ਹੜ੍ਹ ਦੇ ਕਾਰਨ ਡੁੱਬ ਗਿਆ ਪੂਰਾ ਪਿੰਡ,ਦੇਖੋ ਮੀਂਹ ਪੈਂਦੇ ਵਿੱਚ ਵੀ ਲੋਕ ਛੱਤ ਤੇ ਬੈਠਣ ਲਈ ਮਜਬੂਰ

Uncategorized

ਸੋਸ਼ਲ ਮੀਡੀਆ ਉੱਤੇ ਕੁਝ ਤਸਵੀਰਾਂ ਲਗਾਤਾਰ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਵਿੱਚ ਵੇਖਿਆ ਜਾ ਸਕਦਾ ਹੈ ਕਿ ਲੋਕਾਂ ਦੇ ਘਰ ਪਾਣੀ ਵਿੱਚ ਡੁੱਬੇ ਹੋਏ ਹਨ ਅਤੇ ਲੋਕ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਚੜ੍ਹੇ ਹੋਏ ਹਨ।ਕੁਝ ਲੋਕ ਚੀਖਦੇ ਹੋਏ ਵੀ ਦਿਖਾਈ ਦੇ ਰਹੇ ਹਨ,ਕਿਉਂਕਿ ਇਹ ਮੰਜ਼ਰ ਬਹੁਤ ਹੀ ਜ਼ਿਆਦਾ ਭਿਆਨਕ ਦਿਖਾਈ ਦੇ ਰਿਹਾ ਹੈ।ਲਗਾਤਾਰ ਪਾਣੀ ਦੀ ਰਫ਼ਤਾਰ ਵਿੱਚ ਵਾਧਾ ਹੋ ਰਿਹਾ ਹੈ ਅਤੇ ਬਹੁਤ ਸਾਰੇ ਘਰ ਡੁੱਬ ਚੁੱਕੇ ਹਨ ਜਿਸ ਨੂੰ ਦੇਖ ਕੇ ਕਿਸੇ ਦਾ ਵੀ ਦਿਲ ਰਹਿ ਸਕਦਾ ਹੈ।ਇਹ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨੀ ਵਿਚ ਹਨ, ਭਾਵੇਂ ਕਿ ਇਹ ਪਤਾ ਨਹੀਂ ਚੱਲ ਸਕਿਆ ਕਿ ਇਹ ਤਸਵੀਰਾਂ ਕਿੱਥੋਂ ਦੀਆਂ ਹਨ।ਪਰ ਭਾਰਤ ਦੇ ਬਹੁਤ ਸਾਰੇ

ਇਲਾਕਿਆਂ ਦੇ ਵਿੱਚ ਹੜ੍ਹ ਆਏ ਹੋਏ ਹਨ,ਜਿਸ ਕਾਰਨ ਲੋਕਾਂ ਦੀਆਂ ਮੁਸੀਬਤਾਂ ਵਧਦੀਆਂ ਹੋਈਆਂ ਹਨ।ਕੁਝ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਦੇ ਵਿੱਚੋਂ ਕੱਢਿਆ ਜਾ ਰਿਹਾ ਹੈ ਅਤੇ ਹਾਈ ਅਲਰਟ ਜਾਰੀ ਕੀਤੇ ਜਾ ਰਹੇ ਹਨ।ਪਰ ਫਿਰ ਵੀ ਕੁਝ ਲੋਕ ਹੜ੍ਹਾਂ ਵਿਚ ਫਸੇ ਹੋਏ ਦਿਖਾਈ ਦੇ ਰਹੇ ਹਨ ਅਤੇ ਇਨ੍ਹਾਂ ਕੋਲ ਕੋਈ ਵੀ ਸਹਾਇਤਾ ਨਹੀਂ ਪਹੁੰਚ ਰਹੀ।ਲੋਕ ਬਹੁਤ ਜ਼ਿਆਦਾ ਪਰੇਸ਼ਾਨ ਹਨ ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਕ ਪਾਸੇ ਹੜ੍ਹਾਂ ਦਾ ਪਾਣੀ ਆ ਰਿਹਾ ਹੈ ਅਤੇ ਦੂਜੇ ਪਾਸੇ ਭਾਰੀ ਵੀ ਪੈ ਰਿਹਾ ਹੈ,ਜਿਸ ਕਾਰਨ ਪਾਣੀ ਦਾ ਪੱਧਰ ਉੱਚਾ ਹੁੰਦਾ ਜਾ ਰਿਹਾ ਹੈ ਅਤੇ ਲੋਕਾਂ ਦੇ ਦਿਲਾਂ

ਦੀਆਂ ਧੜਕਣਾਂ ਤੇਜ਼ ਹੁੰਦੀਆਂ ਜਾ ਰਹੀਆਂ ਹਨ।ਲੋਕ ਬਹੁਤ ਜ਼ਿਆਦਾ ਘਬਰਾਏ ਹੋਏ ਦਿਖਾਈ ਦੇ ਰਹੇ ਹਨ ਇਸ ਮੌਕੇ ਉਨ੍ਹਾਂ ਕੋਲ ਖਾਣ ਪੀਣ ਦੀਆਂ ਚੀਜ਼ਾਂ ਵੀ ਨਹੀਂ ਹਨ ਅਤੇ ਨਾ ਹੀ ਕੋਈ ਹੋਰ ਮੁੱਢਲੀ ਸਹਾਇਤਾ ਮੌਜੂਦ ਹੈ ਤਾਂ ਜੋ ਉਹ ਆਪਣਾ ਗੁਜ਼ਾਰਾ ਕਰ ਸਕਣ। ਪਾਣੀ ਦੇ ਪੱਧਰ ਨੂੰ ਦੇਖਦੇ ਹੋਏ ਲੋਕ ਡਰ ਰਹੇ ਹਨ ਅਤੇ ਮਦਦ ਦੀ ਗੁਹਾਰ ਲਗਾ ਰਹੇ ਹਨ।ਸੋ ਸਰਕਾਰ ਨੂੰ ਅਜਿਹੇ ਲੋਕਾਂ ਦੀ ਮੱਦਦ ਲਈ ਪ੍ਰਬੰਧ ਕਰਨੇ ਚਾਹੀਦੇ ਹਨ ਅਤੇ ਇਨ੍ਹਾਂ

ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਪਹੁੰਚਾਉਣ ਦਾ ਪ੍ਰਬੰਧ ਕੀਤਾ ਜਾਣਾ ਚਾਹੀਦਾ ਹੈ।

Leave a Reply

Your email address will not be published. Required fields are marked *