ਪ੍ਰਦਰਸ਼ਨਕਾਰੀ ਅਧਿਆਪਕਾਂ ਅਤੇ ਪੁਲੀਸ ਦੇ ਵਿੱਚ ਹੋਈਆਂ ਤਿੱਖੀਆਂ ਝੜਪਾਂ, ਪੁਲਿਸ ਨੇ ਮਹਿਲਾ ਅਧਿਆਪਕਾਂ ਨੂੰ ਘੜੀਸਿਆ

Uncategorized

ਮੋਹਾਲੀ ਤੋਂ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ,ਜਿੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਦੇ ਅੱਗੇ ਕੱਚੇ ਅਧਿਆਪਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ।ਦੱਸ ਦਈਏ ਕਿ ਇਹ ਪ੍ਰਦਰਸ਼ਨ ਪਹਿਲੀ ਵਾਰ ਨਹੀਂ ਹੋ ਰਿਹਾ ਬਹੁਤ ਵਾਰ ਅਜਿਹਾ ਹੋ ਚੁੱਕਿਆ ਹੈ ਕਿ ਕੱਚੇ ਅਧਿਆਪਕ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਇਮਾਰਤ ਦੇ ਅੱਗੇ ਪ੍ਰਦਰਸ਼ਨ ਕਰਦੇ ਹਨ ਅਤੇ ਪੁਲੀਸ ਮੁਲਾਜ਼ਮਾਂ ਵੱਲੋਂ ਉਨ੍ਹਾਂ ਦੇ ਨਾਲ ਧੱ-ਕੇ-ਸ਼ਾ-ਹੀ ਦੀ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਉੱਤੇ ਲਾਠੀਚਾਰਜ ਵੀ ਕੀਤਾ ਜਾਂਦਾ ਹੈ। ਹੁਣ ਵੀ ਇਸੇ ਤਰ੍ਹਾਂ ਦੀਆਂ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ,ਜਿਨ੍ਹਾਂ ਵਿੱਚ ਦੇਖਿਆ ਜਾ ਸਕਦਾ ਹੈ ਕਿ ਪੁਲੀਸ ਮੁਲਾਜ਼ਮਾਂ ਵੱਲੋਂ ਇਨ੍ਹਾਂ ਕੱਚੇ

ਅਧਿਆਪਕਾਂ ਨਾਲ ਧੱ-ਕਾ-ਮੁੱ-ਕੀ ਕੀਤੀ ਜਾ ਰਹੀ ਹੈ।ਇਸ ਦੌਰਾਨ ਕੱਚੇ ਅਧਿਆਪਕ ਵੀ ਪੁਲੀਸ ਮੁਲਾਜ਼ਮਾਂ ਨਾਲ ਉਲਝਦੇ ਹੋਏ ਦਿਖਾਈ ਦੇ ਰਹੇ ਹਨ।ਇਨ੍ਹਾਂ ਤਸਵੀਰਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਕੁਝ ਮਹਿਲਾ ਅਧਿਆਪਕ ਮਹਿਲਾ ਪੁਲੀਸ ਮੁਲਾਜ਼ਮਾਂ ਨਾਲ ਕਾਫ਼ੀ ਜ਼ਿਆਦਾ ਬਹਿਸਬਾਜ਼ੀ ਵੀ ਕਰ ਰਹੇ ਹਨ।ਇਸ ਦੌਰਾਨ ਇਕ ਮਹਿਲਾ ਅਧਿਆਪਕ ਬੇਹੋਸ਼ ਵੀ ਹੋ ਗਈ।ਸੋ ਇੱਥੇ ਮਾਹੌਲ ਕਾਫੀ ਤਣਾਅਪੂਰਨ ਬਣਿਆ।ਪਰ ਫਿਰ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਇਸ ਮਾਮਲੇ ਸਬੰਧੀ ਕੋਈ ਵੀ

ਬਿਆਨ ਸਾਹਮਣੇ ਨਹੀਂ ਆਇਆ। ਪੰਜਾਬ ਦੇ ਹਾਲਾਤ ਅਜਿਹੇ ਹੋ ਚੁੱਕੇ ਹਨ ਕਿ ਕਿਸੇ ਵੀ ਮੰਗ ਨੂੰ ਮਨਵਾਉਣ ਦੇ ਲਈ ਅੱਜ ਪ੍ਰਦਰਸ਼ਨ ਕਰਨਾ ਜ਼ਰੂਰੀ ਹੋ ਗਿਆ ਹੈ।ਸਰਕਾਰ ਲੋਕਾਂ ਦੀ ਕਿਸੇ ਵੀ ਮੰਗ ਨੂੰ ਪੂਰੀ ਕਰਨ ਲਈ ਤਿਆਰ ਨਹੀਂ ਹੈ।ਜਦੋਂ ਤਕ ਲੋਕ ਸੜਕਾਂ ਉੱਤੇ ਆ ਕੇ ਪ੍ਰਦਰਸ਼ਨ ਨਹੀਂ ਕਰਦੇ ਜਾਂ ਫਿਰ ਉਹ ਪੁਲਸ ਮੁਲਾਜ਼ਮਾਂ ਦੀਆਂ ਲਾਠੀਆਂ ਨਹੀਂ ਖਾਂਦੇ।ਪਿਛਲੇ ਲੰਬੇ ਸਮੇਂ ਤੋਂ ਈਟੀਟੀ ਪਾਸ ਬੇਰੁਜ਼ਗਾਰ ਅਧਿਆਪਕਾਂ ਦਾ ਪ੍ਰਦਰਸ਼ਨ ਚੱਲ ਰਿਹਾ ਸੀ, ਜੋ ਕੁਝ ਦਿਨ ਪਹਿਲਾਂ ਹੀ ਸਮਾਪਤ ਹੋਇਆ ਹੈ ਅਤੇ

ਹੁਣ ਕੱਚੇ ਅਧਿਆਪਕਾਂ ਵੱਲੋਂ ਬੀ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤਾਂ ਜੋ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ।

Leave a Reply

Your email address will not be published. Required fields are marked *