ਅੱਜਕੱਲ੍ਹ ਅਜਿਹੇ ਬਹੁਤ ਸਾਰੇ ਮਾਮਲੇ ਸਾਹਮਣੇ ਆ ਰਹੇ ਹਨ,ਜਿੱਥੇ ਵਿਆਹ ਤੋਂ ਬਾਅਦ ਲੜਕੀਆਂ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਦੀ ਜਾਨ ਲੈ ਲਈ ਜਾਂਦੀ ਹੈ।ਇਸੇ ਤਰ੍ਹਾਂ ਦਾ ਇਕ ਮਾਮਲਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸਾਹਮਣੇ ਆ ਰਿਹਾ ਹੈ, ਜਿੱਥੋਂ ਦੇ ਇੱਕ ਪਿੰਡ ਵਿੱਚ ਇੱਕ ਲੜਕੀ ਦਾ ਦੋ ਸਾਲ ਪਹਿਲਾਂ ਵਿਆਹ ਹੋਇਆ ਸੀ।ਇਸ ਲੜਕੀ ਨੇ ਇਕ ਬੱਚੀ ਨੂੰ ਵੀ ਜਨਮ ਦਿੱਤਾ ਸੀ। ਜਾਣਕਾਰੀ ਮੁਤਾਬਕ ਇਹ ਲੜਕੀ ਨਾ ਸੁਣ ਸਕਦੀ ਸੀ ਅਤੇ ਨਾ ਹੀ ਬੋਲ ਸਕਦੀ ਸੀ।ਇਹ ਹੁਣ ਇਸ ਲੜਕੀ ਦੀ ਮੌਤ ਦੀ
ਖਬਰ ਸਾਹਮਣੇ ਆ ਰਹੀ ਹੈ।ਜਾਣਕਾਰੀ ਮੁਤਾਬਕ ਇਸ ਨੇ ਫਾ-ਹਾ ਲੈ ਕੇ ਆਪਣੀ ਜ਼ਿੰਦਗੀ ਖਤਮ ਕੀਤੀ ਹੈ।ਪਰ ਲੜਕੀ ਦੇ ਪੇਕੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਨੇ ਆ-ਤ-ਮ-ਹੱ-ਤਿ-ਆ ਨਹੀਂ,ਬਲਕਿ ਉਸ ਦਾ ਕ-ਤ-ਲ ਕੀਤਾ ਗਿਆ ਹੈ ਇਸ ਲਈ ਪਿਛਲੇ ਪੰਜ ਦਿਨਾਂ ਤੋਂ ਉਹ ਧਰਨਾ ਪ੍ਰਦਰਸ਼ਨ ਕਰ ਰਹੇ ਹਨ।ਕਿਉਂਕਿ ਪੁਲਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਢਿੱਲੀ ਕਾਰਵਾਈ ਕੀਤੀ ਜਾ ਰਹੀ ਸੀ ਅਤੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਸੀ। ਹੁਣ ਤੱਕ ਵੀ ਪੁਲਸ ਪ੍ਰਸ਼ਾਸਨ ਨੇ ਲੜਕੀ ਦੇ ਪਤੀ ਨੂੰ ਹੀ ਗ੍ਰਿਫ਼ਤਾਰ ਕੀਤਾ ਹੈ।ਪਰ ਉਸ ਦੇ ਬਾਕੀ ਪਰਿਵਾਰਕ ਮੈਂਬਰਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਇਸ ਲਈ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਲੜਕੇ ਦੇ ਪਰਿਵਾਰਕ
ਮੈਂਬਰਾਂ ਦੇ ਖਿਲਾਫ ਵੀ ਕਾਰਵਾਈ ਹੋਣੀ ਚਾਹੀਦੀ ਹੈ।ਕਿਉਂਕਿ ਉਨ੍ਹਾਂ ਨੇ ਵੀ ਇਨ੍ਹਾਂ ਦੀ ਲੜਕੀ ਨੂੰ ਬਹੁਤ ਜ਼ਿਆਦਾ ਤੰਗ ਪਰੇਸ਼ਾਨ ਕੀਤਾ ਹੋਇਆ ਸੀ।ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਨਾਲ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ, ਜਿਨ੍ਹਾਂ ਨੇ ਰੋਡ ਜਾਮ ਕੀਤਾ ਹੋਇਆ ਹੈ ਅਤੇ ਇਨਸਾਫ ਦੀ ਮੰਗ ਕਰ ਰਹੇ ਹਨ।ਦੂਜੇ ਪਾਸੇ ਪੁਲਸ ਪ੍ਰਸ਼ਾਸਨ ਵੱਲੋਂ ਵੀ ਇਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਕਿ ਇਸ ਮਾਮਲੇ ਵਿਚ ਚੰਗੀ ਤਰ੍ਹਾਂ ਪੜਤਾਲ ਕੀਤੀ ਜਾਵੇਗੀ।ਉਸ ਤੋਂ ਬਾਅਦ ਜਿਹੜੇ ਵੀ ਦੋਸ਼ੀ ਸਾਹਮਣੇ ਆਉਣਗੇ, ਉਨ੍ਹਾਂ ਨੂੰ
ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਵੇਗੀ।