ਪੰਜਾਬ ਨਾਲ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਹ ਗੱਲ ਸੂਤਰਾਂ ਦੇ ਹਵਾਲੇ ਤੋਂ ਦੱਸੀ ਜਾ ਰਹੀ ਹੈ ਪਰ ਅਜੇ ਤੱਕ ਇਸ ਦਾ ਅਧਿਕਾਰਕ ਐਲਾਨ ਨਹੀਂ ਕੀਤਾ ਗਿਆ।ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੇ ਵਿੱਚ ਕਾਟੋ ਕਲੇਸ਼ ਦਾ ਛਿੜਿਆ ਹੋਇਆ ਹੈ।ਅਕਸਰ ਹੀ ਪੰਜਾਬ ਕਾਂਗਰਸ ਦੇ ਬਹੁਤ ਸਾਰੇ ਵਿਧਾਇਕ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਬੋਲਦੇ ਹੋਏ ਦਿਖਾਈ ਦਿੰਦੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੁੰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਮੰਤਰੀਆਂ ਦੀ ਗੱਲਬਾਤ ਨਹੀਂ ਸੁਣਦੇ ਅਤੇ ਆਪਣੇ ਆਪ ਫ਼ੈਸਲੇ ਲਾ ਲੈਂਦੇ ਹਨ। ਨਵਜੋਤ ਸਿੰਘ ਸਿੱਧੂ ਦੁਆਰਾ ਵੀ ਬਹੁਤ ਸਾਰੇ ਤੰਜ ਕੈਪਟਨ ਅਮਰਿੰਦਰ ਸਿੰਘ ਉੱਤੇ ਕਸੇ ਗਏ ਸੀ।ਪਿਛਲੇ ਦਿਨੀਂ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਦੀ ਹਾਈ ਕਮਾਨ ਨੇ ਮੀਟਿੰਗ ਦੇ ਲਈ ਬੁਲਾਇਆ ਸੀ।ਇਸ ਮੀਟਿੰਗ ਦੇ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਜੇਕਰ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਉਤਾਰਿਆ ਜਾਵੇਗਾ ਤਾਂ ਉਹ ਪਾਰਟੀ ਨੂੰ ਵੀ ਛੱਡ ਦੇਣਗੇ ਅਤੇ ਇਸੇ ਤਰੀਕੇ ਨਾਲ ਹੁਣ ਹੋਇਆ ਵੀ ਹੈ। ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਵੀ ਅਸਤੀਫਾ ਦੇ ਰਹੇ ਹਨਇਸ ਤੋਂ ਇਲਾਵਾ ਕਾਂਗਰਸ ਪਾਰਟੀ ਨੂੰ ਵੀ ਛੱਡ ਰਹੇ ਹਨ।ਦੱਸਿਆ ਜਾ ਰਿਹਾ ਹੈ ਕਿ ਅਗਲੀ ਮੀਟਿੰਗ ਦੇ ਵਿੱਚ ਇਹ ਐਲਾਨ ਕੀਤਾ ਜਾ ਸਕਦਾ ਹੈ
ਕਿ ਪੰਜਾਬ ਦੇ ਲਈ ਇਕ ਨਵਾਂ ਮੁੱਖਮੰਤਰੀ ਚੁਣਿਆ ਜਾਵੇ।ਇਸ ਦੌਰਾਨ ਨਵਜੋਤ ਸਿੰਘ ਸਿੱਧੂ ਨੂੰ ਵੀ ਮੰਤਰੀ ਚੁਣਿਆ ਜਾ ਸਕਦਾ ਹੈ ਪਰ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਜ਼ੋਨਲ ਦੀਆਂ ਸੰਭਾਵਨਾਵਾਂ ਜ਼ਿਆਦਾ ਦਿਖਾਈ ਦੇ ਰਹੀਆਂ ਹਨ।ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਪੇਸ਼ ਕੀਤੇ ਜਾ ਰਹੇ ਹਨ।ਜ਼ਿਆਦਾਤਰ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਨਾਟਕ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਕਾਂਗਰਸ ਨੂੰ ਬਚਾਇਆ ਜਾ ਸਕੇ।ਕਿਉਂਕਿ ਕੈਪਟਨ ਅਮਰਿੰਦਰ ਸਿੰਘ ਜੇਕਰ ਆਪਣੀ ਕੁਰਸੀ ਤੇ ਬੈਠੇ ਰਹਿੰਦੇ ਹਨ ਤਾਂ ਕਾਂਗਰਸ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !