ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਹਨ।ਜਿਨਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ। ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫੀ ਜਿਆਦਾ ਵਾਇਰਲ ਹੋ ਰਹੀ ਹੈ,ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਵਿਅਕਤੀ ਸਾਈਕਲ ਤੇ ਸਵਾਰ ਹੋ ਕੇ ਜਾ ਰਿਹਾ ਹੈ।ਹੈਰਾਨੀ ਵਾਲੀ ਗੱਲ ਇਹ ਹੈ ਕਿ ਇਸ ਵਿਅਕਤੀ ਦੀ ਇੱਕ ਲੱਤ ਨਹੀਂ ਹੈ।ਇਸ ਨੇ ਆਪਣੇ ਹੱਥ ਵਿੱਚ ਸੋਟੀ ਫੜ ਰੱਖੀ ਹੈ ਇਸ ਸੋਟੀ ਦੇ ਸਹਾਰੇ ਇਹ ਆਪਣੇ ਸਾਈਕਲ ਨੂੰ ਅੱਗੇ ਕਰ ਰਿਹਾ ਹੈ।ਬੜੀ ਰਫ਼ਤਾਰ ਦੇ ਨਾਲ ਹੀ ਸਾਈਕਲ ਚਲਾ ਰਿਹਾ ਹੈ ਇਸ ਦਾ ਕਹਿਣਾ ਹੈ ਕਿ ਇਹ ਮਿਹਨਤ ਮਜ਼ਦੂਰੀ ਕਰਦਾ
ਹੈ ਅਤੇ ਰੋਜ਼ਾਨਾ ਹੀ ਸਾਈਕਲ ਤੇ ਸਵਾਰ ਹੋ ਕੇ ਸ਼ਹਿਰ ਵੱਲ ਜਾਂਦਾ ਕਿਸੇ ਰਾਹਗੀਰ ਨੇ ਇਸ ਦੀ ਵੀਡੀਓ ਬਣਾਈ ਅਤੇ ਸੋਸ਼ਲ ਮੀਡੀਆ ਉੱਤੇ ਪਾ ਦਿੱਤੀ।ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਅਤੇ ਇਸ ਵਿਅਕਤੀ ਦੇ ਜਜ਼ਬੇ ਨੂੰ ਦੇਖ ਕੇ ਲੋਕ ਬਹੁਤ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ ਅਤੇ ਇਸ ਨੂੰ ਸਲਾਮ ਕਰ ਰਹੇ ਹਨ। ਦੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਆਪਣੀ ਜ਼ਿੰਦਗੀ ਦੇ ਵਿੱਚ ਛੋਟੀ ਜਿਹੀ ਮੁਸ਼ਕਲ ਆਉਣ ਤੋਂ ਬਾਅਦ ਘਬਰਾ ਜਾਂਦੇ ਹਨ ਅਤੇ ਦਿਲ ਛੋਟਾ ਕਰ ਬੈਠਦੇ ਹਨ।ਪਰ ਉੱਥੇ ਹੀ ਕੁਝ ਲੋਕ ਅਜਿਹੇ ਵੀ ਹੁੰਦੇ ਹਨ ਜੋ ਵੱਡੀਆਂ ਮੁਸੀਬਤਾਂ ਝੱਲਦੇ ਹਨ ਅਤੇ ਹੌਸਲੇ ਬੁਲੰਦ ਰੱਖਦੇ ਹਨ ਅਤੇ ਕੁਝ
ਅਜਿਹਾ ਕਰਕੇ ਵਿਖਾਉਂਦੇ ਹਨ।ਜਿਸ ਨਾਲ ਲੋਕ ਉਨ੍ਹਾਂ ਦੇ ਚਰਚੇ ਕਰਦੇ ਹਨ ਇਸ ਵੀਡੀਓ ਨੂੰ ਬਹੁਤ ਸਾਰੇ ਲੋਕਾਂ ਵੱਲੋਂ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ।ਜ਼ਿਆਦਾਤਰ ਲੋਕਾਂ ਵੱਲੋਂ ਇਸ ਵਿਅਕਤੀ ਦੀ ਤਾਰੀਫ ਕੀਤੀ ਜਾ ਰਹੀ ਹੈ।ਬਹੁਤ ਸਾਰੇ ਲੋਕ ਇਸ ਵਿਅਕਤੀ ਨੂੰ ਦੇਖ ਕੇ ਪ੍ਰੇਰਿਤ ਹੋ ਰਹੇ ਹਨ।ਤੁਹਾਡਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।