ਅੱਜਕੱਲ੍ਹ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ ਅਤੇ ਸਰਕਾਰ ਦੇ ਦਾਅਵਿਆਂ ਦੀ ਫੂਕ ਕੱਢ ਦਿੰਦੇ ਹਨ।ਕਿਉਂਕਿ ਸਰਕਾਰ ਵੱਲੋਂ ਇਹ ਦਾਅਵੇ ਕੀਤੇ ਜਾਂਦੇ ਹਨ ਕਿ ਉਨ੍ਹਾਂ ਨੇ ਮੁੱਢਲੀਆਂ ਸਹੂਲਤਾਂ ਦੇ ਲਈ ਵਧੀਆ ਪ੍ਰਬੰਧ ਕੀਤੇ ਹੋਏ ਹਨ।ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ਸਰਕਾਰ ਵੱਲੋਂ ਵੀ ਇਹ ਦਾਅਵੇ ਕੀਤੇ ਜਾਂਦੇ ਰਹੇ ਹਨ ਕਿ ਉਨ੍ਹਾਂ ਨੇ ਪੰਜਾਬ ਦੇ ਵਿਕਾਸ ਦੇ ਲਈ ਬਹੁਤ ਕੁਝ ਕੀਤਾ ਹੈ ਪਰ ਅਸਲੀਅਤ ਇਹ ਹੈ ਕਿ ਅਜੇ ਤੱਕ ਪੰਜਾਬ ਦੇ ਵਿੱਚ ਮੁੱਢਲੀਆਂ ਸਹੂਲਤਾਂ ਵੀ ਮੌਜੂਦ ਨਹੀਂ ਹਨ।ਜਿਸ ਕਾਰਨ ਲੋਕ ਤੜਪ ਤੜਪ ਕੇ ਆਪਣੀ ਜਾਨ ਦੇ ਦਿੰਦੇ ਹਨ।ਸਰਕਾਰੀ ਹਸਪਤਾਲਾਂ ਦੀ ਗੱਲ
ਕੀਤੀ ਜਾਵੇ ਤਾਂ ਇੱਥੇ ਮਰੀਜ਼ਾਂ ਨੂੰ ਸਹੀ ਇਲਾਜ ਨਹੀਂ ਦਿੱਤਾ ਜਾਂਦਾ,ਜਿਸ ਕਾਰਨ ਲੋਕ ਬਹੁਤ ਜ਼ਿਆਦਾ ਪ੍ਰੇਸ਼ਾਨ ਹੁੰਦੇ ਹਨ ਨਾਮ ਦੇ ਲਈ ਹੀ ਵੱਡੀਆਂ ਬਿਲਡਿੰਗਾਂ ਬਣਾੲੀਅਾਂ ਗੲੀਅਾਂ ਹਨ ਪਰ ਅੰਦਰ ਜਾ ਕੇ ਦੇਖਿਆ ਜਾਵੇ ਤਾਂ ਸਹੀ ਤਰੀਕੇ ਨਾਲ ਇਲਾਜ ਨਹੀਂ ਕੀਤਾ ਜਾਂਦਾ ਜਿਸ ਕਾਰਨ ਬਹੁਤ ਸਾਰੇ ਲੋਕ ਆਪਣੀ ਜਾਨ ਗਵਾ ਬੈਠਦੇ ਹਨ ਜਾਂ ਫਿਰ ਬਹੁਤ ਸਾਰੇ ਲੋਕ ਲੰਬੇ ਸਮੇਂ ਲਈ ਦਰਦ ਨਾਲ ਕੁਰਲਾਉਂਦੇ ਰਹਿੰਦੇ ਹਨ। ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਸਿਵਲ ਹਸਪਤਾਲ ਦੇ ਵਿਚ ਇਕ ਲੜਕੀ ਆਪਣੇ ਇਲਾਜ ਦੇ ਲਈ ਆਉਂਦੀ ਹੈ ਇਹ ਦੋ ਮਹੀਨਿਆਂ ਦੀ ਗਰਭਵਤੀ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦੇ ਪੇਟ ਵਿੱਚ ਬਹੁਤ ਜ਼ਿਆਦਾ ਦਰਦ ਹੋ ਰਿਹਾ ਸੀ ਇਸ ਨੂੰ ਇਸ ਦੇ ਪਰਿਵਾਰਕ ਮੈਂਬਰ ਹਸਪਤਾਲ ਵਿਚ ਲੈ ਕੇ ਆਏ ਪਰ ਹਸਪਤਾਲ ਦੇ ਵਿੱਚ ਡਾਕਟਰ
ਮੌਜੂਦ ਨਹੀਂ ਸੀ।ਇਸ ਤੋਂ ਇਲਾਵਾ ਜਿਹੜੇ ਡਾ ਇੱਥੇ ਮੌਜੂਦ ਸੀ ਉਨ੍ਹਾਂ ਨੇ ਇਸ ਲੜਕੀ ਨੂੰ ਇਲਾਜ ਨਹੀਂ ਦਿੱਤਾ।ਜਿਸ ਕਾਰਨ ਇਹ ਦੋ ਘੰਟੇ ਤੱਕ ਦਰਦ ਨਾਲ ਕੁਰਲਾਉਂਦੀ ਰਹੀ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਡਾਕਟਰਾਂ ਦਾ ਕਹਿਣਾ ਸੀ ਕਿ ਇਸ ਲੜਕੀ ਨੂੰ ਦੂਸਰੇ ਹਸਪਤਾਲ ਦੇ ਵਿੱਚ ਲੈ ਜਾਓ।ਕਿਉਂਕਿ ਤੁਸੀਂ ਇਸ ਜ਼ਿਲ੍ਹੇ ਦੇ ਨਹੀਂ ਹੋ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਕਿਸੇ ਦੂਸਰੇ ਦੇਸ਼ ਚੋਂ ਨਹੀਂ ਆਏ ਇਹ ਇਸੇ ਦੇਸ਼ ਦੇ ਬੱਚੇ ਰਹਿੰਦੇ ਹਨ ਅਤੇ ਇਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ।