ਨਾਭਾ ਦੇ ਵਿੱਚ ਨੌਜਵਾਨ ਦਾ ਬੇਰਹਿਮੀ ਦੇ ਨਾਲ ਕੀਤਾ ਗਿਆ ਕਤਲ

Uncategorized

ਅੱਜਕੱਲ੍ਹ ਪੰਜਾਬ ਦੇ ਹਾਲਾਤ ਦਿਨੋ ਦਿਨ ਮਾੜੇ ਹੁੰਦੇ ਜਾ ਰਹੇ ਹਨ ਜਿਸ ਕਾਰਨ ਰੋਜ਼ਾਨਾ ਹੀ ਗੁੰ-ਡਾ-ਗ-ਰ-ਦੀ ਦੀਆਂ ਤਸਵੀਰਾਂ ਸਾਹਮਣੇ ਆਉਂਦੀਆਂ ਹਨ।ਇਸ ਤੋਂ ਇਲਾਵਾ ਛੋਟੀ ਮੋਟੀ ਗੱਲ ਪਿੱਛੇ ਹੀ ਕਤਲ ਕਰ ਦਿੱਤੇ ਜਾਂਦੇ ਹਨ।ਇਸੇ ਤਰ੍ਹਾਂ ਦਾ ਇਕ ਮਾਮਲਾ ਨਾਭਾ ਬਲਾਕ ਦੇ ਪਿੰਡ ਹੱਲੋਤਾਲੀ ਤੋਂ ਸਾਹਮਣੇ ਆ ਰਿਹਾ ਹੈ, ਜਿਥੇ ਇਕ ਨੌਜਵਾਨ ਲਡ਼ਕੇ ਦਾ ਕ-ਤ-ਲ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਇਹ ਨੌਜਵਾਨ ਪ੍ਰਾਈਵੇਟ ਫੈਕਟਰੀ ਤੋਂ ਕੰਮ ਕਰਨ ਤੋਂ ਬਾਅਦ ਆਪਣੇ ਘਰ ਪਰਤ ਰਿਹਾ ਸੀ।ਇਸ ਦੌਰਾਨ ਇਹ ਬੁਲਟ ਮੋਟਰਸਾਈਕਲ ਤੇ ਸਵਾਰ ਸੀ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਇਸ ਦਾ ਕ-ਤ-ਲ ਕਰ ਦਿੱਤਾ ਗਿਆ ਅਤੇ

ਇਸ ਦਾ ਬੁਲਟ ਮੋਟਰਸਾਈਕਲ ਲੈ ਕੇ ਫ਼ਰਾਰ ਹੋ ਗਏ।ਜਾਣਕਾਰੀ ਮੁਤਾਬਕ ਇਹ ਘਟਨਾ ਰਾਤ ਦੇ ਕਰੀਬ ਨੌਂ ਵਜੇ ਦੀ ਹੈ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਮਾਮਲੇ ਬਾਰੇ ਜਾਣਕਾਰੀ ਹੋਈ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ ਅਤੇ ਘਰ ਵਿੱਚ ਸੋਗ ਦੀ ਲਹਿਰ ਹੈ।ਉਨ੍ਹਾਂ ਵਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਇਸ ਮਾਮਲੇ ਦੀ ਗੁੱਥੀ ਨਹੀਂ ਸੁਲਝਾ ਭਾਵ ਅਜੇ ਤਕ ਇਹ ਪਤਾ ਨਹੀਂ ਚੱਲਿਆ ਕਿ ਕਿਸ ਦੁਆਰਾ ਇਸ ਨੌਜਵਾਨ ਦਾ ਕ-ਤ-ਲ ਕੀਤਾ ਗਿਆ ਹੈ।ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਉਸ ਦਾ ਕਿਸੇ ਨਾਲ ਕੋਈ ਵੀ ਝਗੜਾ ਨਹੀਂ ਹੋਇਆ ਸੀ ਭਾਵ ਕੋਈ ਰੰਜਿਸ਼ ਨਹੀਂ ਸੀ।ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ।ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ

ਹੋਵੇਗੀ ਦੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿੱਚ ਲੋਕ ਬਹੁਤ ਜ਼ਿਆਦਾ ਜ਼ਹਿਰੀ ਹੋ ਚੁੱਕੇ ਹਨ।ਜਿਸ ਕਾਰਨ ਰੋਜ਼ਾਨਾ ਹੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ।ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਲੁੱਟ ਖੋਹ ਅਤੇ ਚੋਰੀ ਦੀਆਂ ਵਾਰਦਾਤਾਂ ਵੀ ਲਗਾਤਾਰ ਹੋ ਰਹੀਆਂ ਹਨ।ਪੁਲੀਸ ਪ੍ਰਸ਼ਾਸਨ ਨੂੰ ਅਜਿਹੇ ਮਾਮਲਿਆਂ ਨੂੰ ਜਲਦੀ ਤੋਂ ਜਲਦੀ ਸੁਲਝਾਉਣਾ ਚਾਹੀਦਾ ਹੈ ਅਤੇ ਸਖ਼ਤੀ ਨਾਲ ਕਾਰਵਾਈ ਕਰਨ ਦੀ ਜ਼ਰੂਰਤ ਹੈ ਤਾਂ ਜੋ ਅਜਿਹੇ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ।

Leave a Reply

Your email address will not be published.