ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਵਾਇਰਲ ਹੁੰਦੀਆਂ ਹਨ, ਜਿਨ੍ਹਾਂ ਵਿਚ ਵੇਖਿਆ ਜਾ ਸਕਦਾ ਹੈ ਕਿ ਕਿਸ ਤਰੀਕੇ ਨਾਲ ਪੰਜਾਬ ਪੁਲੀਸ ਆਮ ਲੋਕਾਂ ਨਾਲ ਧੱ-ਕੇ-ਸ਼ਾ-ਹੀ ਕਰਦੀ ਹੋਈ ਦਿਖਾਈ ਦਿੰਦੀ ਹੈ ਅਤੇ ਕਈ ਵਾਰ ਅਜਿਹੇ ਮਾਮਲੇ ਵੀ ਸਾਹਮਣੇ ਆ ਚੁੱਕੇ ਹਨ।ਜਿੱਥੇ ਪੁਲੀਸ ਮੁਲਾਜ਼ਮਾਂ ਵੱਲੋਂ ਧੱ-ਕੇ ਨਾਲ ਕਈ ਘਰਾਂ ਦੇ ਵਿੱਚ ਛਾਪੇਮਾਰੀ ਕੀਤੀ ਜਾਂਦੀ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਸ੍ਰੀ ਮੁਕਤਸਰ ਸਾਹਿਬ ਦੇ ਇਕ ਪਿੰਡ ਤੋਂ ਸਾਹਮਣੇ ਆ ਰਿਹਾ ਹੈ, ਜਿੱਥੇ ਇੱਕ ਘਰ ਵਿੱਚ ਪੁਲਿਸ ਮੁਲਾਜ਼ਮ ਚੋਰਾਂ ਦੀ ਤਰ੍ਹਾਂ ਦਾਖਲ ਹੁੰਦੇ ਹਨ।ਇਸ ਦੀਆਂ ਕੁਝ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆ ਰਹੀਆਂ ਹਨ,ਜਿਸ
ਵਿਚ ਵੇਖਿਆ ਜਾ ਸਕਦਾ ਹੈ ਕਿ ਪੁਲੀਸ ਮੁਲਾਜ਼ਮ ਘਰ ਦੇ ਦਰਵਾਜ਼ੇ ਨੂੰ ਟੱਪ ਕੇ ਘਰ ਦੇ ਅੰਦਰ ਚਲਿਆ ਜਾਂਦਾ ਹੈ।ਉਸ ਤੋਂ ਬਾਅਦ ਦਰਵਾਜ਼ਾ ਖੋਲ੍ਹਦਾ ਹੈ ਅਤੇ ਬਾਕੀ ਪੁਲੀਸ ਮੁਲਾਜ਼ਮ ਅੰਦਰ ਚਲੇ ਜਾਂਦੇ ਹਨ,ਇਸ ਮੌਕੇ ਘਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ।ਪੁਲੀਸ ਮੁਲਾਜ਼ਮਾਂ ਵੱਲੋਂ ਘਰ ਦੀ ਤ-ਲਾ-ਸ਼ੀ ਲਈ ਜਾਂਦੀ ਹੈ ਉਸ ਤੋਂ ਬਾਅਦ ਜਦੋਂ ਇਨ੍ਹਾਂ ਦੇ ਹੱਥ ਕੁਝ ਵੀ ਨਹੀਂ ਲੱਗਦਾ ਤਾਂ ਪੁਲਿਸ ਮੁਲਾਜ਼ਮ ਇਸ ਘਰ ਵਿਚ ਖਡ਼੍ਹੇ ਬੋਲਟ ਅਤੇ ਮੋਟਰਸਾਈਕਲ ਨੂੰ ਆਪਣੇ ਨਾਲ ਲੈ ਜਾਂਦੇ ਹਨ।ਇਸ ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਅੱਠ ਮਹੀਨੇ ਪਹਿਲਾਂ ਇਨ੍ਹਾਂ ਦੇ
ਪਰਿਵਾਰਕ ਮੈਬਰਾਂ ਉੱਤੇ ਨਸ਼ਾ ਤਸਕਰੀ ਦਾ ਆਰੋਪ ਲਗਾਇਆ ਗਿਆ ਸੀ ਜੋ ਕਿ ਬਿਲਕੁਲ ਝੂਠਾ ਸੀ। ਉਸ ਸਮੇਂ ਤੋਂ ਲੈ ਕੇ ਪੁਲਸ ਮੁਲਾਜ਼ਮਾਂ ਇਨ੍ਹਾਂ ਨੂੰ ਇਸੇ ਪ੍ਰਕਾਰ ਨਾਲ ਤੰਗ ਪ੍ਰੇਸ਼ਾਨ ਕਰ ਰਹੇ ਹਨ।ਇਹ ਪੁਲੀਸ ਮੁਲਾਜ਼ਮ ਕਈ ਵਾਰ ਉਸ ਸਮੇਂ ਵੀ ਘਰ ਆਉਂਦੇ ਹਨ,ਜਦੋਂ ਘਰ ਵਿੱਚ ਔਰਤਾਂ ਇਕੱਲੀਆਂ ਹੁੰਦੀਆਂ ਹਨ।ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਪੁਲੀਸ ਮੁਲਾਜ਼ਮਾਂ ਨੇ ਜਾਣ ਬੁੱਝ ਕੇ ਇਨ੍ਹਾਂ ਨੂੰ ਤੰਗ ਕੀਤਾ ਹੋਇਆ ਹੈ।ਦੂਜੇ ਪਾਸੇ ਸੀਨੀਅਰ ਪੁਲੀਸ ਮੁਲਾਜ਼ਮ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਜੇ ਵੀਡੀਓ ਨਹੀਂ ਦੇਖੀ।
ਵੀਡੀਓ ਦੇਖਣ ਤੋਂ ਬਾਅਦ ਉਹ ਇਸ ਮਾਮਲੇ ਦੀ ਛਾਣਬੀਣ ਕਰਵਾਉਣਗੇ ਉਸ ਤੋਂ ਬਾਅਦ, ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।