ਸਾਡੇ ਸਮਾਜ ਵਿੱਚ ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।ਜਿੱਥੇ ਦਾਜ ਦਹੇਜ ਦੀ ਮੰਗ ਕਰ ਕੇ ਲੜਕੀਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆ ਰਿਹਾ ਹੈ,ਜਿੱਥੇ ਇੱਕ ਲੜਕੀ ਜਿਸ ਦਾ ਵਿਆਹ ਢਾਈ ਮਹੀਨੇ ਪਹਿਲਾਂ ਹੋਇਆ ਸੀ।ਇਸ ਦਾ ਕਹਿਣਾ ਹੈ ਕਿ ਇਸ ਨੂੰ ਇਸ ਦੇ ਸਹੁਰੇ ਪਰਿਵਾਰ ਵਾਲਿਆਂ ਵੱਲੋਂ ਦਾਜ ਦਹੇਜ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਇਸ ਦਾ ਪਤੀ ਨਸ਼ਾ ਕਰਦਾ ਹੈ, ਜਿਸ ਕਾਰਨ ਨਸ਼ੇ ਦੀ ਹਾਲਤ ਦੇ ਵਿੱਚ ਉਹ ਇਸਦੀ ਕੁੱ-ਟ-ਮਾ-ਰ ਵੀ ਕਰਦਾ ਹੈ।
ਇਸ ਲੜਕੀ ਨੇ ਦੱਸਿਆ ਕਿ ਇਸ ਦੇ ਵਿਆਹ ਤੋਂ ਪਹਿਲਾਂ ਇਸ ਦਾ ਪਤੀ ਇਟਲੀ ਗਿਆ ਹੋਇਆ ਸੀ। ਪਰ ਉਥੋਂ ਆਉਣ ਤੋਂ ਬਾਅਦ ਉਸ ਨੇ ਕੰਮ ਕਰਨਾ ਬੰਦ ਕਰ ਦਿੱਤਾ ਅਤੇ ਨਸ਼ਾ ਕਰਕੇ ਘਰ ਵਿੱਚ ਪਿਆ ਰਹਿੰਦਾ ਹੈ ਅਤੇ ਹੁਣ ਇਸ ਨੂੰ ਘਰੋਂ ਕੱਢਣ ਦੀਆਂ ਗੱਲਾਂ ਕਰ ਰਿਹਾ ਹੈ। ਜਿਸ ਤੋਂ ਤੰਗ ਪਰੇਸ਼ਾਨ ਹੋ ਕੇ ਇਸ ਨੇ ਆਪਣੇ ਪੇਕੇ ਪਰਿਵਾਰ ਵਾਲਿਆਂ ਨੂੰ ਇਸਦੀ ਸੂਚਨਾ ਦਿੱਤੀ।ਜਦੋਂ ਇਸ ਦੇ ਪੇਕੇ ਪਰਿਵਾਰ ਵਾਲੇ ਇਨ੍ਹਾਂ ਦੇ ਘਰ ਆਏ ਤਾਂ ਇਸ ਦੇ ਪਤੀ ਨੇ ਇਸ ਦੇ ਭਰਾ ਉੱਤੇ ਵੀ ਹ-ਮ-ਲਾ ਕਰ ਦਿੱਤਾ ਅਤੇ ਉਸ ਨੂੰ
ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ,ਜਿਸ ਕਾਰਨ ਉਹ ਹਸਪਤਾਲ ਵਿੱਚ ਦਾਖ਼ਲ ਹੈ।ਹੁਣ ਇਸ ਲੜਕੀ ਦਾ ਕਹਿਣਾ ਹੈ ਕਿ ਇਸ ਦੇ ਪਤੀ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ,ਉਸ ਦੇ ਖਿਲਾਫ ਪਰਚਾ ਦਰਜ ਕੀਤਾ ਜਾਵੇ ਅਤੇ ਉਸ ਨੂੰ ਉਸ ਦੇ ਕੀਤੇ ਦੀ ਸਜ਼ਾ ਦਿੱਤੀ ਜਾਵੇ।ਦੂਜੇ ਪਾਸੇ ਪੁਲਿਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ
ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ, ਉਸ ਦੇ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।