲੜਕੀ ਨੂੰ ਕੁੱਟਦੇ ਮਾਰਦੇ ਹੋਏ ਆਪਣੇ ਨਾਲ ਲੈ ਜਾਂਦੇ ਹਨ।ਜਾਣਕਾਰੀ ਮੁਤਾਬਕ ਇਨ੍ਹਾਂ ਲੜਕਾ ਲੜਕੀ ਵੱਲੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਖਿਲਾਫ ਜਾ ਕੇ ਵਿਆਹ ਕਰਵਾਇਆ ਜਾ ਰਿਹਾ ਸੀ। ਉਸ ਤੋਂ ਬਾਅਦ ਲੜਕੀ ਦੇ ਪਰਿਵਾਰਕ ਮੈਂਬਰ ਇਨ੍ਹਾਂ ਨੂੰ ਕੁੱਟਦੇ ਹੋਏ ਆਪਣੇ ਨਾਲ ਲੈ ਜਾਂਦੇ ਹਨ ਅਤੇ ਬੁਰੀ ਤਰ੍ਹਾਂ ਕੁੱਟ
ਕੇ ਇਨ੍ਹਾਂ ਨੂੰ ਬੇਹੋਸ਼ ਕਰ ਦਿੰਦੇ ਹਨ।ਉਪਰੋਕਤ ਬਿਆਨ ਲੜਕੇ ਦੇ ਸੀ ਜਿਸ ਸਮੇਂ ਉਹ ਲੜਕੀ ਦੇ ਪਰਿਵਾਰਕ ਮੈਬਰਾਂ ਦੀ ਗ੍ਰਿਫ਼ਤ ਵਿੱਚੋਂ ਛੁੱਟ ਕੇ ਆਇਆ ਸੀ।ਪਰ ਹੁਣ ਲੜਕੀ ਦੇ ਬਿਆਨ ਸਾਹਮਣੇ ਆ ਰਹੇ ਹਨ, ਜਿੱਥੇ ਲੜਕੀ ਦਾ ਕਹਿਣਾ ਹੈ ਕਿ ਜਿਸ ਲੜਕੇ ਨਾਲ ਉਸ ਦਾ ਵਿਆਹ ਹੋ ਰਿਹਾ ਸੀ ਉਸ ਨੇ ਧੱ-ਕੇ ਨਾਲ ਉਸ ਨਾਲ ਵਿਆਹ ਕਰਨਾ ਚਾਹਿਆ ਸੀ। ਉਹ ਆਪਣੇ ਆਪ ਨੂੰ ਗੈਂਗਸਟਰ ਦੱਸਦਾ ਸੀ।ਇਸ ਤੋਂ ਇਲਾਵਾ ਇਸ ਨੂੰ ਕੋਈ ਨਸ਼ੀਲੀ ਦਵਾਈ ਦੇ ਕੇ ਉਸ ਦੀਆਂ ਆਪੱਤੀਜਨਕ ਤਸਵੀਰਾਂ ਲਈਆਂ।ਜਿਸ ਦੇ ਆਧਾਰ ਤੇ ਉਸ ਨੂੰ ਬ-ਲੈ-ਕ-ਮੇ-ਲ ਕੀਤਾ ਜਾ ਰਿਹਾ ਸੀ
ਅਤੇ ਜ਼-ਬ-ਰ-ਦ-ਸ-ਤੀ ਉਸ ਨਾਲ ਵਿਆਹ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।ਇਸ ਦਾ ਕਹਿਣਾ ਹੈ ਕਿ ਜਿਸ ਸਮੇਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਵਿਚ ਲਿਜਾਇਆ ਗਿਆ ਸੀ,ਉਸ ਸਮੇਂ ਬੰ-ਦੂ-ਕ ਦੀ ਨੋਕ ਤੇ ਇਹ ਗੁਰਦੁਆਰਾ ਸਾਹਿਬ ਵਿਚ ਗਈ ਸੀ।ਸੋ ਹੁਣ ਇਹ ਲੜਕੀ ਇਨਸਾਫ ਦੀ ਮੰਗ ਕਰ ਰਹੀ ਹੈ ਪੁਲਿਸ ਮੁਲਾਜ਼ਮਾਂ ਨੇ ਲੜਕੀ ਦੇ ਬਿਆਨ ਲਿਖ ਲਏ ਹਨ।ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ।ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਛਾਣਬੀਣ ਦੌਰਾਨ ਜੋ ਵੀ ਗੱਲਬਾਤ ਸਾਹਮਣੇ ਆਵੇਗੀ,ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।ਪਰ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਕਿਹਾ ਜਾ ਰਿਹਾ ਹੈ ਕਿ ਲੜਕੀ ਝੂਠ ਬੋਲ ਰਹੀ ਹੈ।ਆਪਣੇ ਪਰਿਵਾਰਕ
ਮੈਂਬਰਾਂ ਦੇ ਡਰ ਤੋਂ ਉਹ ਲੜਕੇ ਦੇ ਖ਼ਿਲਾਫ਼ ਹੋ ਗਈ ਹੈ।ਕੁਝ ਲੋਕ ਇਸ ਲੜਕੀ ਨੂੰ ਲਾਹਨਤਾਂ ਵੀ ਪਾ ਰਹੇ ਹਨ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।