ਹਰਚਰਨ ਸਿੰਘ ਜਿਸ ਦੀ ਉਮਰ ਕਰੀਬ ਸਤਾਰਾਂ ਸਾਲ ਦੀ ਸੀ ਉਸ ਦਾ ਮਾਮਲਾ ਕਾਫੀ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਬਹੁਤ ਸਾਰੇ ਲੋਕ ਸੋਸ਼ਲ ਮੀਡੀਆ ਦੇ ਜ਼ਰੀਏ ਹਰਚਰਨ ਸਿੰਘ ਦੇ ਕ-ਤ-ਲ ਮਾਮਲੇ ਦੇ ਵਿੱਚ ਇਨਸਾਫ਼ ਦੀ ਮੰਗ ਕਰ ਰਹੇ ਹਨ ।ਪਰ ਅਜੇ ਤੱਕ ਇਸ ਮਾਮਲੇ ਦੇ ਵਿੱਚ ਇਨਸਾਫ਼ ਨਹੀਂ ਹੋ ਸਕਿਆ।ਇਸ ਦਾ ਕਾਰਨ ਇਹ ਵੀ ਹੈ ਕਿ ਪੁਲੀਸ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੇ ਵਿੱਚ ਢਿੱਲੀ ਕਾਰਵਾਈ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਪੋਸਟਮਾਰਟਮ ਰਿਪੋਰਟ ਦੇ ਉੱਤੇ ਵੀ ਸ਼ੱਕ ਜਤਾਇਆ ਜਾ ਰਿਹਾ ਹੈ। ਇਸ ਮਾਮਲੇ ਨੂੰ ਵਕੀਲ ਸੁਨੀਲ ਮੱਲਣ ਵੱਲੋਂ ਸੁਲਝਾੳੁਣ ਦੀ
ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਵਿਸ਼ਵਾਸ ਦਿਵਾਇਆ ਜਾ ਰਿਹਾ ਹੈ ਉਹ ਇਸ ਮਾਮਲੇ ਵਿਚ ਇਨਸਾਫ ਕਰਵਾ ਕੇ ਰਹਿਣਗੇ ।ਉਨ੍ਹਾਂ ਨੇ ਦੱਸਿਆ ਕਿ ਜਿਨ੍ਹਾਂ ਅਧਿਕਾਰੀਆਂ ਨੇ ਇਸ ਮਾਮਲੇ ਦੇ ਵਿੱਚ ਗਲਤ ਕਾਰਵਾਈ ਕੀਤੀ ਹੈ ਉਨ੍ਹਾਂ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਹੋਵੇਗਾ। ਨਾਲ ਹੀ ਉਨ੍ਹਾਂ ਵੱਲੋਂ ਕੁਝ ਅਜਿਹੇ ਤਰਕ ਪੇਸ਼ ਕੀਤੇ ਜਾ ਰਹੇ ਹਨ।ਜਿਸ ਦੇ ਆਧਾਰ ਤੇ ਇਹ ਕਿਹਾ ਜਾ ਸਕਦਾ ਹੈ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਦਾ ਇਸ ਮਾਮਲੇ ਵਿੱਚ ਦੋਸ਼ ਹੈ।ਇੱਥੇ ਵਕੀਲ ਸੁਨੀਲ ਮੱਲ੍ਹਣ ਦਾ ਇਹ ਵੀ ਕਹਿਣਾ ਹੈ ਕਿ ਹੋ ਸਕਦਾ ਹੈ ਕਿ ਲੜਕੀ ਦੇ ਪਿਤਾ ਨੂੰ ਵੀ ਇਸ ਦਾ ਖਮਿਆਜ਼ਾ ਭੁਗਤਣਾ ਪੈ ਜਾਵੇ। ਦੱਸ ਦੇਈਏ ਕਿ ਲੜਕੀ ਦੇ ਪਿਤਾ ਅਮਰੀਕਾ ਵਿੱਚ ਰਹਿੰਦੇ ਹਨ। ਉਨ੍ਹਾਂ ਉੱਤੇ ਵੀ ਇਹ ਇਲਜ਼ਾਮ ਲੱਗ ਰਿਹਾ ਹੈ ਕਿ ਹੋ ਸਕਦਾ ਹੈ। ਉਨ੍ਹਾਂ ਨੇ ਇਸ ਘਟਨਾ ਦੀ ਸਾਜ਼ਿਸ਼ ਬਣਾਈ ਹੋਵੇ ਜੇਕਰ ਇਹ ਸਾਬਿਤ ਹੋ ਜਾਂਦਾ ਹੈ ਤਾਂ ਲੜਕੀ ਦੇ ਪਿਤਾ ਨੂੰ
ਅਮਰੀਕਾ ਸਰਕਾਰ ਵਲੋਂ ਡਿਪੋਰਟ ਵੀ ਕੀਤਾ ਜਾ ਸਕਦਾ ਹੈ।ਇਸ ਮਾਮਲੇ ਦੇ ਵਿੱਚ ਵਕੀਲ ਸੁਨੀਲ ਮੱਲ੍ਹਣ ਨੇ ਲੜਕੀ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੇ ਨਾਲ ਵੀ ਗੱਲਬਾਤ ਕੀਤੀ ਸੀ। ਇਸ ਤੋਂ ਇਲਾਵਾ ਹਰਚਰਨ ਸਿੰਘ ਦੇ ਦੋਸਤਾਂ ਨਾਲ ਵੀ ਗੱਲਬਾਤ ਕਰਕੇ ਇਸ ਮਾਮਲੇ ਨੂੰ ਸੁਲਝਾੳੁਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਇਸ ਮਾਮਲੇ ਦੇ ਅਸਲੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਹੋ ਸਕੇ।