ਵੇਖੋ ਕਿਵੇਂ ਗਾਰਡ ਨੇ ਆਪਣੀ ਜਾਨ ਬਚਾਉਣ ਲਈ ਚਲਾਈਆਂ ਸਨ ਗੋਲੀਆਂ

Uncategorized

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਹੈਰਾਨ ਰਹਿ ਜਾਂਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਇਕ ਫਾਇਨਾਂਸ ਕੰਪਨੀ ਦੇ ਵਿਚ ਕੁਝ ਚੋਰਾਂ ਵਲੋਂ ਲੁੱਟਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ।ਰਾਤ ਦੇ ਸਮੇਂ ਦੀ ਇਹ ਘਟਨਾ ਹੈ ਜਦੋਂ ਇਸ ਫਾਇਨਾਂਸ ਕੰਪਨੀ ਦੇ ਵਿੱਚ ਇੱਕ ਸਰਦਾਰ ਸਕਿਉਰਿਟੀ ਗਾਰਡ ਵੀ ਮੌਜੂਦ ਸੀ। ਪਰ ਲੁਟੇਰਿਆਂ ਵੱਲੋਂ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ।ਇਸ ਦੌਰਾਨ ਸਕਿਉਰਿਟੀ ਗਾਰਡ ਨੇ ਬਹਾਦੁਰੀ ਦਿਖਾਉਂਦੇ ਹੋਏ ਆਪਣਾ ਕੰਮ ਇਮਾਨਦਾਰੀ ਦੇ ਨਾਲ

ਕੀਤਾ ਭਾਵ ਫਾਇਨਾਂਸ ਕੰਪਨੀ ਦੀ ਸੁਰੱਖਿਆ ਕੀਤੀ ਇਸੇ ਲਈ ਇੱਥੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਰੋਕਿਆ ਗਿਆ ਹੈ। ਜਾਣਕਾਰੀ ਮੁਤਾਬਕ ਇਸ ਦੌਰਾਨ ਸਕਿਉਰਿਟੀ ਗਾਰਡ ਅਤੇ ਲੁਟੇਰਿਆਂ ਦੇ ਵਿਚਕਾਰ ਮੁੱਠਭੇੜ ਦੀ ਹੋਈ ਜਿਸ ਕਾਰਨ ਇਕ ਲੁਟੇਰੇ ਦੀ ਜਾਨ ਚਲੀ ਗਈ ਹੈ।ਇਸ ਘਟਨਾ ਦੀ ਇਕ ਸੀਸੀਟੀਵੀ ਫੁਟੇਜ ਵੀ ਸੋਸ਼ਲ ਮੀਡੀਆ ਉੱਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਸਕਿਉਰਿਟੀ ਗਾਰਡ ਵੱਲੋਂ ਫਾਇਨਾਂਸ ਕੰਪਨੀ ਦਾ ਸ਼ਟਰ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਨੂੰ ਕਾਬੂ ਕੀਤਾ ਜਾ ਸਕੇ। ਪਰ ਇਸ ਦੌਰਾਨ ਸ਼ਟਰ ਉਪਰ ਚੁੱਕਿਆ ਜਾਂਦਾ ਹੈ ਜਿਸ ਤੋਂ ਬਾਅਦ ਸਕਿਊਰਿਟੀ ਗਾਰਡ ਵੱਲੋਂ ਗੋ-ਲੀ ਚਲਾ ਦਿੱਤੀ ਜਾਂਦੀ ਹੈ ਅਤੇ ਇੱਕ ਲੁਟੇਰੇ ਨੂੰ ਜਾ ਕੇ ਇਹ ਲਗਦੀ ਹੈ। ਜਿਸ ਤੋਂ ਬਾਅਦ ਉਹ ਢੇਰ ਹੋ ਜਾਂਦਾ ਹੈ ਉਸ ਤੋਂ ਬਾਅਦ ਸਕਿਊਰਿਟੀ ਗਾਰਡ ਫਾਇਨਾਂਸ ਕੰਪਨੀ ਦਾ ਮੇਨ ਗੇਟ ਬੰਦ ਕਰਦਾ ਹੈ ਪਰ ਫਿਰ ਵੀ ਬਾਕੀ ਲੁਟੇਰੇ ਇਥੋਂ ਫਰਾਰ ਹੋ ਜਾਂਦੇ ਹਨ। ਅਗਲੀ ਸਵੇਰ ਪੁਲੀਸ ਮੁਲਾਜ਼ਮਾਂ ਨੂੰ ਇਸ

ਦੀ ਜਾਣਕਾਰੀ ਦਿੱਤੀ ਜਾਂਦੀ ਹੈ। ਪੁਲੀਸ ਮੁਲਾਜ਼ਮਾਂ ਵੱਲੋਂ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਦੇਖਿਆ ਜਾਵੇ ਤਾਂ ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆ ਰਹੇ ਹਨ।ਜਦੋਂ ਲੁਟੇਰਿਆਂ ਦੇ ਵੱਲੋਂ ਵੱਡਾ ਨੁਕਸਾਨ ਕਰ ਦਿੱਤਾ ਜਾਂਦਾ ਹੈ।ਅਜਿਹੇ ਮਾਮਲਿਆਂ ਸਬੰਧੀ ਪੁਲੀਸ ਮੁਲਾਜ਼ਮਾਂ ਨੂੰ ਈਮਾਨਦਾਰੀ ਦੇ ਨਾਲ ਕੰਮ ਕਰਨ ਦੀ ਜ਼ਰੂਰਤ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ ਅਤੇ ਲੋਕਾਂ ਦਾ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।

Leave a Reply

Your email address will not be published. Required fields are marked *