ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਨਵੇਂ ਐਕਸ਼ਨ ਲਏ ਜਾ ਰਹੇ ਹਨ,ਜਿਸ ਕਾਰਨ ਲੋਕਾਂ ਦੇ ਵਿਚ ਇਹ ਉਮੀਦ ਵੀ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੇ ਸਿਸਟਮ ਨੂੰ ਸੁਧਾਰਿਆ ਜਾ ਸਕਦਾ ਹੈ।ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਦੇ ਅਹੁਦੇ ਤੇ ਬੈਠਣ ਤੋਂ ਬਾਅਦ ਮੰਤਰੀ ਮੰਡਲ ਵਿਚ ਬਦਲਾਅ ਕੀਤਾ ਨਵੇਂ ਮੰਤਰੀਆਂ ਨੂੰ ਮੰਤਰੀ ਮੰਡਲ ਦੇ ਵਿੱਚ ਸ਼ਾਮਲ ਕੀਤਾ ਗਿਆ ਤਾਂ ਜੋ ਨਵੇਂ ਫ਼ੈਸਲੇ ਲਏ ਜਾ ਸਕਣ ਅਤੇ ਪੰਜਾਬ ਦਾ ਵਿਕਾਸ ਕੀਤਾ ਜਾ ਸਕੇ।ਇਸ ਤੋਂ ਇਲਾਵਾ ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਵੀ ਬਦਲਿਆ ਤਾਂ ਜੋ ਪੰਜਾਬ ਦੇ ਵਿੱਚ ਲੋਕਾਂ ਦੇ ਮਸਲਿਆਂ ਦਾ ਹੱਲ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਬਿਜਲੀ ਵਿਭਾਗ ਅਤੇ
ਜਲ ਵਿਭਾਗ ਸਬੰਧੀ ਵੀ ਕਈ ਫ਼ੈਸਲੇ ਲਏ ਹਨ।ਨਾਲ ਹੀ ਉਨ੍ਹਾਂ ਨੇ ਆਪਣੀ ਸਕਿਉਰਿਟੀ ਨੂੰ ਵੀ ਘੱਟ ਕੀਤਾ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪੰਜਾਬ ਵਿੱਚ ਆਮ ਵਿਅਕਤੀ ਦੇ ਤਰ੍ਹਾਂ ਰਹਿਣਾ ਚਾਹੁੰਦੇ ਹਨ ਅਤੇ ਆਪਣੀਆਂ ਜ਼ਿੰਮੇਵਾਰੀਆਂ ਨੂੰ ਨਿਭਾਉਣਾ ਚਾਹੁੰਦੇ ਹਨ।ਇਕ ਨਵਾਂ ਫੈਸਲਾ ਲਿਆ ਗਿਆ ਹੈ ਜਾਣਕਾਰੀ ਮੁਤਾਬਕ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਘਰਾਂ ਨੂੰ ਹੁਣ ਮਾਲਿਕਾਨਾ ਹੱਕ ਦਿੱਤਾ ਜਾਵੇਗਾ।ਇਸ ਦੇ ਲਈ ਪਿੰਡਾਂ ਦੇ ਸਰਪੰਚਾਂ ਨੂੰ ਇਸ ਵਿਕਾਸ
ਕਾਰਜ ਨੂੰ ਜਲਦੀ ਤੋਂ ਜਲਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਦੱਸ ਦੇਈਏ ਕਿ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਨੂੰ ਕਾਰਡ ਦਿੱਤੇ ਗਏ ਹਨ ਤਾਂ ਜੋ ਉਹ ਮੁੱਖ ਮੰਤਰੀ ਦੇ ਨਾਲ ਗੱਲਬਾਤ ਕਰ ਸਕਣ।ਅਜਿਹਾ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਨਹੀਂ ਕੀਤਾ ਜਿਸ ਕਾਰਨ ਚਰਨਜੀਤ ਸਿੰਘ ਚੰਨੀ ਲੋਕਾਂ ਦੇ ਹਰਮਨ ਪਿਆਰੇ ਬਣਦੇ ਜਾ ਰਹੇ ਹਨ।