ਲੜਕੀ ਨੂੰ ਗੋਦੀ ਵਿੱਚ ਬਿਠਾ ਕੇ ਬੁਲਟ ਤੇ ਦੇ ਰਿਹਾ ਸੀ ਨੌਜਵਾਨ ਗੇਡ਼ੀਆਂ, ਪਿੰਡ ਵਾਲਿਆਂ ਨੇ ਆ ਘੇਰਿਆ

Uncategorized

ਸੋਸ਼ਲ ਮੀਡੀਆ ਉੱਤੇ ਅਕਸਰ ਹੀ ਬਹੁਤ ਸਾਰੇ ਲੋਕ ਅਜਿਹੀਆਂ ਵੀਡੀਓਜ਼ ਸਾਂਝੀਆਂ ਕਰਦੇ ਹਨ,ਜੋ ਕਿ ਆਪੱਤੀਜਨਕ ਹੁੰਦੀਆਂ ਹਨ ਭਾਵ ਲੋਕ ਆਪਣੀ ਨਿੱਜੀ ਜ਼ਿੰਦਗੀ ਨੂੰ ਵੀ ਦੂਸਰਿਆਂ ਦੇ ਸਾਹਮਣੇ ਦਿਖਾਉਣ ਦੀ ਕੋਸ਼ਿਸ਼ ਕਰਦੇ ਹਨ ਤਾਂ ਜੋ ਉਹ ਮਸ਼ਹੂਰ ਹੋ ਸਕਣ।ਅਜਿਹੇ ਲੋਕਾਂ ਨੂੰ ਜ਼ਿਆਦਾ ਪਰ ਲੋਕਾਂ ਦੀਆਂ ਲਾਹਨਤਾਂ ਅਤੇ ਗਾਲ੍ਹਾਂ ਹੀ ਖਾਣੀਆਂ ਪੈਂਦੀਆਂ ਹਨ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸ਼ਹਿਰਾਂ ਵਿਚ ਅੱਜਕੱਲ੍ਹ ਇਸ ਤਰ੍ਹਾਂ ਦੀਆਂ ਅਪਤੀਜਨਕ ਘਟਨਾਵਾਂ ਆਮ ਹੋ ਗਈਆਂ ਹਨ।ਪਰ ਜਦੋਂ ਪਿੰਡਾਂ ਦੇ ਵਿਚ ਕੁਝ ਨੌਜਵਾਨ ਅਜਿਹੀਆਂ ਹਰਕਤਾਂ ਕਰਨ ਦੀ ਕੋਸ਼ਿਸ਼ ਕਰਦੇ ਹਨ ਤਾਂ ਉਨ੍ਹਾਂ ਨੂੰ ਸਬਕ ਸਿਖਾਇਆ ਜਾਂਦਾ ਹੈ।ਇਸੇ ਤਰ੍ਹਾਂ ਦੀ ਇੱਕ

ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ,ਜਿਸ ਵਿੱਚ ਇੱਕ ਲੜਕਾ ਆਪਣੀ ਪ੍ਰੇਮਿਕਾ ਨੂੰ ਆਪਣੇ ਮੋਟਰਸਾਈਕਲ ਦੀ ਟੈਂਕੀ ਉੱਤੇ ਬਿਠਾ ਕੇ ਲਿਜਾ ਰਿਹਾ ਸੀ।ਇਸ ਦੌਰਾਨ ਉਹ ਦੋਨੋਂ ਇਸ਼ਕ ਫਰਮਾ ਰਹੇ ਸੀ,ਪਰ ਜਦੋਂ ਪਿੰਡ ਦੇ ਲੋਕ ਇਨ੍ਹਾਂ ਨੂੰ ਦੇਖਦੇ ਹਨ ਤਾਂ ਇਨ੍ਹਾਂ ਨੂੰ ਰੋਕ ਲਿਆ ਜਾਂਦਾ ਹੈ।ਉਸ ਤੋਂ ਬਾਅਦ ਇਨ੍ਹਾਂ ਨੂੰ ਲਾਹਨਤਾਂ ਪਾਈਆਂ ਜਾਂਦੀਆਂ ਹਨ ਅਤੇ ਮੁਆਫ਼ੀ ਮੰਗਣ ਲਈ ਕਿਹਾ ਜਾਂਦਾ ਹੈ।ਇਸ ਦੌਰਾਨ ਲੜਕਾ ਲੜਕੀ ਮਾਫ਼ੀ ਮੰਗਦੇ ਹੋਏ ਦਿਖਾਈ ਦਿੰਦੇ ਹਨ।ਉਨ੍ਹਾਂ ਦਾ ਕਹਿਣਾ ਹੈ ਕਿ ਉਹ ਦੁਬਾਰਾ ਅਜਿਹੀ ਹਰਕਤ ਕਦੇ ਵੀ ਨਹੀਂ ਕਰਨਗੇ।ਇਸ ਵੀਡੀਓ ਨੂੰ ਬਹੁਤ

ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ, ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।ਅੱਜ ਜ਼ਿਆਦਾਤਰ ਲੋਕ ਇਸ਼ਕ ਫਰਮਾ ਰਹੇ ਲੜਕਾ ਲੜਕੀ ਨੂੰ ਲਾਹਨਤਾਂ ਪਾ ਰਹੇ ਹਨ ਕਿ ਉਨ੍ਹਾਂ ਵੱਲੋਂ ਵੱਡਿਆਂ ਦੀ ਲਿਹਾਜ਼ ਨਹੀਂ ਕੀਤੀ ਜਾਂਦੀ ਅਤੇ ਘਟੀਆ ਹਰਕਤਾਂ ਕਰਦੇ ਹੋਏ ਦਿਖਾਈ ਦਿੰਦੇ ਹਨ।ਪਰ ਉੱਥੇ ਹੀ ਕੁਝ ਲੋਕਾਂ ਦਾ ਕਹਿਣਾ ਹੈ ਕਿ ਫ਼ਿਲਮਾਂ ਦੇ ਵਿਚ ਅਦਾਕਾਰ ਜੋ ਗੰਦਗੀ ਪਾਉਂਦੇ ਹੋਏ ਦਿਖਾਈ ਦਿੰਦੇ ਹਨ ਤਾਂ ਉਨ੍ਹਾਂ ਨੂੰ ਵੀ ਰੋਕਿਆ ਜਾਣਾ ਚਾਹੀਦਾ ਹੈ।ਤੁਹਾਡਾ

ਇਸ ਮਾਮਲੇ ਬਾਰੇ ਕੀ ਵਿਚਾਰ ਹੈ,ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *