ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਵੱਲੋਂ ਦਿੱਲੀ ਦੀਆਂ ਸਰਹੱਦਾਂ ਦੇ ਉੱਪਰ ਲਗਾਤਾਰ ਧਰਨੇ ਦਿੱਤੇ ਜਾ ਰਹੇ ਹਨ।ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਕਿਸਾਨਾਂ ਦੇ ਵੱਲੋਂ ਪਿੰਡਾਂ ਦੇ ਵਿੱਚ ਵੀ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਹਰ ਇੱਕ ਪਾਰਟੀ ਦਾ ਬਾਈਕਾਟ ਕੀਤਾ ਜਾ ਰਿਹਾ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਇਹ ਤਿੰਨੇ ਕਾਲੇ ਕਾਨੂੰਨ ਵਾਪਸ ਨਹੀਂ ਲੈ ਜਾਂਦੇ ਉਦੋਂ ਤੱਕ ਉਨ੍ਹਾਂ ਦੇ ਪਿੰਡਾਂ ਵਿੱਚ ਕੋਈ ਵੀ ਰਾਜਨੀਤਿਕ ਪਾਰਟੀ ਦਾ ਲੀਡਰ ਵੋਟ ਮੰਗਣ ਦੇ ਲਈ ਨਾ ਆਵੇ ਪਰ ਇਸ ਦੇ
ਚੱਲਦਿਆਂ ਹੀ ਬਹੁਤ ਸਾਰੇ ਲੀਡਰਾਂ ਵੱਲੋਂ ਫਿਰ ਵੀ ਪਿੰਡਾਂ ਦੇ ਵਿਚ ਜਾ ਕੇ ਵੋਟਾਂ ਦੇ ਲਈ ਮੰਗ ਕੀਤੀ ਜਾਂਦੀ ਹੈ ਇਸ ਦੇ ਚਲਦਿਆਂ ਹੀ ਅੱਜ ਸੁਖਬੀਰ ਸਿੰਘ ਬਾਦਲ ਦੁਆਰਾ ਅੰਬਰਸਰ ਦੇ ਵਿਚ ਇਕ ਰੋਸ ਰੈਲੀ ਕੱਢੀ ਗਈ ਜਿਸ ਵਿੱਚ ਉਹ ਲੋਕਾਂ ਨੂੰ ਸੰਬੋਧਨ ਕਰਦੇ ਨਜ਼ਰ ਆਏ।ਜਦੋਂ ਇਸ ਗੱਲ ਦਾ ਪਤਾ ਕਿਸਾਨਾਂ ਨੂੰ ਲੱਗਿਆ ਤਾਂ ਕਿਸਾਨਾਂ ਨੇ ਕਾਲੀਆਂ ਝੰਡੀਆਂ ਲੈ ਕੇ ਸੁਖਬੀਰ ਬਾਦਲ ਦੇ ਇਸ ਰੈਲੀ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਇਸ ਰੋਸ ਰੈਲੀ ਨੂੰ ਵਿੱਚ ਛੱਡ ਕੇ ਹੀ ਇੱਥੋਂ ਜਾਣ ਉਸ ਦਾ ਮਨ ਬਣਾਇਆ।ਹਾਲਾਂਕਿ ਇਸ ਤੋਂ ਪਹਿਲਾਂ ਵੀ ਸੁਖਬੀਰ ਬਾਦਲ ਦੁਆਰਾ ਜਲੰਧਰ ਦੇ ਵਿੱਚ ਇੱਕ ਰੈਲੀ ਕੱਢੀ ਗਈ ਜਿਸ ਵਿੱਚ ਕਿਸਾਨਾਂ ਦੇ ਵੱਲੋਂ ਸੁਖਬੀਰ ਬਾਦਲ ਦੀ ਗੱਡੀ ਦੇ ਉੱਪਰ ਜੁੱਤੀ ਸੁੱਟੀ ਗਈ ਸੀ।ਹੁਣ ਦੇਖਣਾ ਹੋਵੇਗਾ ਕਿ ਕਿਸਾਨਾਂ ਵੱਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਤੋਂ ਬਾਅਦ ਕੀ ਇਹ ਰਾਜਨੀਤਿਕ ਪਾਰਟੀਆਂ ਦੇ
ਲੀਡਰ ਸੁਧਰਦੇ ਹਨ ਜਾਂ ਇਨ੍ਹਾਂ ਦੁਬਾਰਾ ਆਪਣੀਆਂ ਪਾ ਕੇ ਨਾ ਪ੍ਰਚਾਰ ਇਸੇ ਤਰ੍ਹਾਂ ਜਾਰੀ ਰਹਿੰਦਾ ਹੈ ਜੇਕਰ ਇਹ ਆਪਣੀਆਂ ਪਾਰਟੀਆਂ ਲਈ ਪ੍ਰਚਾਰ ਜਾਰੀ ਰੱਖਦੇ ਹਨ ਕਿਸਾਨਾਂ ਵੱਲੋਂ ਇਨ੍ਹਾਂ ਦੇ ਖ਼ਿਲਾਫ਼ ਕੀ ਐਕਸ਼ਨ ਲਿਆ ਜਾਂਦਾ ਹੈ।ਪਰ ਇਸ ਗੱਲ ਤੋਂ ਇਹ ਤਾਂ ਸਾਬਤ ਹੋ ਚੁੱਕਿਆ ਹੈ ਕਿ ਪੰਜਾਬ ਦੇ ਵਿੱਚ ਰਾਜਨੀਤਕ ਪਾਰਟੀਆਂ ਦਾ ਆਉਣਾ ਜਾਣਾ ਬਹੁਤ ਜ਼ਿਆਦਾ ਮੁਸ਼ਕਲ ਹੋ ਚੁੱਕਿਆ ਹੈ।