ਜਦੋਂ ਤੋਂ ਖੇਤੀ ਕਾਨੂੰਨ ਲਾਗੂ ਹੋਏ ਹਨ ਉਸ ਸਮੇਂ ਤੋਂ ਲੈ ਕੇ ਕਿਸਾਨ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਪਰ ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਵਿਧਾਇਕ ਇਨ੍ਹਾਂ ਖੇਤੀ ਕਾਨੂੰਨਾਂ ਦਾ ਪੱਖ ਪੂਰ ਰਹੇ ਸਨ ਅਤੇ ਦੱਸ ਰਹੇ ਸੀ ਕਿ ਇਹ ਖੇਤੀ ਕਾਨੂੰਨ ਅੱਗੇ ਤਰੀਕੇ ਨਾਲ ਕਿਸਾਨਾਂ ਦੇ ਪੱਖ ਵਿਚ ਹਨ।ਉਸ ਸਮੇਂ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਕੈਬਨਿਟ ਮੰਤਰੀ ਸੀ ਅਤੇ ਜਿਸ ਸਮੇਂ ਇਹ ਬਿੱਲ ਪਾਸ ਹੋਏ ਸੀ ਤਾਂ ਉਸ ਸਮੇਂ ਉਹ ਸੰਸਦ ਵਿਚ ਮੌਜੂਦ ਸਨ।ਪਰ ਫਿਰ ਵੀ ਉਨ੍ਹਾਂ ਨੇ ਇਨ੍ਹਾਂ ਬਿੱਲਾਂ ਦਾ ਵਿਰੋਧ ਨਹੀਂ ਕੀਤਾ।ਜਦੋਂ ਪੰਜਾਬ ਵਿੱਚ ਵੱਡੇ ਪੱਧਰ ਤੇ ਇਨ੍ਹਾਂ ਖੇਤੀ ਕਾਨੂੰਨਾਂ ਦਾ ਵਿਰੋਧ ਹੋਣ ਲੱਗਿਆ ਤਾਂ ਉਸ ਸਮੇਂ ਉਨ੍ਹਾਂ ਨੇ
ਅਸਤੀਫਾ ਦੇ ਦਿੱਤਾ।ਪੰਜਾਬ ਦੇ ਲੋਕਾਂ ਦਾ ਕਹਿਣਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਸਿਰਫ ਦਿਖਾਵੇ ਲਈ ਅਸਤੀਫਾ ਦਿੱਤਾ ਹੈ। ਅੱਜ ਵੀ ਉਹ ਮੋਦੀ ਸਰਕਾਰ ਦੇ ਤਲਵੇ ਚੱਟ ਰਹੇ ਹਨ।ਇਸੇ ਲਈ ਕਾਂਗਰਸ ਸਰਕਾਰ ਵੱਲੋਂ ਵੀ ਸ਼੍ਰੋਮਣੀ ਅਕਾਲੀ ਦਲ ਤੇ ਤੰਜ ਕੱਸੇ ਜਾ ਰਹੇ ਹਨ। ਜਾਣਕਾਰੀ ਮੁਤਾਬਕ ਸੰਸਦ ਦੇ ਅੱਗੇ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸੀ ਵਿਧਾਇਕ ਬਿੱਟੂ ਵਿੱਚ ਕਾਫ਼ੀ ਜ਼ਿਆਦਾ ਬਹਿਸਬਾਜ਼ੀ ਹੋਈ। ਦੋਨੋਂ ਇੱਕ ਦੂਜੇ ਉੱਤੇ ਇਲਜ਼ਾਮ ਲਗਾਉਂਦੇ ਹੋਏ ਦਿਖਾਈ ਦਿੱਤੇ। ਕਾਂਗਰਸੀ ਵਿਧਾਇਕ ਦਾ ਕਹਿਣਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਿਖਾਵਾ
ਕਰ ਰਹੇ ਹਨ ਕਿ ਉਹ ਕਿਸਾਨਾਂ ਦੇ ਨਾਲ ਹਨ।ਕਿਉਂਕਿ ਇਨ੍ਹਾਂ ਨੇ ਹੀ ਇਹ ਕਾਨੂੰਨ ਬਣਵਾਏ ਹਨ ਅਤੇ ਹੁਣ ਲੋਕਾਂ ਨੂੰ ਇਹ ਅਹਿਸਾਸ ਕਰਵਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਕਿਸਾਨਾਂ ਦੇ ਨਾਲ ਹਨ।ਦੂਜੇ ਪਾਸੇ ਹਰਸਿਮਰਤ ਕੌਰ ਬਾਦਲ ਵੀ ਕਾਂਗਰਸੀ ਵਿਧਾਇਕ ਨੂੰ ਜਵਾਬ ਦਿੰਦੀ ਹੋਈ ਦਿਖਾਈ ਦਿੱਤੀ।ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਉੱਤੇ ਜੋ ਵੀ ਇਲਜ਼ਾਮ ਲਗਾਏ ਜਾ ਰਹੇ ਹਨ।ਉਹ ਝੂਠੇ ਹਨ ਇਨ੍ਹਾਂ ਦਾ ਕਹਿਣਾ ਹੈ
ਕਿ ਇਹ ਹਮੇਸ਼ਾਂ ਹੱਕ ਸੱਚ ਦੀ ਲੜਾਈ ਲੜਦੇ ਰਹੇ ਹਨ ਅਤੇ ਹਮੇਸ਼ਾ ਲਡ਼ਦੇ ਰਹਿਣਗੇ।