ਦਿਨ ਦਿਹਾੜੇ ਚੋਰਾਂ ਨੇ ਔਰਤ ਨੂੰ ਬਣਾਇਆ ਆਪਣਾ ਨਿਸ਼ਾਨਾ, ਦੇਖੋ ਕੀ ਕੁਝ ਲੈ ਕੇ ਹੋਏ ਫ਼ਰਾਰ

Uncategorized

ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ,ਜਿਸ ਵਿੱਚ ਇੱਕ ਲੜਕਾ ਇਕ ਔਰਤ ਦੇ ਕੰਨਾਂ ਦੀਆਂ ਸੋਨੇ ਦੀਆਂ ਵਾਲੀਆਂ ਖੋਹ ਕੇ ਭੱਜ ਜਾਂਦਾ ਹੈ।ਇਹ ਮਾਮਲਾ ਕਿੱਥੋਂ ਦਾ ਹੈ ਅਜੇ ਇਸ ਬਾਰੇ ਕੋਈ ਵੀ ਜਾਣਕਾਰੀ ਨਹੀਂ ਹੈ, ਪਰ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਔਰਤ ਆਪਣੇ ਘਰ ਵੱਲ ਨੂੰ ਜਾ ਰਹੀ ਸੀ। ਇਸੇ ਦੌਰਾਨ ਉਸ ਦੇ ਪਿੱਛੇ ਇਕ ਨੌਜਵਾਨ ਲੜਕਾ ਆਉਂਦਾ ਹੈ ਅਤੇ ਉਸ ਦੇ ਕੰਨਾਂ ਵਿਚੋਂ ਸੋਨੇ ਦੀਆਂ ਵਾਲੀਆਂ ਖਿੱਚ ਕੇ ਭੱਜ ਜਾਂਦਾ ਹੈ।ਉਸ ਦੌਰਾਨ ਇਹ ਔਰਤ ਰੌਲਾ ਪਾਉਂਦੀ ਹੈ,ਪਰ ਉਸ ਸਮੇਂ ਤੱਕ ਇਹ ਚੋਰ ਕਾਫ਼ੀ ਦੂਰ ਜਾ

ਚੁੱਕਾ ਹੁੰਦਾ ਹੈ।ਸੋ ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ, ਜੋ ਉਸ ਲੜਕੇ ਨੂੰ ਲਾਹਨਤਾਂ ਪਾ ਰਹੇ ਹਨ। ਜਿਸ ਨੇ ਇਸ ਔਰਤ ਨਾਲ ਅਜਿਹੀ ਘਟਨਾ ਨੂੰ ਅੰਜਾਮ ਦਿੱਤਾ ਹੈ।ਲੋਕਾਂ ਦਾ ਕਹਿਣਾ ਹੈ ਕਿ ਇਸ ਚੋਰ ਨੂੰ ਫੜ ਕੇ ਇਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।ਸੋ ਜੇਕਰ ਦੇਖਿਆ ਜਾਵੇ ਤਾਂ ਅੱਜਕੱਲ੍ਹ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਸਾਡੇ ਸਾਹਮਣੇ ਆ ਰਹੀਆਂ ਹਨ।ਜਿੱਥੇ ਨੌਜਵਾਨ ਲੜਕਿਆਂ ਵੱਲੋਂ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ,ਜਿਸ ਕਾਰਨ ਆਮ ਲੋਕਾਂ ਨੂੰ ਪ੍ਰੇਸ਼ਾਨੀ ਹੋਰਹੀ ਹੈ।ਪਰ ਇਸ

ਤਰ੍ਹਾਂ ਦੀਆਂ ਵਾਰਦਾਤਾਂ ਦੇ ਬਹੁਤ ਸਾਰੇ ਕਾਰਨ ਹਨ।ਅੱਜਕੱਲ੍ਹ ਪੰਜਾਬ ਦੇ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਦਿਨੋਂ ਦਿਨ ਵੱਧਦੀ ਜਾ ਰਹੀ ਹੈ,ਜਿਸ ਕਾਰਨ ਬਹੁਤ ਸਾਰੇ ਲੋਕ ਅਜਿਹੀਆਂ ਘਟੀਆ ਹਰਕਤਾਂ ਕਰਦੇ ਹੋਏ ਦਿਖਾਈ ਦੇ ਰਹੇ ਹਨ।ਇਸ ਤੋਂ ਇਲਾਵਾ ਬਹੁਤ ਸਾਰੇ ਨੌਜਵਾਨ ਨਸ਼ਿਆਂ ਵੱਲ ਤੁਰ ਪਏ ਹਨ।ਜਿਸ ਕਾਰਨ ਉਹ ਕਿਸੇ ਦਾ ਨੁਕਸਾਨ ਕਰਨ ਤੋਂ ਪਹਿਲਾਂ ਕੁਝ ਵੀ ਨਹੀਂ ਸੋਚਦੇ।ਇਸ ਤੋਂ ਇਲਾਵਾ ਅਜਿਹੇ ਮਾਮਲਿਆਂ ਵਿੱਚ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਉਸ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ,ਜਿਨ੍ਹਾਂ ਲੋਕਾਂ ਦਾ ਨੁਕਸਾਨ ਇਨ੍ਹਾਂ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਦੇ ਵਿੱਚ

ਹੁੰਦਾ ਹੈ।ਉਨ੍ਹਾਂ ਨੂੰ ਇਨਸਾਫ ਨਹੀਂ ਮਿਲ ਪਾਉਂਦਾ ਅਤੇ ਚੋਰ ਦਿਨੋਂ ਦਿਨ ਬੇਖ਼ੌਫ਼ ਹੋ ਰਹੇ ਹਨ।

Leave a Reply

Your email address will not be published. Required fields are marked *